ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਦਿੱਤੇ ਲੰਚ ਦੇ ਸੱਦੇ ਬਾਰੇ ਮੁੱਖ ਮੰਤਰੀ ਦਫ਼ਤਰ ਵੱਲੋਂ ਅਹਿਮ ਬਿਆਨ ਜਾਰੀ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ 21 ਜੁਲਾਈ, ਦਿਨ ਬੁੱਧਵਾਰ ਨੂੰ ਪੰਜਾਬ ਦੇ ਵਿਧਾਇਕਾਂ ਜਾਂ ਸੰਸਦ ਮੈਂਬਰਾਂ ਦੀ ਕੋਈ ਮੀਟਿੰਗ ਨਹੀਂ ਸੱਦੀ ਹੈ ਅਤੇ ਮੀਡੀਆ 'ਚ ਆ ਰਹੀਆਂ ਇਹ ਖ਼ਬਰਾਂ ਗਲਤ ਹਨ।
ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦੇ ਪੁਨਰਗਠਨ ਨੂੰ ਲੈ ਕੇ ਕੈਪਟਨ-ਸਿੱਧੂ ਵਿਚਕਾਰ ਹੋਵੇਗੀ ਖਿੱਚੋਤਾਣ!
ਉਨ੍ਹਾਂ ਦੱਸਿਆ ਕਿ ਨਾਂ ਤਾਂ ਅਜਿਹੀ ਕੋਈ ਮੀਟਿੰਗ ਸੱਦੀ ਗਈ ਹੈ ਅਤੇ ਨਾ ਹੀ ਇਸ ਬਾਰੇ ਸੱਦਾ ਪੱਤਰ ਭੇਜੇ ਗਏ ਹਨ। ਦੱਸਣਯੋਗ ਹੈ ਕਿ ਇਹ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਧਾਨ ਬਣਨ ਮਗਰੋਂ ਕੈਪਟਨ ਵੱਲੋਂ ਪੰਜਾਬ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਲੰਚ 'ਤੇ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : 'ਸਿੱਧੂ' ਦੇ ਪ੍ਰਧਾਨ ਬਣਨ ਮਗਰੋਂ ਬਦਲੀ ਪੰਜਾਬ ਕਾਂਗਰਸ ਦੇ ਦਫ਼ਤਰ ਦੀ ਤਸਵੀਰ, ਲੱਗੇ ਨਵੇਂ ਪੋਸਟਰ
ਇਨ੍ਹਾਂ ਖ਼ਬਰਾਂ ਨੂੰ ਮੁੱਖ ਮੰਤਰੀ ਦਫ਼ਤਰ ਵੱਲੋਂ ਸਿਰੇ ਤੋਂ ਨਕਾਰਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ’ਚ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਕਪੂਰਥਲਾ ਵਿਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ
NEXT STORY