ਪਟਿਆਲਾ (ਜੋਸਨ) : ਪੰਜਾਬ ਕਾਂਗਰਸ ਵੱਲੋਂ ਲੱਦਾਖ ਵਿਖੇ ਡਿਊਟੀ ਨਿਭਾਉਂਦਿਆਂ ਦੇਸ਼ ਲਈ ਕੁਰਬਾਨੀ ਦੇਣ ਵਾਲੇ ਲਾਂਸ ਨਾਇਕ ਸਲੀਮ ਖਾਨ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਲਾਂਸ ਨਾਇਕ ਸਲੀਮ ਖਾਨ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦਾ ਛਾਉਣੀ ਮੁਹੱਲਾ ਕੰਟੇਨਮੈਂਟ ਜ਼ੋਨ ਦੀ ਸੂਚੀ 'ਚੋਂ ਹੋਇਆ ਬਾਹਰ
ਭਾਰਤ-ਚੀਨ ਸਰਹੱਦ ਨੇੜੇ ਸਿਓਕ ਵਿਖੇ ਆਪਣੀ ਜਾਨ ਦੇਣ ਵਾਲੇ ਪਟਿਆਲਾ ਦੇ 24 ਸਾਲਾ ਜਵਾਨ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰੇਗੀ ਅਤੇ ਪੂਰਨ ਸਹਿਯੋਗ ਦੇਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, ‘ਲੱਦਾਖ 'ਚ ਲਾਂਸ ਨਾਇਕ ਸਲੀਮ ਖਾਨ ਦੇ ਦਿਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਹ ਪਟਿਆਲਾ ਜ਼ਿਲ੍ਹੇ ਦੇ ਪਿੰਡ ਮਰਦਾਂਹੇੜੀ ਦਾ ਰਹਿਣ ਵਾਲਾ ਸੀ। ਉਸ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਦੇਸ਼ ਆਪਣੇ ਬਹਾਦਰ ਜਵਾਨ ਨੂੰ ਸਲਾਮ ਕਰਦਾ ਹੈ। ਜੈ ਹਿੰਦ’’।
ਇਹ ਵੀ ਪੜ੍ਹੋ : ਕੈਪਟਨ ਨੇ ਮਿੰਨੀ ਬੱਸ ਪਰਮਿਟ ਲਈ ਅਪਲਾਈ ਕਰਨ ਦੀ ਤਾਰੀਖ ਜੁਲਾਈ ਤੱਕ ਵਧਾਈ
ਭਾਰਤੀ ਫ਼ੌਜ ਦੇ ਸੂਤਰਾਂ ਮੁਤਾਬਕ ਲਾਂਸ ਨਾਇਕ ਸਲੀਮ ਖ਼ਾਨ ਫ਼ੌਜ ਦੀ 58 ਇੰਜੀਨੀਅਰ ਰੈਜੀਮੈਂਟ 'ਚ ਭਾਰਤ-ਚੀਨ ਸਰਹੱਦ ਨੇੜੇ ਲੱਦਾਖ ਖੇਤਰ ’ਚ ਵਗਦੀ ਸਿਓਕ ਨਦੀ ਨੇੜੇ ਜ਼ੋਖ਼ਮ ਭਰੇ ਹਾਲਾਤ ਵਿਖੇ ਭਾਰਤੀ ਫ਼ੌਜ ਦੇ ਆਪੇਰਸ਼ਨ ਖੇਤਰ 'ਚ ਆਪਣੀ ਇੰਜੀਨੀਅਰਿੰਗ ਦੀ ਡਿਊਟੀ ’ਤੇ ਤਾਇਨਾਤ ਸੀ। ਇਸ ਰੈਜੀਮੈਂਟ ਵੱਲੋਂ 26 ਜੂਨ ਨੂੰ ਬਾਅਦ ਦੁਪਹਿਰ 1.30 ਵਜੇ ਸਿਓਕ ਨਦੀ 'ਚ ਕਿਸ਼ਤੀ ਰਾਹੀਂ ਭਾਰਤੀ ਫ਼ੌਜ ਦੇ ਆਪਰੇਸ਼ਨ ਸਬੰਧੀ ਬਚਾਅ ਕਾਰਜਾਂ ਲਈ ਰੱਸੇ ਲਾਉਣ ਦੀ ਡਿਊਟੀ ਨਿਭਾਈ ਜਾ ਰਹੀ ਸੀ। ਇਸ ਦੌਰਾਨ ਅਚਾਨਕ ਵਾਪਰੇ ਹਾਦਸੇ ਕਾਰਣ ਸਲੀਮ ਖ਼ਾਨ ਦੀ ਕਿਸ਼ਤੀ ਪਲਟ ਗਈ ਅਤੇ ਸਲੀਮ ਖ਼ਾਨ ਬਾਅਦ ਦੁਪਹਿਰ 3.20 'ਤੇ ਸ਼ਹਾਦਤ ਦਾ ਜਾਮ ਪੀ ਗਿਆ।
ਇਹ ਵੀ ਪੜ੍ਹੋ : ...ਤੇ ਪੰਜਾਬ 'ਚ ਇਸ ਤਾਰੀਖ ਤੋਂ ਬਾਅਦ ਲੱਗ ਸਕਦੈ 'ਲਾਕਡਾਊਨ', ਕੈਪਟਨ ਦਾ ਐਲਾਨ
ਲੁਧਿਆਣਾ ਦਾ ਛਾਉਣੀ ਮੁਹੱਲਾ ਕੰਟੇਨਮੈਂਟ ਜ਼ੋਨ ਦੀ ਸੂਚੀ 'ਚੋਂ ਹੋਇਆ ਬਾਹਰ
NEXT STORY