Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    12:59:50 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਵੱਲੋਂ 'ਕੋਰੋਨਾ' ਖ਼ਿਲਾਫ਼ ਜੰਗ ਲਈ ਖ਼ਾਕਾ ਤਿਆਰ, ਸੰਸਦ ਮੈਂਬਰਾਂ ਵੱਲੋਂ ਪੂਰਨ ਲਾਕਡਾਊਨ ਦੀ ਵਕਾਲਤ

PUNJAB News Punjabi(ਪੰਜਾਬ)

ਕੈਪਟਨ ਵੱਲੋਂ 'ਕੋਰੋਨਾ' ਖ਼ਿਲਾਫ਼ ਜੰਗ ਲਈ ਖ਼ਾਕਾ ਤਿਆਰ, ਸੰਸਦ ਮੈਂਬਰਾਂ ਵੱਲੋਂ ਪੂਰਨ ਲਾਕਡਾਊਨ ਦੀ ਵਕਾਲਤ

  • Edited By Babita,
  • Updated: 07 May, 2021 10:09 AM
Chandigarh
captain amrinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਮਹਾਮਾਰੀ ਖ਼ਿਲਾਫ਼ ਜੰਗ ਲਈ ਖ਼ਾਕਾ ਤਿਆਰ ਕਰ ਲਿਆ ਗਿਆ ਹੈ। ਕੈਪਟਨ ਨੇ ਬੀਤੇ ਦਿਨ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਕੇਂਦਰ 'ਤੇ ਦਬਾਅ ਪਾਉਣ ਸਬੰਧੀ ਰਣਨੀਤੀ ਤਿਆਰ ਕੀਤੀ। ਇਸ ਮੀਟਿੰਗ ਦੌਰਾਨ ਸੰਸਦ ਮੈਂਬਰਾਂ ਵੱਲੋਂ ਵੀ ਮੁਕੰਮਲ ਲਾਕਡਾਊਨ ਲਾਏ ਜਾਣ ਦੀ ਵਕਾਲਤ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਆਕਸੀਜਨ, ਟੈਂਕਰਾਂ, ਵੈਕਸੀਨ ਤੇ ਜ਼ਰੂਰੀ ਦਵਾਈਆਂ ਦੀ ਲੋੜੀਂਦੀ ਸਪਲਾਈ ਲਈ ਕੇਂਦਰ 'ਤੇ ਦਬਾਅ ਬਣਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਕੋਰੋਨਾ ਮਹਾਮਾਰੀ ਦੀ ਆਈ ਦੂਜੀ ਖ਼ਤਰਨਾਕ ਲਹਿਰ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾ ਸਰਕਾਰ ਦੀ ਮਦਦ ਹੋ ਸਕੇਗੀ। ਸੰਸਦ ਮੈਂਬਰਾਂ ਨੂੰ ਸੂਬੇ ਦੇ ਆਕਸੀਜਨ ਕੋਟੇ ਨੂੰ ਵਧਾਉਣ ਅਤੇ ਰੋਜ਼ਾਨਾ ਪੂਰਾ 195 ਮੀਟਰਿਕ ਟਨ ਅਲਾਟ ਕੋਟਾ ਚੁੱਕਣ ਲਈ ਪਹਿਲ ਦੇ ਆਧਾਰ ’ਤੇ ਵਾਧੂ ਟੈਂਕਰਾਂ ਨੂੰ ਭੇਜਣ ਲਈ ਭਾਰਤ ਸਰਕਾਰ ਨੂੰ ਪ੍ਰੇਰਿਤ ਕਰਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਖ਼ਿਲਾਫ਼ ਜੰਗ ਵਿੱਚ ਜ਼ਰੂਰੀ ਲੋੜੀਂਦੀ ਸਪਲਾਈ ਦੇ ਮਾਮਲੇ ਵਿੱਚ ਪੰਜਾਬ ਨਾਲ ਕੇਂਦਰ ਵੱਲੋਂ ਮਤਰੇਈ ਮਾਂ ਵਾਲਾ ਵਰਤਾਓ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਪੂਰਨ ਲਾਕਡਾਊਨ' ਨੂੰ ਲੈ ਕੇ ਕੈਪਟਨ ਦਾ ਵੱਡਾ ਫ਼ੈਸਲਾ, ਨਵੀਆਂ ਹਦਾਇਤਾਂ ਜਾਰੀ

ਮੁੱਖ ਮੰਤਰੀ ਨੇ ਇਸ ਗੱਲ ਵੱਲ ਇਸ਼ਾਰਾ ਕੀਤਾ ਕਿ ਭਾਜਪਾ ਸਾਸ਼ਿਤ ਗੁਆਂਢੀ ਸੂਬੇ ਹਰਿਆਣਾ ਨੂੰ ਪੰਜਾਬ ਨਾਲੋਂ ਵੱਧ ਆਕਸੀਜਨ ਕੋਟਾ ਅਤੇ ਹੋਰ ਟੈਂਕਰ ਮਿਲ ਰਹੇ ਹਨ। ਇਸ ਮਾਮਲੇ 'ਤੇ ਗੰਭੀਰਤਾ ਜ਼ਾਹਰ ਕਰਦਿਆਂ ਦੋਵੇਂ ਸਦਨਾਂ ਦੇ ਸੰਸਦ ਮੈਂਬਰਾਂ ਨੇ ਵਾਅਦਾ ਕੀਤਾ ਕਿ ਉਨਾਂ ਦੇ ਐਮ. ਪੀ. ਲੈਡ ਫੰਡ ਦੀ ਵਰਤੋਂ ਸਰਕਾਰੀ ਹਸਪਤਾਲਾਂ ਵਿੱਚ ਆਕਸੀਜਨ ਉਤਪਾਦਨ ਪਲਾਂਟ ਸਥਾਪਿਤ ਕਰਨ ਲਈ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਆਕਸੀਜਨ, ਟੈਂਕਰਾਂ, ਵੈਕਸੀਨ ਤੇ ਦਵਾਈਆਂ ਦੀ ਘਾਟ ਤੋਂ ਇਲਾਵਾ ਸੂਬਾ ਵੈਂਟੀਲੇਟਰ ਫਰੰਟ 'ਤੇ ਵੀ ਜੂਝ ਰਿਹਾ ਹੈ ਕਿਉਂਕਿ ਭਾਰਤ ਸਰਕਾਰ ਵੱਲੋਂ ਪ੍ਰਾਪਤ 809 ਵੈਂਟੀਲੇਟਰਾਂ ਵਿੱਚੋਂ 108 ਨੂੰ ਸਥਾਪਿਤ ਕਰਨ ਲਈ ਕੋਈ ਵੀ ਬੀ. ਈ. ਐਲ. ਇੰਜਨੀਅਰ ਨਹੀਂ ਹੈ। ਕੈਪਟਨ ਅਮਰਿੰਦਰ ਨੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਸੂਬੇ ਵੱਲੋਂ ਵਾਰ-ਵਾਰ ਬੇਨਤੀਆਂ ਕਰਨ ਅਤੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਉਨ੍ਹਾਂ ਵੱਲੋਂ ਸੂਬੇ ਲਈ ਆਕਸੀਜਨ ਕੋਟੇ ਵਿੱਚ 50 ਮੀਟਰਿਕ ਟਨ ਵਾਧਾ ਕਰਨ ਸਬੰਧੀ ਨਿੱਜੀ ਤੌਰ ’ਤੇ ਪੱਤਰ ਲਿਖਣ ਦੇ ਬਾਵਜੂਦ ਸੂਬਾ ਹਾਲੇ ਵੀ ਲੋੜੀਂਦੀ ਆਕਸੀਜਨ ਦੀ ਘਾਟ ਨਾਲ ਜੂਝ ਰਿਹਾ ਹੈ।

ਇਹ ਵੀ ਪੜ੍ਹੋ : CBSE ਸਕੂਲਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਅੱਗੇ ਖੂਹ, ਪਿੱਛੇ ਖਾਈ ਵਾਲੇ ਬਣੇ ਹਾਲਾਤ

ਉਨ੍ਹਾਂ ਦੱਸਿਆ ਕਿ ਸੂਬੇ ਨੂੰ ਆਪਣੀਆਂ ਮੌਜੂਦਾ ਲੋੜਾਂ ਪੂਰੀਆਂ ਕਰਨ ਲਈ 195 ਮੀਟਰਿਕ ਟਨ ਦਾ ਕੋਟਾ ਨਾਕਾਫ਼ੀ ਹੈ ਅਤੇ ਟੈਂਕਰਾਂ ਦੀ ਘਾਟ ਕਾਰਨ ਇਸ ਕੋਟੇ ਵਾਲੀ ਆਕਸੀਜਨ ਦੀ ਵੀ ਪੂਰੀ ਤਰਾਂ ਲਿਫਟਿੰਗ ਨਹੀਂ ਕੀਤੀ  ਜਾ ਸਕੀ। ਉਨ੍ਹਾਂ ਕਿਹਾ ਕਿ ਸੂਬੇ ਦਾ ਇਸ ਸਮੇਂ ਨੇੜਲੇ ਸਰੋਤਾਂ (ਦੇਹਰਾਦੂਨ, ਪਾਣੀਪਤ, ਰੁੜਕੀ) ਵੱਲ 120 ਮੀਟਰਿਕ ਟਨ ਦਾ ਬੈਕਲਾਗ ਪਿਆ ਹੈ। ਉਨ੍ਹਾਂ ਕਿਹਾ ਮੌਜੂਦਾ ਸਥਿਤੀ ਬਹੁਤ ਗੰਭੀਰ ਹੈ ਅਤੇ ਪੰਜਾਬ ਇਸ ਸਮੇਂ 12 ਘੰਟਿਆਂ ਦੇ ਆਕਸੀਜਨ ਸਪਲਾਈ ਚੱਕਰ ਦਾ ਪ੍ਰਬੰਧ ਕਰ ਰਿਹਾ ਹੈ। ਟੀਕਾਕਰਨ ਦੇ ਸਬੰਧ ਵਿੱਚ ਗੱਲ ਕਰਦਿਆਂ ਸੰਸਦ ਮੈਂਬਰਾਂ ਨੇ ਭਾਰਤ ਸਰਕਾਰ ਵੱਲੋਂ ਵਾਰ-ਵਾਰ ਟੀਕਿਆਂ ਦੀ ਸਪਲਾਈ ਵਿੱਚ ਦੇਰੀ ਅਤੇ ਘੱਟ ਸਪਲਾਈ ਕਰਨ ’ਤੇ ਚਿੰਤਾ ਪ੍ਰਗਟਾਈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਪਲੱਬਧਤਾ ਨੂੰ ਤੇਜ਼ ਕਰਨ ਲਈ ਕੇਂਦਰ ਸਰਕਾਰ ਅਤੇ ਸੀਰਮ ਇੰਸਟੀਚਿਊਟ ਆਫ ਇੰਡੀਆ ਦੋਵਾਂ ਨਾਲ ਲਗਾਤਾਰ ਰਾਬਤਾ ਬਣਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪ੍ਰਤੀ ਕੇਂਦਰ ਦੀ ਉਦਾਸੀਨਤਾ ਇਸ ਤੱਥ ਤੋਂ ਵੀ ਝਲਕਦੀ ਹੈ ਕਿ ਹੋਰ ਸੂਬਿਆਂ ਨੂੰ ਟੋਸੀਲੀਜੁਮਬ ਦੀਆਂ ਵਧੇਰੇ ਸ਼ੀਸ਼ੀਆਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਦੀ ਦਰਾਮਦ ਅਤੇ ਵੰਡ ਭਾਰਤ ਸਰਕਾਰ ਵੱਲੋਂ ਕੰਟਰੋਲ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਨੇ 650 ਸ਼ੀਸ਼ੀਆਂ ਦੀ ਮੰਗ ਕੀਤੀ ਸੀ ਪਰ ਸ਼ੁਰੂਆਤੀ ਪੜਾਅ ਵਿਚ ਸਿਰਫ 200 ਹੀ ਦਿੱਤੀਆਂ ਗਈਆਂ, ਜਿਨ੍ਹਾਂ ਦੀ ਵੰਡ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਕੀਤੀ ਗਈ।

ਇਹ ਵੀ ਪੜ੍ਹੋ : ਜਿਸਮਾਨੀ ਸਬੰਧਾਂ ਦਾ ਸੱਦਾ ਦੇ ਅਣਜਾਣ ਥਾਂ 'ਤੇ ਲਿਜਾਂਦੀਆਂ ਸੀ ਜਨਾਨੀਆਂ, ਫਿਰ ਸ਼ੁਰੂ ਹੁੰਦਾ ਸੀ ਗੰਦਾ ਖੇਡ

ਉਨ੍ਹਾਂ ਨੇ ਕਿਹਾ ਕਿ ਰੈਮਡੀਸਿਵਰ ਦੀ ਸਪਲਾਈ ਬਹੁਤ ਘੱਟ ਹੈ ਕਿਉਂਕਿ ਸੂਬੇ ਨੂੰ ਅਲਾਟ ਕੀਤੀਆਂ 50000 ਸ਼ੀਸ਼ੀਆਂ ਦੀ ਸਪਲਾਈ ਬਹੁਤ ਹੌਲੀ ਹੈ। ਮੀਟਿੰਗ ਦੌਰਾਨ ਸੂਬੇ ਵਿੱਚ ਸਿਹਤ ਅਤੇ ਮੈਡੀਕਲ ਬੁਨਿਆਦੀ ਢਾਂਚੇ ਨਾਲ ਸਬੰਧਿਤ ਮਾਮਲੇ ਵਿੱਚ ਕੇਂਦਰ ਸਰਕਾਰ ਦੇ ਅਦਾਰਿਆਂ ਦੇ ਮਾੜੇ ਪ੍ਰਤੀਕਰਮ ਦਾ ਵੀ ਗੰਭੀਰ ਨੋਟਿਸ ਲਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਵਾਰ-ਵਾਰ ਬੇਨਤੀਆਂ ਦੇ ਬਾਵਜੂਦ, ਕੇਂਦਰੀ ਸੰਸਥਾਵਾਂ ਜਿਵੇਂ ਆਈਸਰ ਮੋਹਾਲੀ ਨੇ ਕਦੇ ਵੀ ਕੋਵਿਡ ਟੈਸਟਿੰਗ ਵਿੱਚ ਸਮਰਥਨ ਨਹੀਂ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਏਮਜ਼ ਬਠਿੰਡਾ, ਜਿਸਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨੇ 5 ਸਾਲ ਪਹਿਲਾਂ ਰੱਖਿਆ ਸੀ, ਵੀ ਗੰਭੀਰ ਕੋਵਿਡ ਕੇਅਰ ਮੁਹੱਈਆ ਨਹੀਂ ਕਰਵਾ ਸਕਿਆ। ਪੀ. ਜੀ. ਆਈ., ਜੋ ਕਿ ਇਸ ਖੇਤਰ ਦੇ ਮੁੱਖ ਰੈਫਰਲ ਹਸਪਤਾਲ ਵਜੋਂ ਸਥਾਪਿਤ ਕੀਤਾ ਗਿਆ ਸੀ, ਪੰਜਾਬ ਤੋਂ ਰੈਫਰ ਕੀਤੇ ਜ਼ਿਆਦਾਤਰ ਮਰੀਜਾਂ ਨੂੰ ਦਾਖ਼ਲ ਕਰਨ ਤੋਂ ਇਨਕਾਰ ਕਰ ਰਿਹਾ ਹੈ (ਭਾਵੇਂ ਖੁਦ ਚੱਲ ਕੇ ਆਉਣ ਵਾਲੇ ਮਰੀਜ਼ ਦਾਖ਼ਲ ਕੀਤੇ ਜਾ ਰਹੇ ਹਨ) ਅਤੇ ਇਹ ਪੰਜਾਬ ਦੇ ਕਾਲਜਾਂ ਨਾਲੋਂ ਵੀ ਘੱਟ ਟੈਸਟ ਕਰਵਾ ਰਿਹਾ ਹੈ।
ਸੰਸਦ ਮੈਂਬਰਾਂ ਨੇ ਮੁੱਖ ਮੰਤਰੀ ਦੇ ਇਸ ਖ਼ੁਲਾਸੇ ’ਤੇ ਚਿੰਤਾ ਜ਼ਾਹਰ ਕੀਤੀ ਕਿ ਪਿਛਲੇ ਇਕ ਮਹੀਨੇ ਤੋਂ ਵਾਇਰਸ ਵਿੱਚ ਆਏ ਬਦਲਾਅ ਦੇ ਨਤੀਜੇ ਪ੍ਰਾਪਤ ਨਹੀਂ ਹੋਏ। ਦੁਕਾਨਾਂ ਪੜਾਅਵਾਰ ਖੋਲ੍ਹਣ ਦੇ ਮੁੱਦੇ ’ਤੇ ਉਨ੍ਹਾਂ ਨੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਸਬੰਧਿਤਾਂ ਨੂੰ ਭਰੋਸੇ ਵਿੱਚ ਲੈਣ ਤੋਂ ਬਾਅਦ ਸਾਰੇ ਪ੍ਰਬੰਧ ਕਰਨ ਲਈ ਕਿਹਾ ਗਿਆ ਸੀ। ਮੀਟਿੰਗ ਵਿੱਚ ਸ਼ਾਮਲ ਲੋਕ ਸਭਾ ਮੈਂਬਰਾਂ ਵਿੱਚੋਂ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਪਟਿਆਲਾ ਤੋਂ ਪਰਨੀਤ ਕੌਰ, ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਗਿੱਲ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਜਲੰਧਰ ਤੋਂ ਸੰਤੋਖ ਸਿੰਘ ਚੌਧਰੀ, ਸ੍ਰੀ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਤੇ ਫਰੀਦਕੋਟ ਤੋਂ ਮੁਹੰਮਦ ਸਦੀਕ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸਮਸ਼ੇਰ ਸਿੰਘ ਦੂਲੋ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ
 

  • Captain Amrinder Singh
  • Congress Mps
  • Meeting
  • Covid Pandemic
  • ਕੈਪਟਨ ਅਮਰਿੰਦਰ ਸਿੰਘ
  • ਕਾਂਗਰਸ ਸੰਸਦ ਮੈਂਬਰ
  • ਮੁਲਾਕਾਤ
  • ਕੋਵਿਡ ਮਹਾਮਾਰੀ

ਰੋਪੜ ਵਿਖੇ ਭਾਖੜਾ ਨਹਿਰ 'ਚੋਂ ਬਰਾਮਦ ਹੋਈ ਰੈਮਡੇਸਿਵਿਰ ਇੰਜੈਕਸ਼ਨਾਂ ਦੀ ਵੱਡੀ ਖੇਪ (ਵੀਡੀਓ)

NEXT STORY

Stories You May Like

  • trinamool  20 rebel mps  bjp involved
    'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ', ਸੰਸਦ ਮੈਂਬਰ ਜਗਦੀਸ਼ ਦਾ ਦਾਅਵਾ
  • order issued to block passports
    KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !
  • pm modi advises putin to end the war
    PM ਮੋਦੀ ਵੱਲੋਂ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਸਲਾਹ, EU ਨੇ ਯੂਕ੍ਰੇਨ ਨੂੰ ਹਥਿਆਰਾਂ ਲਈ ਦਿੱਤੇ 67,575 ਕਰੋੜ ਰੁਪਏ
  • e commerce companies ready for festive season
    ਈ-ਕਾਮਰਸ ਕੰਪਨੀਆਂ ਤਿਉਹਾਰੀ ਸੀਜ਼ਨ ਲਈ ਤਿਆਰ, ਕੁਇੱਕ ਕਾਮਰਸ ਕਾਰਨ ਵਧੀ ਰਫਤਾਰ
  • brics summit 2026 amit shah
    ਬ੍ਰਿਕਸ ਸਿਖਰ ਸੰਮੇਲਨ 2026 ਲਈ ਮੰਚ ਤਿਆਰ: ਅਮਿਤ ਸ਼ਾਹ
  • nia takes major action in ghaziabad spy case
    ਗਾਜ਼ੀਆਬਾਦ ਜਾਸੂਸੀ ਮਾਮਲੇ ’ਚ ਐੱਨ. ਆਈ. ਏ. ਵੱਲੋਂ ਵੱਡਾ ਐਕਸ਼ਨ, 13 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ
  • gurpreet kaur defamation case court
    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ
  • case registered against four individuals for land ownership
    ਜਾਅਲੀ ਵਸੀਅਤ ਤਿਆਰ ਕਰਵਾ ਕੇ ਜ਼ਮੀਨ ਦਾ ਇੰਤਕਾਲ ਕਰਵਾਉਣ ਦੇ ਆਰੋਪ ਹੇਠ 4 ਖ਼ਿਲਾਫ਼ ਮਾਮਲਾ ਦਰਜ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • agniveer missing fro talwara
      ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • amritsar airport passengers flight
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
    • ssp vaibhav chaudhary  police checkpoint
      ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +