ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ ਸਾਲ 2002 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਮਾਮਲੇ ਸਬੰਧੀ ਕੈਪਟਨ ਖ਼ਿਲਾਫ਼ ਪਾਈ ਗਈ ਪਟੀਸ਼ਨ ਨੂੰ ਖਾਰਜ਼ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਿਖੇਗੀ 'ਪੰਜਾਬ ਦੀ ਝਾਕੀ', ਕੇਂਦਰ ਨੇ ਦਿੱਤੀ ਮਨਜ਼ੂਰੀ
ਹਾਈਕੋਰਟ ਵੱਲੋਂ ਇਸ ਮਾਮਲੇ ਸਬੰਧੀ ਵਿਸਥਾਰ ਪੂਰਵਕ ਹੁਕਮ ਆਉਣੇ ਅਜੇ ਬਾਕੀ ਹਨ। ਇਹ ਮਾਮਲਾ ਕਾਫੀ ਲੰਬੇ ਸਮੇਂ ਤੋਂ ਚੱਲ ਰਿਹਾ ਸੀ ਅਤੇ ਪਟੀਸ਼ਨ ਕਰਤਾ ਹਰਕੀਰਤ ਸਿੰਘ ਨੇ ਕੈਪਟਨ ਦੀਆਂ ਚੋਣਾਂ ਨੂੰ ਚੁਣੌਤੀ ਦਿੱਤੀ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਦਰਿਆਵਾਂ 'ਚੋਂ ਰੇਤ-ਬੱਜਰੀ ਕੱਢ ਸਕਣਗੇ 'ਮਾਈਨਿੰਗ ਠੇਕੇਦਾਰ', ਸਰਕਾਰ ਨੇ ਦਿੱਤੀ ਖ਼ਾਸ ਛੋਟ
ਪਿਛਲੀਆਂ ਸੁਣਵਾਈਆਂ ਦੌਰਾਨ ਹਾਈਕੋਰਟ ਨੇ ਇਸ ਪਟੀਸ਼ਨ ਬਾਰੇ ਕਿਹਾ ਸੀ ਕਿ ਸਾਲ 2002 ਦੀਆਂ ਚੋਣਾਂ ਤੋਂ ਬਾਅਦ ਕੈਪਟਨ 5 ਵਾਰ ਚੋਣਾਂ ਲੜ ਚੁੱਕੇ ਹਨ, ਅਜਿਹੇ 'ਚ ਹੁਣ ਇਸ ਪਟੀਸ਼ਨ ਦਾ ਕੀ ਆਧਾਰ ਹੈ। ਜ਼ਿਕਰਯੋਗ ਹੈ ਕਿ ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੈਪਟਨ ਖ਼ਿਲਾਫ਼ ਚੋਣਾਂ ਲੜ ਰਹੇ ਉਮੀਦਵਾਰ ਹਰਕੀਰਤ ਸਿੰਘ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਉਨ੍ਹਾਂ 'ਤੇ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਅਤੇ ਆਪਣੇ ਰਸੂਖ਼ ਦੇ ਇਸਤੇਮਾਲ ਦਾ ਦੋਸ਼ ਲਾਇਆ ਸੀ ਅਤੇ ਉਨ੍ਹਾਂ ਦੀਆਂ ਚੋਣਾਂ ਰੱਦ ਕੀਤੇ ਜਾਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬ ਤੋਂ ਵਿਦੇਸ਼ ਪੜ੍ਹਾਈ ਤੇ ਨੌਕਰੀ ਲਈ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਸ਼ੁਰੂ ਹੋ ਰਹੀ ਇਹ ਸਹੂਲਤ
ਇਸ ਪਟੀਸ਼ਨ 'ਤੇ ਲੰਬੇ ਸਮੇਂ ਦੀ ਸੁਣਵਾਈ ਤੋਂ ਬਾਅਦ ਹੁਣ ਹਾਈਕੋਰਟ ਨੇ ਪਟੀਸ਼ਨ ਨੂੰ ਰੱਦ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ ਦਿੱਤੀ ਹੈ।
ਨੋਟ : ਹਾਈਕੋਰਟ ਵੱਲੋਂ ਕੈਪਟਨ ਖ਼ਿਲਾਫ਼ ਪਾਈ ਪਟੀਸ਼ਨ ਨੂੰ ਰੱਦ ਕਰਨ ਸਬੰਧੀ ਦਿਓ ਰਾਏ
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਿਖੇਗੀ 'ਪੰਜਾਬ ਦੀ ਝਾਕੀ', ਕੇਂਦਰ ਨੇ ਦਿੱਤੀ ਮਨਜ਼ੂਰੀ
NEXT STORY