ਖਰੜ (ਸ਼ਸ਼ੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨ ਖਰੜ ਵਿਖੇ ਪੱਤਰਕਾਰਾਂ ਨਾਲ ਇਕ ਗੈਰ-ਰਸਮੀ ਗੱਲਬਾਤ 'ਚ ਇਹ ਕਿਹਾ ਗਿਆ ਕਿ ਪੰਜਾਬ 'ਚ ਨਗਰ ਕੌਂਸਲ ਦੀਆਂ ਚੋਣਾਂ 15 ਫਰਵਰੀ ਤੋਂ ਪਹਿਲਾਂ ਕਰਵਾ ਲਈਆਂ ਜਾਣਗੀਆਂ ਅਤੇ ਤਾਰੀਖ਼ਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ। ਇਸ ਬਿਆਨ ਉਪਰੰਤ ਇਨ੍ਹਾਂ ਤਾਰੀਖ਼ਾਂ ਸਬੰਧੀ ਭੰਬਲਭੂਸੇ 'ਚ ਫਸੇ ਹੋਏ ਸੰਭਾਵਿਤ ਉਮੀਦਵਾਰਾਂ 'ਚ ਇਕਦਮ ਸਰਗਰਮੀ ਪੈਦਾ ਹੋ ਗਈ ਹੈ ਅਤੇ ਉਨ੍ਹਾਂ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਇਕ ਦਮ ਹੱਥ ਜੋੜਨ ਅਤੇ ਦੁਆ ਸਲਾਮ ਕਰਨ ਦਾ ਮਾਹੌਲ ਗਰਮਾ ਗਿਆ ਹੈ।
ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ : ਬਜ਼ੁਰਗਾਂ ਦੇ ਹੋਸ਼ ਤੇ ਨੌਜਵਾਨਾਂ ਦੇ ਜੋਸ਼ ਦਾ ਆਪਸੀ ਤਾਲਮੇਲ ਸਿਰਜ ਰਿਹੈ ਨਵਾਂ ਇਤਿਹਾਸ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਵੇਂ ਉਮੀਦਵਾਰਾਂ ਵੱਲੋਂ ਚੋਣ ਲੜਨ ਲਈ ਆਪਣੀਆਂ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਸਨ, ਪਰ ਉਹ ਇਸ ਭੰਬਲਭੂਸੇ 'ਚ ਸਨ ਕੀ ਚੋਣਾਂ ਹੋਣਗੀਆਂ ਵੀ ਜਾਂ ਨਹੀਂ। ਹੁਣ ਕਿਉਂਕਿ ਮੁੱਖ ਮੰਤਰੀ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਚੋਣਾਂ 15 ਫਰਵਰੀ ਤੋਂ ਪਹਿਲਾਂ ਮੁਕੰਮਲ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : PSEB ਵੱਲੋਂ ਹੁਣ 2004 ਤੋਂ 2018 ਤੱਕ ਦੇ 'ਵਿਦਿਆਰਥੀਆਂ' ਨੂੰ ਵੀ ਦਿੱਤਾ ਗਿਆ ਵੱਡਾ ਤੋਹਫ਼ਾ
ਉਮੀਦਵਾਰਾਂ ਨੂੰ ਯਕੀਨ ਹੋ ਗਿਆ ਹੈ ਕਿ ਇਹ ਚੋਣਾਂ ਸਬੰਧੀ ਐਲਾਨ ਕੁੱਝ ਦਿਨਾਂ ਅੰਦਰ ਹੀ ਹੋ ਜਾਵੇਗਾ। ਸਾਰੇ ਸ਼ਹਿਰ ਅੰਦਰ ਉਮੀਦਵਾਰਾਂ ਵੱਲੋਂ ਨਵੇ ਸਾਲ ਅਤੇ ਲੋਹੜੀ ਦੀਆਂ ਵਧਾਈਆਂ ਦੇ ਫਲੈਕਸ ਲਗਾਏ ਜਾ ਰਹੇ ਹਨ ਅਤੇ ਸਵੇਰ ਤੋਂ ਸ਼ਾਮ ਤੱਕ ਉਨ੍ਹਾਂ ਵੱਲੋਂ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਅਤੇ ਆਪ ਪਾਰਟੀ ਵੱਲੋਂ ਆਪਣੇ-ਆਪਣੇ ਚੋਣ ਨਿਸ਼ਾਨ ’ਤੇ ਚੋਣ ਲੜਣ ਸਬੰਧੀ ਐਲਾਨ ਹੋ ਚੁੱਕਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮਿਊਂਸੀਪਲ ਚੋਣਾਂ ਕਰਵਾਉਣ ਲਈ 'ਪੈਰਾ ਮਿਲਟਰੀ ਫੋਰਸ' ਲਾਉਣ ਦੀ ਮੰਗ
ਇਸ ਵਾਰੀ ਇਹ ਗੱਲ ਪੱਕੀ ਹੈ ਕਿ ਖਰੜ ਦੇ ਕੁੱਲ 27 ਦੇ 27 ਵਾਰਡਾਂ 'ਚ ਜ਼ਬਰਦਸਤ ਮੁਕਾਬਲੇ ਹੋਣਗੇ ਅਤੇ ਉਮੀਦਵਾਰਾਂ ਵੱਲੋਂ ਚੋਣ ਜਿੱਤਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਨੋਟ : ਪੰਜਾਬ 'ਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਇਹ ਹੁਕਮ
NEXT STORY