ਚੰਡੀਗੜ੍ਹ : ਅੱਜ ਤੋਂ ਨਰਾਤਿਆਂ ਦਾ ਤਿਉਹਾਰ ਸ਼ੁਰੂ ਹੋ ਗਿਆ। ਅੱਜ ਤੋਂ ਪੂਰੇ 9 ਦਿਨਾਂ ਤੱਕ ਮਾਤਾ ਰਾਣੀ ਦੀ ਪੂਜਾ ਕੀਤੀ ਜਾਵੇਗੀ। ਨਰਾਤੇ ਸ਼ੁਰੂ ਹੁੰਦੇ ਸਾਰ ਹੀ ਹਰ ਪਾਸੇ ਰੌਣਕਾਂ ਲੱਗੀਆਂ ਹੋਈਆਂ ਹਨ ਅਤੇ ਮਾਤਾ ਦੇ ਮੰਦਰਾਂ 'ਚ ਸ਼ਰਧਾਲੂਆਂ ਦੀ ਵੱਡੀ ਭੀੜ ਲੱਗੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਪੰਜਾਬ ਵਾਸੀਆਂ ਨੂੰ ਨਰਾਤਿਆਂ ਦੇ ਤਿਓਹਾਰ ਦੀ ਵਧਾਈ ਦਿੱਤੀ ਹੈ।
ਕੈਪਟਨ ਨੇ ਪ੍ਰਾਰਥਨਾ ਕੀਤੀ ਹੈ ਕਿ ਮਾਤਾ ਰਾਣੀ ਸਭ ਦੀ ਜ਼ਿੰਦਗੀ 'ਚ ਖੁਸ਼ੀਆਂ-ਖੇੜੇ ਲੈ ਕੇ ਆਵੇ। ਇਸ ਦੇ ਨਾਲ ਹੀ ਕੈਪਟਨ ਨੇ ਕੋਵਿਡ ਦੌਰਾਨ ਸੂਬੇ ਦੇ ਲੋਕਾਂ ਨੂੰ ਖ਼ਾਸ ਅਪੀਲ ਕੀਤੀ ਹੈ ਕਿ ਨਰਾਤਿਆਂ ਦਾ ਤਿਓਹਾਰ ਮਨਾਉਂਦੇ ਹੋਏ ਲੋਕ ਕੋਵਿਡ-19 ਦੇ ਮੱਦੇਨਜ਼ਰ ਸਾਰੀਆਂ ਹਦਾਇਤਾਂ ਦਾ ਪਾਲਣ ਜ਼ਰੂਰ ਕਰਨ ਅਤੇ ਮਾਸਕ ਪਾਉਣ, ਹੱਥਾਂ ਨੂੰ ਸੈਨੇਟਾਈਜ਼ ਕਰਨ ਵੱਲ ਧਿਆਨ ਦੇਣ ਤਾਂ ਜੋ ਇਸ ਭਿਆਨਕ ਬੀਮਾਰੀ ਤੋਂ ਬਚਿਆ ਜਾ ਸਕੇ।
ਦੁਖ਼ਦ ਖ਼ਬਰ : ਕੈਨੇਡਾ ਪੜ੍ਹਨ ਗਏ ਕਪੂਰਥਲਾ ਦੇ ਨੌਜਵਾਨ ਦੀ ਮੌਤ
NEXT STORY