ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨਗੇ। ਕੈਪਟਨ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਰਾਜਪਾਲ ਨੂੰ ਮਿਲਣ ਲਈ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸਦਨ 'ਚ ਲਿਆਂਦੇ ਪ੍ਰਸਤਾਵ 'ਤੇ ਜਦੋਂ ਬਹਿਸ ਪੂਰੀ ਹੋ ਜਾਵੇਗੀ ਤਾਂ ਸਦਨ ਦੇ ਸਾਰੇ ਮੈਂਬਰ ਇਕ ਵਫ਼ਦ ਦੇ ਤੌਰ 'ਤੇ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਨਾਲ ਚੱਲਣ।
ਕੈਪਟਨ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਨੂੰ ਮਿਲਣ ਲਈ ਉਨ੍ਹਾਂ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਰਾਜਪਾਲ ਨੇ ਉਨ੍ਹਾਂ ਨੂੰ ਮੁਲਾਕਾਤ ਲਈ ਅੱਜ ਸ਼ਾਮ 4 ਵਜੇ ਦਾ ਸਮਾਂ ਦਿੱਤਾ ਹੈ। ਕੈਪਟਨ ਨੇ ਸਦਨ ਦੇ ਸਾਰੇ ਮੈਂਬਰਾਂ ਦਾ ਉਨ੍ਹਾਂ ਦੇ ਨਾਲ ਚੱਲਣ ਦੀ ਸਾਥ ਮੰਗਿਆ ਹੈ।
ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਨੇ ਸ਼੍ਰੋਮਣੀ ਪੁਰਸਕਾਰਾਂ ਦੀ ਚੋਣ ਅਤੇ ਵੰਡ ਸਬੰਧੀ ਕੈਪਟਨ ਨੂੰ ਲਿਖੀ ਚਿੱਠੀ
NEXT STORY