ਚੰਡੀਗੜ੍ਹ : ਸਰਹੱਦੀ ਜ਼ਿਲ੍ਹਾ ਗੁਰਦਾਸਪੁਰ 'ਚ ਡੇਰਾ ਬਾਬਾ ਨਾਨਕ ਦੇ ਪਿੰਡ ਕਾਦੀਆਂ ਗੁੱਜਰਾਂ ਦੇ ਜੰਮਪਲ ਬਾਸਕਟਬਾਲ ਖਿਡਾਰੀ ਪ੍ਰਿੰਸਪਾਲ ਸਿੰਘ ਪੁੱਤਰ ਗੁਰਮੇਜ ਸਿੰਘ ਦੀ 'ਜੀ ਲੀਗ' 'ਚ ਚੋਣ ਹੋ ਗਈ ਹੈ ਅਤੇ ਇਲਾਕੇ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਿੰਸਪਾਲ ਸਿੰਘ ਨੂੰ ਤਹਿ ਦਿਲੋਂ ਵਧਾਈ ਦਿੱਤੀ ਗਈ ਹੈ।
ਕੈਪਟਨ ਨੇ ਆਪਣੇ ਫੇਸਬੁੱਕ ਪੇਜ 'ਤੇ ਇਸ ਖੁਸ਼ੀ ਨੂੰ ਸਾਂਝਾ ਕਰਦਿਆਂ ਲਿਖਿਆ ਕਿ ਪ੍ਰਿੰਸਪਾਲ ਸਿੰਘ ਐੱਨ. ਬੀ. ਏ. ਅਕਾਦਮੀ ਗ੍ਰੇਜੂਏਟ ਹਨ, ਜਿਨ੍ਹਾਂ ਦੀ 'ਜੀ ਲੀਗ' ਦੇ ਅਗਲੇ ਸੀਜ਼ਨ 'ਚ ਖੇਡਣਗੇ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ 6 ਫੁੱਟ, 10 ਇੰਚ ਦਾ ਉੱਚਾ-ਲੰਬਾ ਨੌਜਵਾਨ ਪ੍ਰਿੰਸਪਾਲ ਸਿੰਘ ਆਪਣਾ ਅਤੇ ਆਪਣੇ ਦੇਸ਼ ਦਾ ਨਾਂ ਅੰਤਰਰਾਸ਼ਟਰੀ ਪੱਧਰ 'ਤੇ ਚਮਕਾਵੇਗਾ। ਪ੍ਰਿੰਸਪਾਲ ਸਿੰਘ ਵੱਲੋਂ ਪਿਛਲੇ ਸਮੇਂ ਤੋਂ ਆਸਟ੍ਰੇਲੀਆ ਦੀ ਐੱਨ. ਬੀ. ਏ. ਅਕਾਦਮੀ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਏਮਜ਼ ਬਠਿੰਡਾ 'ਚ ਪ੍ਰਤੀਦਿਨ 180 ਟੈਸਟ ਕਰਨ ਦੀ ਸੁਵਿਧਾ ਹੋਵੇਗੀ ਸ਼ੁਰੂ
NEXT STORY