ਚੰਡੀਗੜ੍ਹ : ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਰਬ ਪਾਰਟੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ਦੌਰਾਨ ਪੰਜਾਬ ਭਾਜਪਾ ਦੇ ਆਗੂ ਗੈਰ ਹਾਜ਼ਰ ਰਹੇ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਮੀਟਿੰਗ 'ਚ ਮੌਜੂਦ ਰਹੇ। ਇਸ ਮੀਟਿੰਗ ਦੌਰਾਨ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਮੰਗ ਕੀਤੀ ਕਿ ਦਿੱਲੀ ਵਿਖੇ ਟਰੈਕਟਰ ਪਰੇਡ ਦੌਰਾਨ ਕਿਸਾਨਾਂ, ਖੇਤ ਮਜ਼ਦੂਰਾਂ, ਮੀਡੀਆ ਕਰਮੀਆਂ ਅਤੇ ਹੋਰਨਾਂ 'ਤੇ ਦਰਜ ਕੀਤੇ ਗਏ ਮੁਕੱਦਮਿਆਂ ਨੂੰ ਵਾਪਸ ਲਿਆ ਜਾਵੇ ਅਤੇ ਅਜਿਹੇ ਸਭ ਲੋਕਾਂ ਨੂੰ ਜੇਲ੍ਹਾਂ 'ਚੋਂ ਰਿਹਾਅ ਕੀਤਾ ਜਾਵੇ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ, ਪਤਨੀ ਤੇ ਪੁੱਤਰ ਦਾ ਕਤਲ ਕਰਕੇ ਪਤੀ ਨੇ ਖ਼ੁਦ ਨੂੰ ਮਾਰੀ ਗੋਲੀ
ਸਰਬ ਪਾਰਟੀ ਮੀਟਿੰਗ 'ਚ ਕਿਹਾ ਗਿਆ ਹੈ ਲਾਲ ਕਿਲ੍ਹੇ ਦੀ ਘਟਨਾ ਦੇ ਜ਼ਿੰਮੇਵਾਰ ਲੋਕਾਂ ਸਬੰਧੀ ਨਿਆਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਟਰੈਕਟਰ ਪਰੇਡ ਦੌਰਾਨ ਲਾਪਤਾ ਹੋਏ ਪੰਜਾਬ ਦੇ ਕਿਸਾਨਾਂ ਨੂੰ ਟਰੇਸ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸਾਰੇ ਅੰਦੋਲਨਕਾਰੀ ਕਿਸਾਨਾਂ ਦੀ ਹਰ ਤਰੀਕੇ ਨਾਲ ਮਦਦ ਕੀਤੀ ਜਾ ਰਹੀ ਹੈ, ਜੋ ਪਿਛਲੇ 2 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਆਪਣੇ ਹੱਕਾਂ ਲਈ ਡਟੇ ਹੋਏ ਹਨ।
ਇਹ ਵੀ ਪੜ੍ਹੋ : ਸਰਬ ਪਾਰਟੀ ਮੀਟਿੰਗ 'ਚੋਂ ਬਾਹਰ ਆਏ 'ਭਗਵੰਤ ਮਾਨ' ਦਾ ਵੱਡਾ ਬਿਆਨ, ਕੈਪਟਨ ਨੂੰ ਕੀਤੇ ਇਹ ਸਵਾਲ
ਕੈਪਟਨ ਨੇ ਕਿਹਾ ਕਿ ਪੰਜਾਬ ਦੇ ਸਾਰੇ ਕਿਸਾਨਾਂ ਦੀ ਘਰਾਂ 'ਚ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ 'ਚ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ 170 ਕੇਸ ਵਾਪਸ ਲਏ ਜਾ ਰਹੇ ਹਨ।
ਇਹ ਵੀ ਪੜ੍ਹੋ : ਟਰਾਮਾ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ, PGI 'ਚ ਸ਼ੁਰੂ ਹੋਇਆ ਦੇਸ਼ ਦਾ ਪਹਿਲਾ ਐਂਪਿਊਟੀ ਕਲੀਨਿਕ
ਆਮ ਆਦਮੀ ਪਾਰਟੀ ਨੇ ਮੀਟਿੰਗ ਦਾ ਕੀਤਾ ਬਾਈਕਾਟ
ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਦਾ ਬਾਈਕਾਟ ਕੀਤਾ ਗਿਆ। ਪਾਰਟੀ ਦੇ ਆਗੂਆਂ ਵੱਲੋਂ ਮੀਟਿੰਗ 'ਚ ਰੱਖੇ 2 ਪ੍ਰਸਤਾਵਾਂ 'ਚ ਬਦਲਾਅ ਕਰਨ ਲਈ ਕਿਹਾ ਗਿਆ। ਅਜਿਹਾ ਨਾ ਹੋਣ 'ਤੇ ਆਪ ਆਗੂ ਮੀਟਿੰਗ ਛੱਡ ਕੇ ਬਾਹਰ ਚਲੇ ਗਏ।
ਨੋਟ : ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਦਿੱਲੀ 'ਚ ਕਿਸਾਨਾਂ 'ਤੇ ਦਰਜ ਪਰਚੇ ਵਾਪਸ ਲੈਣ ਦੀ ਮੰਗ ਸਬੰਧੀ ਦਿਓ ਆਪਣੀ ਰਾਏ
ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਬਰਾਮਦ
NEXT STORY