ਚੰਡੀਗੜ੍ਹ : ਦਿੱਲੀ ਪੁਲਸ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ 'ਚ ਲੈਣ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਖ਼ਤ ਨਿਖ਼ੇਧੀ ਕੀਤੀ ਗਈ ਹੈ। ਕੈਪਟਨ ਨੇ ਸਵਾਲ ਕੀਤਾ ਹੈ ਕਿ ਕੀ ਇਕ ਲੋਕਤੰਤਰ ਦੇਸ਼ 'ਚ ਰਾਸ਼ਟਰਪਤੀ ਨੂੰ ਆਪਣੀ ਗੱਲ ਕਹਿਣਾ ਅਤੇ ਆਪਣੇ ਵਿਚਾਰ ਪੇਸ਼ ਕਰਨਾ ਜ਼ੁਰਮ ਹੈ?
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ 'ਜਨਮ ਸਰਟੀਫਿਕੇਟ' 'ਚ ਮਿਲੀ ਵੱਡੀ ਰਾਹਤ, ਹੁਣ ਸਭ ਦੇ ਨਾਂ ਹੋ ਸਕਣਗੇ ਦਰਜ
ਇੱਥੇ ਦੱਸ ਦੇਈਏ ਕਿ ਪ੍ਰਿਅੰਕਾ ਗਾਂਧੀ ਸਮੇਤ ਕਾਂਗਰਸੀ ਕਮੰਕਾਜੀ ਕਮੇਟੀ ਦੇ ਮੈਂਬਰ ਅਤੇ ਸੰਸਦ ਮੈਂਬਰ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਮਾਣਯੋਗ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਸਨ। ਕਾਂਗਰਸੀ ਆਗੂਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਰਾਸ਼ਟਰਪਤੀ ਨੂੰ 2 ਕਰੋੜ ਲੋਕਾਂ ਦੇ ਦਸਤਖ਼ਤ ਸੌਂਪੇ ਜਾਣੇ ਸਨ ਪਰ ਪੁਲਸ ਨੇ ਉਨ੍ਹਾਂ ਨੂੰ ਰਾਹ 'ਚ ਹੀ ਰੋਕ ਲਿਆ ਅਤੇ ਪ੍ਰਿਅੰਕਾ ਗਾਂਧੀ ਸਮੇਤ ਕਈ ਕਾਂਗਰਸੀ ਆਗੂਆ ਨੂੰ ਹਿਰਾਸਤ 'ਚ ਲੈ ਲਿਆ, ਹਾਲਾਂਕਿ ਉਨ੍ਹਾਂ ਨੂੰ ਥੋੜ੍ਹੀ ਦੇਰ ਬਾਅਦ ਰਿਹਾਅ ਕਰ ਦਿੱਤਾ ਗਿਆ, ਜਦੋਂ ਕਿ ਰਾਹੁਲ ਗਾਂਧੀ ਦੇ ਨਾਲ 2 ਹੋਰ ਆਗੂਆਂ ਨੂੰ ਰਾਸ਼ਟਰਪਤੀ ਭਵਨ ਜਾਣ ਦੀ ਮਨਜ਼ੂਰੀ ਦੇ ਦਿੱਤੀ ਗਈ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦੀ ਮੁਖਾਲਫ਼ਤ ਨਾ ਕਰਨ ਵਾਲੇ ਪੰਜਾਬ ਦੇ ਭਵਿੱਖ ਨੂੰ ਖ਼ਤਰੇ ’ਚ ਪਾ ਦੇਣਗੇ : ਕੈਪਟਨ
ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਦੱਸਿਆ ਹੈ ਕਿ ਇਨ੍ਹਾਂ ਕਾਨੂੰਨਾਂ ਨਾਲ ਕਿਸਾਨਾਂ ਨੂੰ ਨੁਕਸਾਨ ਹੋਣ ਵਾਲਾ ਹੈ। ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਸੰਸਦ ਦਾ ਸਾਂਝਾ ਇਜਲਾਸ ਬੁਲਾਵੇ ਅਤੇ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਦੁੱਖ 'ਚ ਹਨ ਅਤੇ ਕੁੱਝ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ।
ਨੋਟ : ਦਿੱਲੀ ਪੁਲਸ ਵੱਲੋਂ ਕਾਂਗਰਸੀ ਆਗੂਆਂ ਨੂੰ ਹਿਰਾਸਤ 'ਚ ਲੈਣ ਬਾਰੇ ਦਿਓ ਵਿਚਾਰ
UAE ਤੋਂ ਆਏ ਮੁੰਡੇ ’ਤੇ ਚੜਿ੍ਹਆ ਕਿਸਾਨੀ ਰੰਗ, ਧਰਨੇ ’ਚ ਸ਼ਾਮਲ ਹੋਣ ਲਈ ਰੱਦ ਕੀਤਾ ਆਪਣਾ ਵਿਆਹ
NEXT STORY