ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਸਕੂਲ ਦੇ ਨਤੀਜਿਆਂ ਤੋਂ ਕਾਫ਼ੀ ਸੰਤੁਸ਼ਟ ਨਜ਼ਰ ਆ ਰਹੇ ਹਨ। 12ਵੀਂ ਦੇ ਨਤੀਜਿਆਂ ਤੋਂ ਖੁਸ਼ ਹੋ ਕੇ ਕੈਪਟਨ ਨੇ ਹੋਣਹਾਰ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਐਲਾਨ ‘ਕੈਪਟਨ ਨੂੰ ਸਵਾਲ’ ਪ੍ਰੋਗਾਰਮ ਦੌਰਾਨ ਕੀਤੇ ਗਿਆ। ਉਨ੍ਹਾਂ 12ਵੀਂ ਜਮਾਤ 'ਚੋਂ 98 ਫ਼ੀਸਦੀ ਅੰਕ ਹਾਸਲ ਕਰਨ ਵਾਲੇ 335 ਵਿਦਿਆਰਥੀਆਂ ਲਈ ਪ੍ਰਤੀ ਵਿਦਿਆਰਥੀ 5100 ਰੁਪਏ ਦੇਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਕਰੋੜਾਂ ਦਾ ਵਪਾਰ ਕਰਨ ਵਾਲੀਆਂ ਇਹਨਾਂ ਫਰਮਾਂ ਨੇ ਟੈਕਸ ਦੇ ਰੂਪ ਚ ਨਹੀਂ ਦਿੱਤਾ 'ਖੋਟਾ ਪੈਸਾ'
ਇਸ ਸਾਲ ਫਿਰ ਨਿੱਜੀ ਸਕੂਲਾਂ ਨੂੰ ਪਿੱਛੇ ਛੱਡਣ ਲਈ ਸਰਕਾਰੀ ਸਕੂਲਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ 94.32 ਪਾਸ ਫ਼ੀਸਦੀ ਸਕੂਲ ਬੋਰਡ ਦੇ ਇਤਿਹਾਸ 'ਚ ਹੁਣ ਤੱਕ ਦੀ ਸਭ ਤੋਂ ਵਧੇਰੇ ਹੈ। ਕੋਰੋਨਾ ਆਫ਼ਤ ਕਰਕੇ ਪੈਦਾ ਹੋਏ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਮਿਹਨਤ ਕਰਨ ਵਾਲੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਸਿਰ ਇਸ ਦਾ ਸਿਹਰਾ ਬੰਨ੍ਹਦਿਆਂ ਮੁੱਖ ਮੰਤਰੀ ਵੱਲੋਂ ਸਭਨਾਂ ਦਾ ਧੰਨਵਾਦ ਕੀਤਾ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ: ਰਿਸ਼ਵਤ ਮਾਮਲੇ 'ਚ ਸਾਬਕਾ SHO ਜਸਵਿੰਦਰ ਕੌਰ ਨੇ ਕੀਤਾ ਆਤਮ-ਸਮਰਪਣ
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ ਦਾਖ਼ਲਿਆਂ 'ਚ 13 ਫ਼ੀਸਦੀ ਦਾ ਵਾਧਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਉਨ੍ਹਾਂ ਦੀ ਸਰਕਾਰ ਵੱਲੋਂ ਸਕੂਲੀ ਸਿੱਖਿਆ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਚੁੱਕੇ ਗਏ ਕਦਮਾਂ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਸਮਾਰਟ ਸਕੂਲ ਬਣਾਉਣ ਦੇ ਨਾਲ-ਨਾਲ ਚੰਗੇ ਅਧਿਆਪਕਾਂ ਦੀ ਭਰਤੀ, ਸਰਹੱਦੀ ਖੇਤਰਾਂ ਲਈ ਸਾਇੰਸ ਅਧਿਆਪਕ ਉਪਲੱਬਧ ਕਰਵਾਉਣੇ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਧਾਉਣ ਲਈ ਕਦਮ ਚੁੱਕੇ ਗਏ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 10 ਜ਼ਿਲ੍ਹਿਆਂ 'ਚ ਖੋਲ੍ਹੇ ਗਏ 'ਕੋਵਿਡ ਕੇਅਰ ਸੈਂਟਰ'
ਉਨ੍ਹਾਂ ਕਿਹਾ ਕਿ ਨਕਲ ਅਤੇ ਹੋਰ ਅਣਉਚਿਤ ਰੁਝਾਨਾ ਨੂੰ ਰੋਕਿਆ ਗਿਆ ਅਤੇ ਇਨ੍ਹਾਂ ਸਭ ਕਦਮਾਂ ਨੇ ਸਰਕਾਰੀ ਸਕੂਲਾਂ ਦੇ ਨਤੀਜਿਆਂ 'ਚ ਸੁਧਾਰ ਲਿਆਉਣ ‘ਚ ਯੋਗਦਾਨ ਪਾਇਆ। ਉਨ੍ਹਾਂ ਜ਼ੋਰ ਦਿੱਤਾ ਕਿ ਭਵਿੱਖ ਦੀਆਂ ਨੀਹਾਂ ਮਜ਼ਬੂਤ ਕਰਨ ਲਈ ਚੰਗੀ ਸਕੂਲੀ ਸਿੱਖਿਆ ਬਹੁਤ ਲਾਜ਼ਮੀ ਹੈ।
ਮਿਸ਼ਨ ਫਤਿਹ : ਕੋਰੋਨਾ ਦੇ ਕਹਿਰ ਕਾਰਨ ਬੱਸ ਅੱਡੇ ’ਚ ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨ ਕੱਟਣੇ ਸ਼ੁਰੂ
NEXT STORY