ਨਵੀਂ ਦਿੱਲੀ/ਚੰਡੀਗੜ੍ਹ : ਗਣਤੰਤਰ ਦਿਹਾੜੇ ਮੌਕੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਦਿੱਲੀ ਜਾਣ ਵਾਲੇ ਟਰੈਕਟਰਾਂ ਨੂੰ ਡੀਜ਼ਲ ਦੀ ਸਪਲਾਈ ਨਾ ਦੇਣ ਦੇ ਨਿਰਦੇਸ਼ਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਨਿਖ਼ੇਧੀ ਕੀਤੀ ਹੈ
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਚੰਡੀਗੜ੍ਹ 'ਚ '26 ਜਨਵਰੀ' ਨੂੰ ਬੰਦ ਰਹਿਣਗੇ ਇਹ ਰਸਤੇ, ਜਾਣੋ ਕੀ ਹੈ 'ਰੂਟ ਪਲਾਨ'
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਜਿਹੀਆਂ ਦਮਨਕਾਰੀ ਅਤੇ ਡਰਾਉਣੀਆਂ ਚਾਲਾਂ ਲੋਕਾਂ ਦੇ ਸੰਕਲਪ ਅਤੇ ਹਿੰਮਤ ਨੂੰ ਮਜ਼ਬੂਤ ਕਰਨਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਖ਼ਿਲਾਫ਼ ਪ੍ਰਸ਼ਾਸਨ ਨੂੰ ਅਜਿਹੀਆਂ ਕੋਝੀਆਂ ਹਰਕਤਾਂ ਨਹੀਂ ਕਰਨੀਆਂ ਚਾਹੀਦੀਆਂ।
ਇਹ ਵੀ ਪੜ੍ਹੋ : ਦਿਲ 'ਚ ਸੁਫ਼ਨੇ ਸੰਜੋਈ ਲਾੜੀ ਵਿਆਹੁਣ ਬਰਾਤ ਲੈ ਕੇ ਪੁੱਜਾ ਲਾੜਾ, ਫਿਰ ਜੋ ਹੋਇਆ, ਕਿਸੇ ਨੇ ਨਹੀਂ ਸੀ ਸੋਚਿਆ
ਜ਼ਿਕਰਯੋਗ ਹੈ ਕਿ ਗਣਤੰਤਰ ਦਿਹਾੜੇ ਮੌਕੇ ਦਿੱਲੀ 'ਚ ਟਰੈਕਟਰ ਰੈਲੀ ਕੱਢਣ ਲਈ ਜਿੱਥੇ ਕਿਸਾਨਾਂ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ, ਉੱਥੇ ਹੀ ਉੱਤਰ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਿਆਂ 'ਚ ਸਪਲਾਈ ਅਧਿਕਾਰੀਆਂ ਨੂੰ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਡੀਜ਼ਲ ਦੀ ਸਪਲਾਈ ਰੋਕਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਦਾ ਜ਼ੋਰਦਾਰ ਤਰੀਕੇ ਨਾਲ ਵਿਰੋਧ ਕੀਤਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਬੱਚਿਆਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇ ਕੇ ਕੀਤਾ ਜਬਰ-ਜ਼ਿਨਾਹ, ਮਾਮਲਾ ਦਰਜ
NEXT STORY