Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    8:24:45 AM

  • indian women hit the golden mark in archery

    ਤੀਰਅੰਦਾਜ਼ੀ 'ਚ ਭਾਰਤੀ ਧੀਆਂ ਦਾ 'ਗੋਲਡਨ' ਨਿਸ਼ਾਨਾ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਨੂੰ ਅਪ੍ਰੈਲ ਮਹੀਨੇ 'ਚ 88 ਫੀਸਦੀ ਮਾਲੀ ਨੁਕਸਾਨ, ਕੈਪਟਨ ਨੇ 'ਸੋਨੀਆ' ਨੂੰ ਦੱਸਿਆ

PUNJAB News Punjabi(ਪੰਜਾਬ)

ਪੰਜਾਬ ਨੂੰ ਅਪ੍ਰੈਲ ਮਹੀਨੇ 'ਚ 88 ਫੀਸਦੀ ਮਾਲੀ ਨੁਕਸਾਨ, ਕੈਪਟਨ ਨੇ 'ਸੋਨੀਆ' ਨੂੰ ਦੱਸਿਆ

  • Edited By Babita,
  • Updated: 07 May, 2020 12:49 PM
Chandigarh
captain amrinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਨੂੰ ਅਪ੍ਰੈਲ ਮਹੀਨੇ ਦੌਰਾਨ 88 ਫੀਸਦ ਤੱਕ ਹੋਏ ਮਾਲੀ ਘਾਟੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਇਸ ਦੌਰਾਨ ਵੱਖ-ਵੱਖ ਟੈਕਸ ਮਾਲੀਏ ਤੋਂ ਕੋਈ ਆਮਦਨ ਨਹੀਂ ਹੋਈ ਅਤੇ ਪੰਜਾਬ ਅੰਦਰ ਮੌਜੂਦਾ ਸਮੇਂ ਕੁੱਲ ਉਦਯੋਗਿਕ ਯੂਨਿਟਾਂ ਦਾ ਲਗਭਗ 1.5 ਹਿੱਸਾ ਹੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਾਸੋਂ ਸਹਾਇਤਾ ਦੀ ਅਣਹੋਂਦ ਕਾਰਨ ਪੰਜਾਬ ਮੁਸ਼ਕਲ ਵਿੱਤੀ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਡਾ. ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਹੋਈ ਵੀਡੀਓ ਕਾਨਫਰੰਸ 'ਚ ਸ਼ਿਰੱਕਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਕੋਵਿਡ ਦੀ ਰੋਕਥਾਮ ਲਈ ਅਪਣਾਈ ਜਾ ਰਹੀ ਨੀਤੀ ਅਤੇ ਸੂਬੇ ਦੇ ਵਿੱਤੀ ਢਾਂਚੇ ਦੀ ਮੁੜ ਉਸਾਰੀ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਵਿਸਥਾਰ 'ਚ ਜਾਣਕਾਰੀ ਦਿੱਤੀ।
ਮੀਟਿੰਗ ਦੌਰਾਨ ਸੋਨੀਆਂ ਗਾਂਧੀ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫਸਲਾਂ ਦੀ ਖਰੀਦ ਦੇ ਸੁਖਾਵੇਂ ਸੀਜ਼ਨ ਲਈ ਵਧਾਈ ਦੇਣ ਵਾਸਤੇ ਆਖਿਆ। ਮੁੱਖ ਮੰਤਰੀ ਨੇ ਦੱਸਿਆ ਕਿ ਮੰਡੀਆਂ 'ਚ ਹੁਣ ਤੱਕ 100 ਲੱਖ ਮੀਟਰਿਕ ਟਨ ਕਣਕ ਦੀ ਆਮਦ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਖਰੀਦ ਦੀ ਪ੍ਰਕਿਰਿਆ ਚੱਲ ਰਹੇ ਮਈ ਮਹੀਨੇ ਦੇ ਅੱਧ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਦੌਰਾਨ 3360 ਕਰੋੜ ਦਾ ਮਾਲੀਆ ਇਕੱਤਰ ਹੋਣ ਦੀ ਉਮੀਦ ਦੇ ਉਲਟ ਕੇਵਲ 396 ਕਰੋੜ ਦੀ ਹੀ ਆਮਦਨ ਹੋਈ ਹੈ ਅਤੇ ਬਿਜਲੀ ਦੀ ਖਪਤ 30 ਫੀਸਦੀ ਤੱਕ ਘਟਣ ਸਦਕਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੂੰ ਬਿਜਲੀ ਦਰਾਂ 'ਚ ਰੋਜ਼ਾਨਾ 30 ਕਰੋੜ ਦਾ ਘਾਟਾ ਹੋ ਰਿਹਾ ਹੈ। ਉਨ੍ਹਾਂ ਅੱਗੋਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਜੀ. ਐਸ. ਟੀ ਦੇ 4365.37 ਕਰੋੜ ਦੇ ਬਕਾਏ ਦੀ ਵੀ ਅਦਾਇਗੀ ਵੀ ਹਾਲੇ ਤੱਕ ਨਹੀਂ ਕੀਤੀ ਗਈ।
ਸੂਬੇ ਨੂੰ ਵਿੱਤੀ ਅਤੇ ਉਦਯੋਗਿਕ ਪੱਖੋਂ ਮੁੜ ਪੈਰਾਂ ਸਿਰ ਕਰਨ ਲਈ ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ 'ਚ ਮਾਹਿਰ ਸਮੂਹ ਦੀ ਮੁੱਢਲੀ ਰਿਪੋਰਟ ਆਉਦੇ ਤਿੰਨ ਮਹੀਨਿਆਂ 'ਚ ਮਿਲਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਇਕ ਮਹੀਨੇ 'ਚ ਇਸ ਨੂੰ ਮੁਕੰਮਲ ਅੰਤਿਮ ਰੂਪ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਮੁਸ਼ਕਿਲ ਭਰੇ ਵਿੱਤੀ ਹਾਲਤਾਂ ਦੇ ਬਾਵਜੂਦ ਪੰਜਾਬ ਸਰਕਾਰ ਲੋਕਾਂ ਨੂੰ ਵਿਅਕਤੀਗਤ ਅਤੇ ਸਮਾਜਿਕ ਪੱਧਰ ’ਤੇ ਕਰੋਨਾ ਦੀ ਰੋਕਥਾਮ ਲਈ ਤਿਆਰ ਰੱਖਣ ਲਈ ਪੂਰੀ ਤਰਾਂ ਵਚਨਵੱਧ ਹੈ ਅਤੇ ਉਨ੍ਹਾਂ ਨਾਲ ਹੀ ਕਿਹਾ ਕਿ ਕੋਵਿਡ-19 ਦੇ ਖਤਰੇ ਨਾਲ ਸਿੱਝਣ ਲਈ ਸਿਹਤ ਢਾਂਚੇ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਮੁੜ ਵਿਉਂਤਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।  
ਮੁੱਖ ਮੰਤਰੀ ਵੱਲੋਂ ਆਪਣੀ ਰਾਇ ਰੱਖੀ ਗਈ ਕਿ ਰੈੱਡ, ਆਰੇਂਜ ਅਤੇ ਗਰੀਨ ਜ਼ੋਨਾਂ ਦੇ ਵਰਗੀਕਰਨ ਦਾ ਫੈਸਲਾ ਸੂਬਿਆਂ ਉੱਪਰ ਛੱਡ ਦੇਣਾ ਚਾਹੀਦਾ ਹੈ, ਜਿਸ ਸਦਕਾ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਹਕੀਕਤਾਂ ਦੇ ਅਨੁਸਾਰ ਖੇਤਰਾਂ ਦੀ ਨਿਸ਼ਾਨਦੇਹੀ ਲਈ ਅਧਿਕਾਰਤ ਕੀਤਾ ਜਾ ਸਕਦਾ ਹੈ। ਪਟਿਆਲਾ ਨੂੰ ਰੈੱਡ ਜ਼ੋਨ ਐਲਾਨੇ ਜਾਣ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਤੌਰ ‘ਤੇ ਦੁੱਧ ਦਾ ਉਤਪਾਦਨ ਕਰਨ ਵਾਲਾ ਨਾਭਾ ਵੀ ਇਸ ਜ਼ਿਲੇ ਦਾ ਹੀ ਹਿੱਸਾ ਹੈ। ਪੰਜਾਬ 'ਚ ਇਸ ਮੌਕੇ ਚਾਰ ਕੰਟੋਨਮੈਂਟ ਜ਼ੋਨ ਅਤੇ ਚਾਰ ਰੈੱਡ ਜ਼ੋਨ ਜ਼ਿਲੇ ਹਨ। ਇਸ ਤੋਂ ਇਲਾਵਾ 15 ਜ਼ਿਲੇ ਔਰੇਂਜ ਜ਼ੋਨ 'ਚ ਅਤੇ ਬਾਕੀ ਰਹਿੰਦੇ ਤਿੰਨ ਗਰੀਨ ਜ਼ੋਨ 'ਚ ਹਨ।
ਮੁੱਖ ਮੰਤਰੀ ਨੇ ਸੂਬੇ 'ਚ ਕੋਵਿਡ ਦੀ ਸਥਿਤੀ ਬਾਰੇ ਵੀ ਦੱਸਿਆ ਜਿੱਥੇ ਹੁਣ ਤੱਕ 1451 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ 25 ਮੌਤਾਂ ਹੋਈਆਂ ਹਨ, ਜੋ 1.72 ਫੀਸਦੀ ਦੀ ਮੌਤ ਦਰ ਬਣਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰ ਰਹਿੰਦੇ ਪੰਜਾਬੀਆਂ ਦੀ ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਸੂਬੇ 'ਚ ਵਾਪਸੀ ਹੋਣ ਤੋਂ ਬਾਅਦ ਕੇਸਾਂ 'ਚ ਇਕਦਮ ਵਾਧਾ ਹੋਇਆ ਹੈ। ਨਾਂਦੇੜ ਤੋਂ ਪਰਤੇ 4200 ਤੋਂ ਵੱਧ ਵਿਅਕਤੀਆਂ 'ਚੋਂ 969 ਕੇਸ ਪਾਜ਼ੇਟਿਵ ਆਏ ਹਨ, ਭਾਵੇਂ ਇਨਾਂ 'ਚੋਂ ਸਿਰਫ 23 ਵਿਅਕਤੀਆਂ 'ਚ ਲੱਛਣ ਪਾਏ ਗਏ ਹਨ ਅਤੇ ਕੁਝ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਕ ਵਾਰ ਅਜਿਹੇ ਸਾਰੇ ਵਿਅਕਤੀਆਂ ਦੀ ਟੈਸਟਿੰਗ ਮੁਕੰਮਲ ਹੋਣ ਤੋਂ ਬਾਅਦ ਅਗਲੇ 3-4 ਦਿਨਾਂ 'ਚ ਸਥਿਤੀ 'ਚ ਸੁਧਾਰ ਹੋਣ ’ਤੇ ਇਹ ਵਾਧਾ ਖਤਮ ਹੋਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਵਾਪਸ ਪਰਤਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਕਰਕੇ ਏਕਾਂਤਵਾਸ 'ਚ ਰੱਖਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸੂਬੇ 'ਚ ਵਾਪਸ ਪਰਤਣ ਵਾਲਿਆਂ ਖਾਸ ਕਰਕੇ ਭੀੜ ਵਾਲੇ ਸਮੁੰਦਰੀ ਜਹਾਜ਼ਾਂ ਰਾਹੀਂ ਖਾੜੀ ਮੁਲਕਾਂ ਤੋਂ ਕਾਮਿਆਂ ਦੀ ਵਾਪਸੀ ਨਾਲ ਸੂਬੇ 'ਚ ਰੋਗ ਫੈਲਣ ਦੇ ਵੱਡੇ ਖਤਰੇ ਬਾਰੇ ਵੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਪਰਵਾਸੀ ਪੰਜਾਬੀਆਂ ਖਾਸ ਕਰਕੇ ਕਾਮਿਆਂ ਦੇ ਚਾਰ ਸਮੁੰਦਰੀ ਜਹਾਜ਼ ਅਗਲੇ ਕੁਝ ਦਿਨਾਂ 'ਚ ਪਹੁੰਚਣ ਦੀ ਉਮੀਦ ਹੈ, ਜਦੋਂ ਕਿ ਐਨ. ਆਰ. ਆਈਜ਼ ਨੂੰ ਲੈ ਕੇ ਪਹਿਲਾ ਜਹਾਜ਼ ਵੀਰਵਾਰ ਨੂੰ ਪਹੁੰਚਣ ਦੀ ਆਸ ਹੈ। ਵਿਸਥਾਰ 'ਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਲਗਪਗ 20,000 ਕੌਮਾਂਤਰੀ ਮੁਸਾਫਰਾਂ ਦੇ ਅਗਲੇ 2-3 ਹਫਤਿਆਂ 'ਚ ਪੰਜਾਬ ਪਹੁੰਚਣ ਦੀ ਉਮੀਦ ਹੈ ਅਤੇ ਬਾਕੀ ਸੂਬਿਆਂ ਤੋਂ ਵੀ ਅਗਲੇ ਦਿਨਾਂ 'ਚ ਕਰੀਬ 12,000 ਪੰਜਾਬੀ ਆ ਰਹੇ ਹਨ।

ਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਵੱਲੋਂ ਆਪਣੇ ਪਿੱਤਰੀ ਸੂਬਿਆਂ 'ਚ ਵਾਪਸ ਜਾਣ ਦੀ ਜ਼ਾਹਰ ਕੀਤੀ ਇੱਛਾ ਬਾਰੇ ਉਨ੍ਹਾਂ ਖੁਲਾਸਾ ਕੀਤਾ ਕਿ ਹੁਣ ਤੱਕ 10 ਲੱਖ ਮਜ਼ਦੂਰ ਰਜਿਸਟਰਡ ਹੋ ਚੁੱਕਾ ਹੈ, ਜਿਨ੍ਹਾਂ 'ਚੋਂ 85 ਫੀਸਦੀ ਯੂ. ਪੀ. ਅਤੇ ਬਿਹਾਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਕਾਮਿਆਂ ਦੇ ਰੇਲ ਸਫਰ ਦੇ ਕਿਰਾਏ ਲਈ 35 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਉਨ੍ਹਾਂ ਦੱਸਿਆ ਕਿ 5 ਮਈ ਨੂੰ ਤਿੰਨ ਰੇਲ ਗੱਡੀਆਂ ਇਨ੍ਹਾਂ ਕਾਮਿਆਂ ਨੂੰ ਲੈ ਕੇ ਯੂ. ਪੀ. ਅਤੇ ਝਾਰਖੰਡ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ 6 ਮਈ ਨੂੰ 6 ਹੋਰ ਰੇਲ ਗੱਡੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਵਾਇਰਸ ਦੇ ਫੈਲਾਅ ਦੀ ਰੋਕਥਾਮ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਾਪਸ ਪਰਤਣ ਵਾਲੇ ਸਾਰੇ ਵਿਅਕਤੀਆਂ ਨੂੰ ਇਕ ਹਫ਼ਤੇ ਲਈ ਇਕਾਂਤਵਾਸ 'ਚ ਰੱਖਿਆ ਜਾਵੇਗਾ, ਜਦੋਂ ਤੱਕ ਉਨਾਂ ਦਾ ਵਾਇਰਸ ਲਈ ਟੈਸਟ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਟੈਸਟਿੰਗ 'ਚ ਨੈਗੇਟਿਵ ਸਿੱਧ ਹੋਣ ਵਾਲੇ ਵਿਅਕਤੀਆਂ ਨੂੰ ਹੋਰ ਦੋ ਹਫਤਿਆਂ ਲਈ ਇਕਾਂਤਵਾਸ 'ਚ ਰੱਖਿਆ ਜਾਵੇਗਾ, ਜਦੋਂ ਕਿ ਪਾਜ਼ੇਟਿਵ ਕੇਸਾਂ ਵਾਲਿਆਂ ਨੂੰ ਕੰਟੋਨਮੈਂਟ ਵਾਰਡਾਂ 'ਚ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ 'ਚ ਰੋਜ਼ਾਨਾ 2500 ਰੈਗੂਲਰ ਟੈਸਟ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 30199 ਟੈਸਟ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਉਠਾਏ ਮੁੱਦਿਆਂ ਨੂੰ ਸਾਂਝਾ ਕੀਤਾ। ਇਨ੍ਹਾਂ ਮੁੱਦਿਆਂ 'ਚ ਜੀ. ਐਸ. ਟੀ. ਦਾ ਬਕਾਇਆ, ਅਗਲੇ ਤਿੰਨ ਮਹੀਨਿਆਂ ਲਈ ਮਾਲੀਆ ਗਰਾਂਟ ਦੀ ਮੰਗ, 15ਵੇਂ ਵਿੱਤ ਕਮਿਸ਼ਨ ਵੱਲੋਂ ਮੌਜੂਦਾ ਵਰ੍ਹੇ ਦੀ ਰਿਪੋਰਟ ਦੀ ਸਮੀਖਿਆ ਕਰਨ ਸਮੇਤ ਹੋਰ ਮਾਮਲੇ ਸ਼ਾਮਲ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਰਵਾਸੀ ਮਜ਼ਦੂਰਾਂ ਸਮੇਤ ਖੇਤੀਬਾੜੀ ਅਤੇ ਉਦਯੋਗਿਕ ਦਿਹਾੜੀਦਾਰਾਂ ਅਤੇ ਗਰੀਬਾਂ ਲਈ ਵੀ ਰਾਹਤ ਦੀ ਪੈਰਵੀ ਕਰ ਰਹੀ ਹੈ, ਜੋ ਨੌਕਰੀਆਂ/ਰੋਜ਼ਗਾਰ ਗੁਆ ਲੈਣ ਕਰਕੇ ਬੁਰੀ ਤਰ੍ਹਾਂ ਪੀੜਤ ਹਨ। ਉਨ੍ਹਾਂ ਕਿਹਾ ਕਿ ਸੂਬੇ ਨੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਅਤੇ ਬਿਜਲੀ ਸੈਕਟਰ ਲਈ ਵੀ ਫੌਰੀ ਰਾਹਤ ਦੀ ਮੰਗ ਕੀਤੀ ਗਈ ਹੈ।


 

  • Punjab Economic loss
  • Captain Amrinder Singh
  • Sonia Gandhi
  • Video Conferencing
  • ਪੰਜਾਬ
  • ਮਾਲੀ ਨੁਕਸਾਨ
  • ਕੈਪਟਨ ਅਮਰਿੰਦਰ ਸਿੰਘ
  • ਸੋਨੀਆ ਗਾਂਧੀ
  • ਵੀਡੀਓ ਕਾਨਫਰੰਸਿੰਗ

ਮੋਗਾ 'ਚ ਪਹਿਲੇ ਦਿਨ ਨਹੀਂ ਖੁੱਲ੍ਹੇ ਸ਼ਰਾਬ ਦੇ ਠੇਕੇ, ਠੇਕੇਦਾਰਾਂ ਨੇ ਲਾਏ ਸਰਕਾਰ 'ਤੇ ਵੱਡੇ ਦੋਸ਼

NEXT STORY

Stories You May Like

  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ ਲਗਭਗ 1.40 ਕਰੋੜ ਦਾ ਨੁਕਸਾਨ
  • sonia gandhi  kharge  rahul  manmohan singh
    ਸੋਨੀਆ ਗਾਂਧੀ, ਖੜਗੇ ਤੇ ਰਾਹੁਲ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਭੇਟ ਕੀਤੀ ਸ਼ਰਧਾਂਜਲੀ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • stock market falls for second consecutive day  investors lose rs 2 lakh crore
    ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਨਿਵੇਸ਼ਕਾਂ ਨੂੰ 2 ਲੱਖ ਕਰੋੜ ਦਾ ਨੁਕਸਾਨ, ਜਾਣੋ ਵਜ੍ਹਾ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • accident in sahnewal
      ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਮਹਿਲਾ ਦੀ ਮੌਤ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • punjab officer action
      ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • punjab congress raja warring resignation
      ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ...
    • shiromani akali dal amritsar leader sandeep singh khalsa passes away
      ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +