ਚੰਡੀਗੜ੍ਹ : ਤਾਲਾਬੰਦੀ ਲੰਮਾ ਸਮਾਂ ਚੱਲਣ ਅਤੇ ਕੋਵਿਡ ਵਿਰੁੱਧ ਲੜਾਈ ਲੜਨ 'ਚ ਭਾਰਤ ਸਰਕਾਰ ਵੱਲੋਂ ਛੋਟੇ ਸੂਬਿਆਂ ਦੀ ਬਾਂਹ ਨਾ ਫੜ੍ਹਨ 'ਤੇ ਅਫ਼ਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਕੌਮੀ ਲੜਾਈ 'ਚ ਅਰਥਚਾਰੇ ਦੀ ਮੰਦਹਾਲੀ ਨਾਲ ਜੂਝ ਰਹੇ ਸੂਬਿਆਂ ਦੀ ਮਦਦ ਲਈ ਅੱਗੇ ਆਵੇ। ਕੈਪਟਨ ਨੇ ਕਿਹਾ ਕਿ ਕੇਂਦਰ ਨੇ ਔਖੇ ਵੇਲੇ ਪੰਜਾਬ ਦੀ ਬਾਂਹ ਨਹੀਂ ਫੜ੍ਹੀ , ਜਿਸ ਕਾਰਨ ਪੰਜਾਬ ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਹੈ।
ਇਹ ਵੀ ਪੜ੍ਹੋ : ਸਿੱਖ ਕੌਮ ਦੇ ਛੇਵੇਂ ਗੁਰੂ ਦੇ ਪ੍ਰਕਾਸ਼ ਦਿਹਾੜੇ 'ਤੇ ਕੈਪਟਨ ਵੱਲੋਂ ਸਿੱਖ ਸੰਗਤ ਨੂੰ ਵਧਾਈਆਂ
ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਕੋਵਿਡ ਦੇ ਹਾਲਾਤਾਂ ਨੂੰ ਸੰਭਾਲਣ 'ਚ ਸਿਖ਼ਰ 'ਤੇ ਹੈ ਅਤੇ ਮੈਡੀਕਲ ਦੇ ਪੱਖ ਤੋਂ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਕਾਬੂ ਕਰ ਲਿਆ ਗਿਆ ਹੈ ਪਰ ਆਰਥਿਕ ਸੁਰਜੀਤੀ ਲਈ ਕੇਂਦਰ ਸਰਕਾਰ ਪਾਸੋਂ ਮਦਦ ਦੀ ਲੋੜ ਹੋਵੇਗੀ। ਭਾਰਤ ਸਰਕਾਰ ਦੇ ਮੌਜੂਦਾ ਰਵੱਈਏ ਨੂੰ ਅਫ਼ਸੋਸਜਨਕ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵੇਲੇ ਪੰਜਾਬ 'ਚ ਆਰਥਿਕ ਸਰਗਰਮੀਆਂ ਦੀ ਮੁੜ ਸ਼ੁਰੂਆਤ ਕਰਨ ਲਈ ਸਾਰੇ ਕਦਮ ਸੂਬਾ ਸਰਕਾਰ ਨੇ ਆਪਣੀਆਂ ਕੋਸ਼ਿਸ਼ਾਂ ਨਾਲ ਚੁੱਕੇ ਹਨ।
ਇਹ ਵੀ ਪੜ੍ਹੋ : ਨੰਗਲ 'ਚ ਆਪ੍ਰੇਸ਼ਨ ਬਲੂ ਸਟਾਰ ਨੂੰ ਲੈ ਕੇ ਪੁਲਸ ਪੂਰੀ ਤਰ੍ਹਾਂ ਚੌਕਸ
ਕੁੱਲ ਰਾਜ ਘਰੇਲੂ ਉਤਪਾਦ (ਜੀ. ਐਸ. ਡੀ. ਪੀ.) ਦੀ ਕਰਜ਼ਾ ਹੱਦ ਵਧਾਉਣ ਲਈ ਸ਼ਰਤਾਂ ਥੋਪਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਅਧਿਕਾਰਾਂ ਨੂੰ ਘਟਾਉਂਦੇ ਹੋਏ ਕੇਂਦਰ ਸਰਕਾਰ ਵੱਲੋਂ ਬਹੁਤ ਘੱਟ ਅਤੇ ਦੇਰੀ ਨਾਲ ਕੀਤੀ ਵਿੱਤੀ ਮਦਦ ਦਾ ਲਾਭ ਵੀ ਮਨਫ਼ੀ ਹੋ ਗਿਆ। ਕੋਵਿਡ-19 ਦਰਮਿਆਨ ਅਰਥ ਵਿਵਸਥਾ ਨੂੰ ਮੁੜ ਸੁਰਜੀਤ ਕਰਨ ਲਈ ਸੂਬੇ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ 'ਚ ਖਤਮ ਹੋਏ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਹੋਈ ਭਰਵੀਂ ਫਸਲ ਸਦਕਾ ਕਰੀਬ 24,000 ਕੋਰੜ ਰੁਪਏ ਪੇਂਡੂ ਆਰਥਿਕਤਾ ਲਈ ਮੁਹੱਈਆ ਕਰਵਾਏ ਗਏ ਹਨ।
ਕੈਪਟਨ ਨੇ ਛੋਟੇ ਅਤੇ ਮੱਧ ਦਰਜੇ ਦੇ ਉਦਯੋਗਾਂ ਨੂੰ ਇਸ ਸੰਕਟ ਭਰੇ ਸਮੇਂ 'ਚੋਂ ਉਭਾਰਨ ਲਈ ਕੇਂਦਰ ਨੂੰ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਸ਼ਹਿਰਾਂ 'ਚੋਂ ਅਕਸਰ ਕਮਿਊਨਿਟੀ ਫੈਲਾਅ ਦੀਆਂ ਖਬਰਾਂ ਆਉਣ ਦੇ ਬਾਵਜੂਦ ਸੂਬਾ ਸਰਕਾਰ ਕੋਵਿਡ ਖਿਲਾਫ ਆਪਣੀ ਲੜਾਈ 'ਚ ਸਥਿਤੀ ਦੇ ਸਿਖਰ 'ਤੇ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਨਾਲ ਪ੍ਰਭਾਵਿਤ ਵਿਅਕਤੀਆਂ ਦੇ ਸੰਪਰਕ 'ਚ ਆਉਣ ਜਾਂ ਉਨ੍ਹਾਂ ਦੇ ਮਾਮੂਲੀ ਜਿਹੇ ਲੱਛਣ ਦਿਖਾਉਣ 'ਤੇ ਲੋਕਾਂ ਦੀ ਡਾਕਟਰੀ ਜਾਂਚ ਕਰਵਾਉਣ 'ਚ ਅਸਫ਼ਲ ਰਹਿਣ ਕਾਰਨ ਹੋਰ ਵੱਧ ਜਾਂਦੀ ਹੈ।
ਐਕਸਪ੍ਰੈੱਸ ਹਾਈਵੇਅ ਨੂੰ ਲੈ ਕੇ ਮੰਤਰੀ ਸੋਨੀ ਅਤੇ ਸੰਸਦ ਮੈਂਬਰ ਔਜਲਾ ਵਿਚਾਲੇ ਹੋਈ ਤੂੰ-ਤੂੰ, ਮੈਂ-ਮੈਂ
NEXT STORY