ਚੰਡੀਗੜ੍ਹ : ਵਾਤਵਰਣ ਤੋਂ ਬਿਨਾਂ ਸਾਡਾ ਜੀਵਨ ਸੰਭਵ ਨਹੀਂ ਹੈ ਅਤੇ ਦੁਨੀਆ 'ਚ ਰਹਿਣ ਵਾਲੇ ਹਰ ਵਿਅਕਤੀ ਦਾ ਵਾਤਾਵਰਣ ਨਾਲ ਡੂੰਘਾ ਸੰਬੰਧ ਹੁੰਦਾ ਹੈ। ਇਸ ਲਈ ਵਿਅਕਤੀ ਨੂੰ ਵਾਤਾਵਰਣ ਪ੍ਰਤੀ ਸੁਚੇਤ ਕਰਨ ਲਈ ਪੂਰੇ ਵਿਸ਼ਵ 'ਚ 5 ਜੂਨ ਨੂੰ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਤਾਵਰਣ ਦਿਵਸ ਮੌਕੇ ਸਭ ਨੂੰ ਇਕੱਠੇ ਹੋ ਕੇ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਸਾਂਭ-ਸੰਭਾਲ ਕਰਨ ਦਾ ਸੰਕਲਪ ਲੈਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : PGI ਨੇ ਸਭ ਤੋਂ ਜ਼ਿਆਦਾ 'ਪੰਜਾਬ' ਦੇ ਕੀਤੇ ਕੋਰੋਨਾ ਟੈਸਟ, ਅੰਕੜਿਆਂ 'ਚ ਹੋਇਆ ਖੁਲਾਸਾ
ਕੈਪਟਨ ਨੇ ਕਿਹਾ ਕਿ ਸਾਲ 2020 ਨੇ ਸਾਨੂੰ ਸਭ ਨੂੰ ਕੋਵਿਡ-19 ਦੇ ਚੱਕਰਵਾਤ ਵਰਗੇ ਹਾਲਾਤਾਂ 'ਚ ਇਹ ਅਹਿਸਾਸ ਕਰਵਾਇਆ ਹੈ ਕਿ ਜ਼ਿੰਦਗੀ 'ਚ ਕੁਝ ਵੀ ਸਥਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪਿਛਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ 'ਚ 72 ਲੱਖ ਬੂਟੇ ਲਾਏ ਸਨ। ਕੈਪਟਨ ਨੇ ਇਸ ਮੌਕੇ ਕਿਹਾ ਕਿ ਸਭ ਨੂੰ ਮਿਲ ਕੇ ਪੰਜਾਬ ਹੀ ਨਹੀਂ, ਸਗੋਂ ਪੂਰੀ ਦੁਨੀਆ ਨੂੰ ਹਰਿਆ-ਭਰਿਆ ਤੇ ਸਾਫ-ਸੁਥਰਾ ਬਣਾਉਣਾ ਚਾਹੀਦਾ ਹੈ। ਦੱਸਣਯੋਗ ਹੈ ਕਿ 5 ਜੂਨ ਨੂੰ ਹਰ ਸਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ। ਵਾਤਾਵਰਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਦਿਵਸ ਮਨਾਇਆ ਜਾਂਦਾ ਹੈ। ਪਹਿਲੀ ਵਾਰ ਸੰਯੁਕਤ ਰਾਸ਼ਟਰ ਸੰਘ ਵੱਲੋਂ 1972 'ਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ ਸੀ।
ਇਹ ਵੀ ਪੜ੍ਹੋ : ਬਾਪੂਧਾਮ ਕਾਲੋਨੀ 'ਚ ਕੋਰੋਨਾ ਦਾ ਕਹਿਰ, 2 ਬੱਚਿਆਂ ਦੀ ਰਿਪੋਰਟ ਆਈ ਪਾਜ਼ੇਟਿਵ
ਦਰਦ ਨਾਲ ਤੜਫਦੀ ਰਹੀ ਗਰਭਵਤੀ ਤੀਵੀਂ , ਪਤੀ ਨਾਲ ਲੜਦਾ ਰਿਹਾ ਸੁਰੱਖਿਆ ਕਾਮਾ
NEXT STORY