ਚੰਡੀਗੜ੍ਹ (ਅਸ਼ਵਨੀ) : ਮੁੱਖ ਮੰਤਰੀ ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ ਕੋਵਿਡ-19 ਨਾਲ ਨਜਿੱਠਣ ਲਈ ਪੁਲਸ ਨੂੰ ਕੋਵਿਡ ਡਿਊਟੀ ਲਈ ਰਾਖਵੇਂ ਰੱਖਣ ਅਤੇ ਪੁਲਸ ਥਾਣਿਆਂ ਅਤੇ ਆਰਮਡ ਬਟਾਲੀਅਨਾਂ 'ਚ ਤਾਇਨਾਤ ਫੀਲਡ ਸਟਾਫ਼ ਨੂੰ ਹੋਰ ਮਜ਼ਬੂਤ ਕਰਨ ਲਈ 6355 ਪੰਜਾਬ ਪੁਲਸ ਮੁਲਾਜ਼ਮਾਂ ਨੂੰ ਗੈਰ ਮਹੱਤਵਪੂਰਨ ਡਿਊਟੀ ਤੋਂ ਹਟਾ ਲਿਆ। ਸੂਬੇ ਭਰ 'ਚ ਕੋਵਿਡ ਸਬੰਧੀ ਨਿਯਮਾਂ ਅਤੇ ਪ੍ਰੋਟੋਕਾਲ ਨੂੰ ਲਾਗੂ ਕਰਨ ਲਈ ਕਾਰਜਸ਼ੀਲ ਪ੍ਰਣਾਲੀ 'ਚ ਹੋਰ ਸੁਧਾਰ ਲਿਆਉਣ ਲਈ ਜ਼ਿਲ੍ਹਿਆਂ ਦੇ ਪੁਲਸ ਥਾਣਿਆਂ ਲਈ 202 ਅਤੇ ਆਰਮਡ ਬਟਾਲੀਅਨਾਂ 'ਚ 20 ਹੋਰ ਕੋਵਿਡ ਦਸਤੇ ਬਣਾਏ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਪੁੱਜ ਰਹੇ ਨੇ ਗੈਰ ਕਾਨੂੰਨੀ 'ਹਥਿਆਰ', ਇੰਝ ਹੋ ਰਹੀ ਸਪਲਾਈ
ਡੀ. ਜੀ. ਪੀ. ਦਿਨਕਰ ਗੁਪਤਾ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਪੁਲਸ ਮੁਲਜ਼ਮਾਂ ਨੂੰ ਜੁਟਾਉਣ ਦਾ ਕੰਮ 17 ਜੁਲਾਈ ਤੋਂ ਸ਼ੁਰੂ ਹੋ ਗਿਆ ਸੀ ਅਤੇ 23 ਜੁਲਾਈ ਤੱਕ 3669 ਕਰਮਚਾਰੀ ਜ਼ਿਲ੍ਹਿਆਂ ਅਤੇ 475 ਮੁਲਾਜ਼ਮ ਆਰਮਡ ਬਟਾਲੀਅਨਾਂ ਦੇ ਕੋਵਿਡ ਦਸਤਿਆਂ 'ਚ ਸ਼ਾਮਲ ਹੋ ਚੁੱਕੇ ਹਨ। ਹਟਾਉਣ ਵਾਲੇ ਮੁਲਾਜ਼ਮਾਂ 'ਚ ਜ਼ਿਲ੍ਹਾ ਪੁਲਸ ਦਫ਼ਤਰਾਂ, ਪੁਲਸ ਲਾਈਨਜ਼, ਸਾਂਝ ਕੇਂਦਰਾਂ, ਪੁਲਸ/ਸਿਵਲ ਅਧਿਕਾਰੀਆਂ ਤੇ ਧਮਕੀਆਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨਾਲ ਜੁੜੇ ਅਤੇ ਹੋਰ ਯੂਨਿਟਾਂ ਨਾਲ ਆਰਜ਼ੀ ਤੌਰ ’ਤੇ ਜੁੜੇ ਮੁਲਾਜ਼ਮ ਸ਼ਾਮਲ ਹਨ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਪੂਰੇ ਉੱਤਰੀ ਭਾਰਤ 'ਚੋਂ ਮੋਹਰੀ ਬਣੀ ਪਟਿਆਲਾ ਦੀ ਇਹ 'ਲੈਬ', 24 ਘੰਟੇ ਦੇ ਰਹੀ ਸੇਵਾਵਾਂ
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਸਮੀਖਿਆ ਲਈ ਸੱਦੀ ਵੀਡਿਓ ਕਾਨਫਰੰਸ ਮੀਟਿੰਗ 'ਚ ਡੀ. ਜੀ. ਪੀ. ਨੇ ਦੱਸਿਆ ਕਿ ਇਸ ਪ੍ਰਕਿਰਿਆ ਤੋਂ ਬਾਅਦ ਸਿਪਾਹੀ ਤੋਂ ਇੰਸਪੈਕਟਰ ਰੈਂਕ ’ਤੇ 1800 ਹੋਰ ਪੁਲਸ ਮੁਲਾਜ਼ਮਾਂ ਨੂੰ ਪੁਲਸ ਥਾਣਿਆਂ 'ਚ ਤਾਇਨਾਤ ਕਰ ਦਿੱਤਾ ਗਿਆ ਹੈ। ਆਰਡਮ ਬਟਾਲੀਅਨਾਂ ਦੇ ਕੋਵਿਡ ਦਸਤਿਆਂ 'ਚ 475 ਮੁਲਾਜ਼ਮਾਂ ਦੀ ਨਫ਼ਰੀ ਤੋਂ ਇਲਾਵਾ ਵਾਧੂ ਪੁਲਸ ਜਵਾਨ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ 'ਚੋਂ ਸ਼ੰਭੂ ਬੈਰੀਅਰ ਵਿਖੇ 118, ਜ਼ਿਲ੍ਹਿਆਂ 'ਚ ਸੁਰੱਖਿਆ ਡਿਊਟੀ ’ਤੇ 191 ਅਤੇ ਆਰਮਡ ਬਟਾਲੀਅਨਾਂ ਦੇ ਗੈਰ ਸਰਕਾਰੀ ਸੰਗਠਨਾਂ ’ਤੇ 102 ਜਵਾਨ ਲਾਏ ਗਏ।
ਇਹ ਵੀ ਪੜ੍ਹੋ : 'ਗਰਭਵਤੀ ਜਨਾਨੀਆਂ' ਤੋਂ ਡਿਊਟੀ ਕਰਾਉਣ ਸਬੰਧੀ ਪੰਜਾਬ ਸਰਕਾਰ ਨੂੰ ਸਖ਼ਤ ਨਿਰਦੇਸ਼
ਬੀਮਾਰੀ ਤੋਂ ਪਰੇਸ਼ਾਨ ਬਜ਼ੁਰਗ ਜੋੜੇ ਨੇ ਕੀਤੀ ਖ਼ੁਦਕੁਸ਼ੀ
NEXT STORY