ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿਚ ਬਿਜਲੀ ਸੰਕਟ ਨਾਲ ਨਜਿੱਠਣ ਲਈ ਉਦਯੋਗਾਂ ’ਤੇ ਲਾਈਆਂ ਸਾਰੀਆਂ ਬਿਜਲੀ ਪਾਬੰਦੀਆਂ ਸੋਮਵਾਰ ਸ਼ਾਮ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਹੁਕਮ ਦਿੱਤੇ ਹਨ। ਮਾਨਸੂਨ ਵਿਚ ਦੇਰੀ ਕਾਰਨ ਖੇਤੀਬਾੜੀ ਤੇ ਘਰੇਲੂ ਖੇਤਰ ਦੋਵਾਂ ਵਿਚ ਅਣਕਿਆਸੀ ਮੰਗ ਕਾਰਨ ਇਹ ਸੰਕਟ ਪੈਦਾ ਹੋਇਆ ਸੀ। ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਪਏ ਤਿੰਨ ਯੂਨਿਟਾਂ ਵਿਚੋਂ ਇਕ ਯੂਨਿਟ ਦੇ ਚੱਲਣ ਉਪਰੰਤ ਸੂਬੇ ਵਿਚ ਬਿਜਲੀ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਰਾਜ ਪਾਵਰ ਕਾਰਪਰੋਸ਼ੇਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਭਰ ਵਿਚ ਉਦਯੋਗਾਂ ’ਤੇ ਬਿਜਲੀ ਦੀ ਵਰਤੋਂ ਸਬੰਧੀ ਲਗਾਈਆਂ ਸਾਰੀਆਂ ਪਾਬੰਦੀਆਂ ਨੂੰ ਤੁਰੰਤ ਹਟਾਇਆ ਜਾਵੇ।
ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ 'ਚ ਕਬੱਡੀ ਖਿਡਾਰੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ ਅੰਜਾਮ
ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਤਲਵੰਡੀ ਸਾਬੋ ਵਿਖੇ 660 ਮੈਗਾਵਾਟ ਬਿਜਲੀ ਦਾ ਉਤਪਾਦਨ ਸ਼ੁਰੂ ਹੋਣ ਨਾਲ ਸੂਬੇ ਵਿਚ ਬਿਜਲੀ ਦੀ ਸਥਿਤੀ ਵਿਚ ਸੁਧਾਰ ਹੋਇਆ ਹੈ। ਪੀ. ਐੱਸ. ਪੀ. ਐੱਸ. ਐੱਲ. ਵੱਲੋਂ ਪੰਜਾਬ ਦੇ ਕੇਂਦਰੀ ਅਤੇ ਸਰਹੱਦੀ ਜ਼ੋਨ ਦੇ ਜ਼ਿਲ੍ਹਿਆਂ ਵਿਚ ਅਜਿਹੀਆਂ ਹੀ ਬੰਦਿਸ਼ਾਂ ਨੂੰ ਅੰਸ਼ਿਕ ਤੌਰ ’ਤੇ ਹਟਾਉਣ ਦੇ ਫ਼ੈਸਲੇ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਵੱਲੋਂ ਸਾਰੀਆਂ ਬੰਦਿਸ਼ਾਂ ਪੂਰਨ ਤੌਰ ’ਤੇ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੀ. ਐੱਸ. ਪੀ. ਐੱਸ. ਐੱਲ. ਨੇ ਨਿਰੰਤਰ ਬਿਜਲੀ ਵਰਤੋਂ ਕਰਨ ਵਾਲਿਆਂ ਨੂੰ ਛੱਡ ਕੇ ਸਾਰੇ ਉਦਯੋਗਾਂ ਨੂੰ ਅੱਜ ਤੋਂ ਪੂਰੀ ਸਮਰੱਥਾ ਨਾਲ ਕੰਮ ਕਰਨ ਦੀ ਮਨਜ਼ੂਰੀ ਦਿੱਤੀ। ਹਾਲਾਂਕਿ ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਸੂਬੇ ਭਰ ਦੇ ਸਾਰੇ ਉਦਯੋਗ, ਜਿਨ੍ਹਾਂ ਵਿਚ 24 ਘੰਟੇ ਨਿਰੰਤਰ ਬਿਜਲੀ ਦੀ ਵਰਤੋਂ ਕਰ ਰਹੇ (ਟੈਕਸਟਾਈਲ, ਕੈਮੀਕਲ ਅਤੇ ਸਪਿਨਿੰਗ ਮਿੱਲ ਆਦਿ) ਸ਼ਾਮਲ ਹਨ, ਹੁਣ ਪੂਰੀ ਸਮਰੱਥਾ ਨਾਲ ਕੰਮ ਕਰ ਸਕਦੇ ਹਨ।
ਇਹ ਵੀ ਪੜ੍ਹੋ : ਸਪਾ ਸੈਂਟਰਾਂ ਦੀ ਆੜ 'ਚ ਚੱਲ ਰਿਹੈ ਗੰਦਾ ਧੰਦਾ, ਮਸਾਜ ਦੀ ਫ਼ੀਸ ਲੈ ਕੇ ਦਿੱਤੀ ਜਾਂਦੀ ਹੈ ਜਿਸਮ ਫਿਰੋਸ਼ੀ ਦੀ ਆਫ਼ਰ
ਗੌਰਤਲਬ ਹੈ ਕਿ ਬਿਜਲੀ ਦੀ ਮੰਗ ਵਿਚ ਹੋਏ ਅਸਾਧਾਰਣ ਵਾਧੇ ਦੇ ਕਾਰਣ ਪੀ. ਐੱਸ. ਪੀ. ਸੀ. ਐੱਲ. ਨੇ ਇਕ ਆਰਜ਼ੀ ਉਪਾਅ ਦੇ ਤੌਰ ’ਤੇ ਰਾਜ ਦੇ ਉਦਯੋਗਿਕ ਖ਼ਪਤਕਾਰਾਂ ’ਤੇ ਬੰਦਿਸ਼ਾਂ ਲਗਾਉਣ ਦੇ ਹੁਕਮ ਦਿੱਤੇ ਸਨ ਤਾਂ ਜੋ ਘਰੇਲੂ ਖ਼ਪਤਕਾਰਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਦੇ ਨਾਲ-ਨਾਲ ਝੋਨੇ ਦੀ ਬਿਜਾਈ ਸਬੰਧੀ ਕਾਰਜਾਂ ਵਾਸਤੇ ਖੇਤੀਬਾੜੀ ਸੈਕਟਰ ਨੂੰ 8 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਸਕੇ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਿਰੰਤਰ ਚੱਲਣ ਵਾਲੇ ਉਦਯੋਗਾਂ ਨੂੰ ਆਪਣੇ ਲੋਡ ਦੀ 50 ਫ਼ੀਸਦੀ ਸਮਰੱਥਾ ਨਾਲ ਚਲਾਉਣ ਲਈ ਕਿਹਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਖਪ਼ਤ ਦੀ ਵਧੇਰੇ ਮੰਗ ਦੇ ਬਾਵਜੂਦ ਪਾਵਰਕਾਮ ਨੇ ਸੁਰੂ ਤੋਂ ਹੀ ਛੋਟੇ ਅਤੇ ਦਰਮਿਆਨੀ ਸਪਲਾਈ ਵਾਲੇ ਉਦਯੋਗਿਕ ਖ਼ਪਤਕਾਰਾਂ, ਚੌਲ ਸ਼ੈਲਰ ਮਾਲਕਾਂ, ਪਸ਼ੂ ਫੀਡ ਯੂਨਿਟਾਂ, ਕਾਲ ਸੈਂਟਰਾਂ, ਮਸ਼ਰੂਮ ਫਾਰਮਾਂ, ਫੂਡ ਪ੍ਰਾਸੈਸਿੰਗ ਇਕਾਈਆਂ ਅਤੇ ਹੋਰ ਜ਼ਰੂਰੀ ਉਦਯੋਗਾਂ/ਸੇਵਾਵਾਂ ’ਤੇ ਕੋਈ ਪਾਬੰਦੀ ਨਹੀਂ ਲਗਾਈ।
ਇਹ ਵੀ ਪੜ੍ਹੋ : ਫਿਲੌਰ 'ਚ ਦਰਦਨਾਕ ਘਟਨਾ, 2 ਮਾਸੂਮ ਭੈਣਾਂ ਵੱਲੋਂ ਜ਼ਹਿਰ ਨਿਗਲਣ ਕਾਰਨ ਇਕ ਦੀ ਮੌਤ, ਦੂਜੀ ਦੀ ਹਾਲਤ ਨਾਜ਼ੁਕ
ਪੰਜਾਬ ਵਿਚ ਬਿਜਲੀ ਦੇ 99,834 ਛੋਟੇ ਉਦਯੋਗਿਕ ਖ਼ਪਤਕਾਰ ਅਤੇ 30176 ਦਰਮਿਆਨੇ ਖ਼ਪਤਕਾਰ ਹਨ, ਜਿਨ੍ਹਾਂ ’ਤੇ ਘਰੇਲੂ ਖੇਤਰ ਵਿਚ ਬਿਜਲੀ ਦੀ ਵੱਧਦੀ ਮੰਗ ਦੇ ਬਾਵਜੂਦ ਬਿਜਲੀ ਦੀ ਵਰਤੋਂ ਸਬੰਧੀ ਕੋਈ ਵੀ ਪਾਬੰਦੀ ਨਹੀਂ ਲਗਾਈ ਗਈ। ਘਾਟ ਨੂੰ ਪੂਰਾ ਕਰਨ ਲਈ, ਸਿਰਫ਼ ਵੱਡੇ ਸਪਲਾਈ ਵਾਲੇ ਖ਼ਪਤਕਾਰ (ਗਿਣਤੀ ਵਿਚ 5071) ਜੋ 1000 ਕੇ. ਵੀ. ਏ. ਐੱਸ. ਸੀ. ਡੀ. ਦੀ ਵਰਤੋਂ ਕਰਦੇ ਹਨ, ਨੂੰ ਦਿਨ ਵਿਚ 12 ਘੰਟੇ 100 ਕੇ. ਵੀ. ਏ. ਦੀ ਵਰਤੋਂ ਕਰਨ ਲਈ ਕਿਹਾ ਗਿਆ ਸੀ। ਵੱਡੀ ਸਪਲਾਈ ਵਾਲੀਆਂ ਭੱਠੀਆਂ ਜਿਨ੍ਹਾਂ ਵਿਚੋਂ 282 ਸੂਬੇ ਵਿਚ ਕਾਰਜਸ਼ੀਲ ਹਨ, ਨੂੰ ਸਿਰਫ਼ 5 ਫੀਸਦੀ ਐੱਸ. ਸੀ. ਡੀ. ਤੱਕ ਸੀਮਤ ਕੀਤਾ ਗਿਆ ਸੀ। ਬੁਲਾਰੇ ਨੇ ਕਿਹਾ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਕੰਮ ਨਾ ਕਰਨ ਦੇ ਬਾਵਜੂਦ ਪਾਵਰਕਾਮ ਨੇ 1 ਜੁਲਾਈ ਨੂੰ ਸਫ਼ਲਤਾ ਪੂਰਵਕ 3066 ਲੱਖ ਯੂਨਿਟ ਦੀ ਬਿਜਲੀ ਦੀ ਮੰਗ ਪੂਰੀ ਕੀਤੀ ਸੀ। ਦਿਨ ਵਿਚ ਬਿਜਲੀ ਦੀ ਮੰਗ, ਸੂਬੇ ਵਿਚ ਇਕ ਦਿਨ ਵਿਚ 3018 ਲੱਖ ਯੂਨਿਟ ਬਿਜਲੀ ਦੀ ਪੂਰਤੀ ਦੇ ਪਹਿਲੇ ਰਿਕਾਰਡ ਨੂੰ ਪਾਰ ਕਰ ਗਈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਹਾਲ ਦੀ ਘੜੀ ਖ਼ਤਮ ਹੋਇਆ 'ਬਿਜਲੀ ਸੰਕਟ'
NEXT STORY