ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਵਿਧਾਨਕ ਸੋਧ ਐਕਟ/ਕੌਮੀ ਨਾਗਰਿਕਤਾ ਰਜਿਸਟਰ’/ਕੌਮੀ ਆਬਾਦੀ ਰਜਿਸਟਰ ਨੂੰ ਹਾਸੋਹੀਣਾ ਅਤੇ ਗੈਰ-ਸੰਵਿਧਾਨਕ ਦੱਸਦਿਆਂ ਜ਼ੋਰਦਾਰ ਮੁਖਾਲਫ਼ਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਮੇਤ ਅੱਧਾ ਪੰਜਾਬ ਭਾਰਤੀ ਹੋਣ ਦਾ ਸਬੂਤ ਦੇਣ ਲਈ ਜਨਮ ਪ੍ਰਮਾਣ ਪੱਤਰ ਪੇਸ਼ ਨਹੀਂ ਕਰ ਸਕਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਬਹੁਤੇ ਲੋਕ ਪਾਕਿਸਤਾਨ ਤੋਂ ਆਏ ਹਨ ਅਤੇ ਕੀ ਕੇਂਦਰ ਜਨਮ ਸਰਟੀਫਿਕੇਟ ਲੈਣ ਲਈ ਉਨ੍ਹਾਂ ਦੇ ਪਾਕਿਸਤਾਨ ਜਾਣ ਦੀ ਉਮੀਦ ਰੱਖਦਾ ਹੈ? Î
ਮੁੱਖ ਮੰਤਰੀ ਨੇ ਕਿਹਾ ਕਿ ਇਥੋਂ ਤੱਕ ਕਿ ਮੇਰੇ ਕੋਲ ਵੀ ਜਨਮ ਸਰਟੀਫਿਕੇਟ ਨਹੀਂ ਹੈ। ਜਦੋਂ ਮੇਰਾ ਜਨਮ ਹੋਇਆ ਸੀ, ਉਸ ਵੇਲੇ ਇਹ ਗੱਲਾਂ ਨਹੀਂ ਸਨ ਹੁੰਦੀਆਂ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਮਰਦਮਸ਼ੁਮਾਰੀ ਦੀ ਨਵੀਂ ਪ੍ਰਣਾਲੀ ਤਹਿਤ ਉਹ ਵੀ 'ਸ਼ੱਕੀ ਪਾਤਰ' ਬਣ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਐਕਟਾਂ ਦੀ ਕਰੜੀ ਵਿਰੋਧਤਾ ਕੀਤੀ ਹੈ ਅਤੇ ਪੰਜਾਬ 'ਚ ਆਮ ਜਨਗਣਨਾ ਕੀਤੀ ਜਾਵੇਗੀ, ਜੋ ਧਰਮ, ਜਾਤ ਅਤੇ ਨਸਲ 'ਤੇ ਅਧਾਰਿਤ ਨਹੀਂ ਹੋਵੇਗੀ।
ICP ਅਟਾਰੀ 'ਤੇ ਟੂਰਿਸਟਾਂ ਦੀ ਐਂਟਰੀ ਬੰਦ, ਪਾਕਿਸਤਾਨ 'ਚ ਫਸੇ ਦਰਜਨਾਂ ਭਾਰਤੀ ਨਾਗਰਿਕ
NEXT STORY