ਨਵਾਂਸ਼ਹਿਰ : ਦੇਸ਼ ਦੀ ਆਜ਼ਾਦੀ ਲਈ ਜਾਨ ਵਾਰਨ ਵਾਲੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਕੈਬਨਿਟ ਨਾਲ ਪਹੁੰਚੇ ਅਤੇ ਪੰਜਾਬ ਦੇ ਮਹਾਨ ਸਪੁੱਤਰ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਹ ਵੀ ਪੜ੍ਹੋ : ਹਵਸ ਦੇ ਭੁੱਖੇ ਨੇ ਕੁੜੀ ਨਾਲ ਇਕ ਸਾਲ ਤੱਕ ਬਣਾਏ ਸਰੀਰਕ ਸਬੰਧ, ਅਖ਼ੀਰ ਦਿੱਤਾ ਧੋਖਾ
ਇੱਥੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਭੜਕੇ ਕੈਪਟਨ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਕਿਸਾਨਾਂ ਵਿਰੋਧੀ ਬਿੱਲ ਲਿਆਉਂਦੀ ਹੈ ਅਤੇ ਫਿਰ ਜਦੋਂ ਪੰਜਾਬ ਦਾ ਕਿਸਾਨ ਸੜਕਾਂ 'ਤੇ ਪ੍ਰਦਰਸ਼ਨ ਕਰਨ ਲਈ ਉਤਰਦਾ ਹੈ ਤਾਂ ਪੁੱਛਦੀ ਹੈ ਕਿ ਪੰਜਾਬ ਦੇ ਕਿਸਾਨ ਅਜਿਹਾ ਕਿਉਂ ਕਰ ਰਹੇ ਹਨ। ਕੈਪਟਨ ਨੇ ਗੁੱਸੇ 'ਚ ਕਿਹਾ ਕਿ ਪੰਜਾਬ ਦੇ ਕਿਸਾਨ ਜੇਕਰ ਧਰਨੇ ਨਾ ਲਾਉਣ ਤਾਂ ਫਿਰ ਕੀ ਲੱਡੂ ਵੰਡਣ।
ਇਹ ਵੀ ਪੜ੍ਹੋ : 'ਭਾਜਪਾ' ਛੱਡਣ ਮਗਰੋਂ 'ਅਕਾਲੀ ਦਲ' ਦੀ ਇਸ ਪਾਰਟੀ 'ਤੇ ਅੱਖ, ਜਾਣੋ ਕੀ ਰਹੇਗੀ ਅਗਲੀ ਰਣਨੀਤੀ
ਉਨ੍ਹਾਂ ਨੇ ਮੋਦੀ ਸਰਕਾਰ ਨੂੰ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਇਸ ਮਸਲੇ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਣਗੇ ਅਤੇ ਪੰਜਾਬ ਦੇ ਕਿਸਾਨਾਂ ਨਾਲ ਕਿਸੇ ਹਾਲਤ 'ਚ ਵੀ ਧੱਕਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਦਿੱਲੀ ਵਾਲਿਆਂ ਨੂੰ ਕੀ ਪਤਾ ਕਿ ਕਿਸਾਨ ਕਿਵੇਂ ਹੱਡ ਭੰਨਵੀਂ ਮਿਹਨਤ ਕਰਕੇ ਫ਼ਸਲ ਉਗਾਉਂਦਾ ਹੈ ਅਤੇ ਫਿਰ ਪੂਰੇ ਦੇਸ਼ ਦਾ ਢਿੱਡ ਭਰਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਇਨ੍ਹਾਂ ਬਿੱਲਾਂ ਦੇ ਲਾਗੂ ਹੋਣ ਨਾਲ ਕਿਸਾਨਾਂ ਦੇ ਪਰਿਵਾਰ ਭੁੱਖੇ ਮਰ ਜਾਣਗੇ।
ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਦੀ ਹਸਰਤ ਹੋਈ ਪੂਰੀ ਪਰ ਚਾਹ ਕੇ ਵੀ ਨਹੀਂ ਲੈ ਸਕਣਗੇ 'ਭਾਜਪਾ' 'ਚ ਐਂਟਰੀ
ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਜਦੋਂ ਇਨ੍ਹਾਂ ਬਿੱਲਾਂ ਬਾਰੇ ਕਮੇਟੀ ਬਣਾਈ ਗਈ ਸੀ ਤਾਂ ਪਹਿਲੀ ਮੀਟਿੰਗ 'ਚ ਪੰਜਾਬ ਨੂੰ ਬੁਲਾਇਆ ਹੀ ਨਹੀਂ ਗਿਆ ਸੀ ਅਤੇ ਜਦੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਬਾਰੇ ਲਿਖਿਆ ਤਾਂ ਦੂਜੀ ਮੀਟਿੰਗ 'ਚ ਪੰਜਾਬ ਨੂੰ ਫ਼ਸਲ ਦੀ ਖਰੀਦੋ-ਫਰੋਖਤ ਬਾਰੇ ਪੁੱਛਿਆ ਗਿਆ, ਜਿਸ 'ਚ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਪਹੁੰਚੇ ਸਨ।
ਇਹ ਵੀ ਪੜ੍ਹੋ : ਖੇਤੀ ਬਿੱਲਾਂ ਦੇ ਪਾਸ ਹੋਣ ਲਈ 'ਬੀਬੀ ਬਾਦਲ' ਨੇ ਕੈਪਟਨ ਨੂੰ ਦੱਸਿਆ ਜ਼ਿੰਮੇਵਾਰ, ਕਹੀ ਇਹ ਗੱਲ
ਕੈਪਟਨ ਨੇ ਦੱਸਿਆ ਕਿ ਕਮੇਟੀ ਦੀ ਤੀਜੀ ਮੀਟਿੰਗ 'ਚ ਸਿਰਫ ਕੇਂਦਰ ਦਾ ਫ਼ੈਸਲਾ ਸੁਣਾਇਆ ਗਿਆ ਅਤੇ ਸੂਬਿਆਂ ਦੀ ਕੋਈ ਸਲਾਹ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਸੂਬਿਆਂ ਦੇ ਸਾਰੇ ਅਧਿਕਾਰ ਕੇਂਦਰ ਜਿਵੇਂ ਖੋਹ ਰਹੀ ਹੈ ਤਾਂ ਇਸ ਤਰ੍ਹਾਂ ਸੂਬੇ ਕਿਵੇਂ ਚੱਲਣਗੇ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਖੇਤੀ ਬਿੱਲਾਂ 'ਤੇ ਚੁੱਪ ਨਹੀਂ ਬੈਠਣਗੇ ਅਤੇ ਕਿਸਾਨਾਂ ਦਾ ਪੂਰਾ ਸਾਥ ਦਿੰਦੇ ਹੋਏ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ।
ਭਾਰੀ ਇੱਕਠ ਨਾਲ ਕਿਸਾਨ ਅਤੇ ਕਲਾਕਾਰ ਪਹੁੰਚੇ ਬਟਾਲਾ, ਗੂੰਜੇ 'ਜੈ ਜਵਾਨ ਜੈ ਕਿਸਾਨ' ਦੇ ਨਾਅਰੇ (ਵੀਡੀਓ)
NEXT STORY