ਚੰਡੀਗੜ੍ਹ (ਅਸ਼ਵਨੀ) : ਜਿੱਥੇ ਪੰਜਾਬ ਪ੍ਰਧਾਨ ਬਣਨ ਤੋਂ ਮਗਰੋਂ ਨਵਜੋਤ ਸਿੰਘ ਸਿੱਧੂ ਸ਼ਕਤੀ ਪ੍ਰਦਰਸ਼ਨ ਵਿਚ ਮਸਰੂਫ ਹਨ ਤਾਂ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਨਾਲ ਬੈਠਕਾਂ ਦਾ ਸਿਲਸਿਲਾ ਜਾਰੀ ਹੈ। ਮੰਗਲਵਾਰ ਨੂੰ ਦੇਰ ਸ਼ਾਮ ਤਿੰਨ ਹਿੰਦੂ ਮੰਤਰੀਆਂ ਨਾਲ ਮੁਲਾਕਾਤ ਤੋਂ ਬਾਅਦ ਬੁੱਧਵਾਰ ਨੂੰ ਮੁੱਖ ਮੰਤਰੀ ਨੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਬੈਠਕ ਕੀਤੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਨਵਜੋਤ ਸਿੱਧੂ' ਨਹੀਂ ਮੰਗਣਗੇ ਮੁਆਫ਼ੀ, ਕੈਪਟਨ-ਸਿੱਧੂ ਵਿਚਾਲੇ ਤਲਖ਼ੀ ਬਰਕਰਾਰ
ਇਸ ਬੈਠਕ ਵਿਚ ਸਪੀਕਰ ਰਾਣਾ ਕੇ. ਪੀ. ਸਿੰਘ, ਮੰਤਰੀ ਰਾਣਾ ਗੁਰਮੀਤ ਸੋਢੀ ਵੀ ਮੌਜੂਦ ਰਹੇ। ਕਿਹਾ ਜਾ ਰਿਹਾ ਹੈ ਕਿ ਬੈਠਕ ਦੌਰਾਨ ਰਾਣਾ ਗੁਰਜੀਤ ਸਿੰਘ ਨੂੰ ਦੁਬਾਰਾ ਮੰਤਰੀ ਮੰਡਲ ਵਿਚ ਸ਼ਾਮਲ ਕਰਨ ’ਤੇ ਵਿਚਾਰ ਕੀਤਾ ਗਿਆ ਹੈ। ਬੇਸ਼ੱਕ ਮੁੱਖ ਮੰਤਰੀ ਦਫ਼ਤਰ ਨੇ ਇਸ ਬੈਠਕ ਨੂੰ ਸਿਰਫ਼ ਆਮ ਬੈਠਕ ਕਰਾਰ ਦਿੱਤਾ ਹੈ ਪਰ ਕਾਫ਼ੀ ਦੇਰ ਤੱਕ ਚੱਲੀ ਇਸ ਬੈਠਕ ਨੂੰ ਲੈ ਕੇ ਕਿਆਸ ਲਾਏ ਜਾ ਰਹੇ ਹਨ ਕਿ ਮੁੱਖ ਮੰਤਰੀ ਛੇਤੀ ਹੀ ਮੰਤਰੀ ਮੰਡਲ ਵਿੱਚ ਫੇਰਬਦਲ ਕਰ ਸਕਦੇ ਹਨ।
ਇਹ ਵੀ ਪੜ੍ਹੋ : ਨੌਜਵਾਨ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਜਵਾਈ ਦਾ ਖ਼ੌਫਨਾਕ ਕਾਰਾ ਅੱਖੀਂ ਦੇਖ ਦਹਿਲ ਗਿਆ ਦਿਲ
ਇਸ ਫੇਰਬਦਲ ਵਿਚ ਵਿਰੋਧੀ ਤੇਵਰ ਵਿਖਾਉਣ ਵਾਲੇ ਕਈ ਮੰਤਰੀਆਂ ਦਾ ਪੱਤਾ ਸਾਫ਼ ਹੋ ਸਕਦਾ ਹੈ। ਰਾਣਾ ਗੁਰਜੀਤ ਸਿੰਘ ਨੂੰ ਲੈ ਕੇ ਅਟਕਲਾਂ ਇਸ ਲਈ ਵੀ ਤੇਜ਼ ਹਨ ਕਿਉਂਕਿ ਸੁਖਪਾਲ ਖਹਿਰਾ ਦੇ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਰਜੀਤ ਸਿੰਘ ਦੇ ਖ਼ਾਸੇ ਨਾਰਾਜ਼ ਹੋਣ ਦੀ ਗੱਲ ਕਹੀ ਜਾ ਰਹੀ ਸੀ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਅਧਿਕਾਰੀਆਂ ਦਾ ਕਾਰਨਾਮਾ, 9 ਮਹੀਨੇ ਦੇ ਬੱਚੇ ਨੇ 5ਵੀਂ ਜਮਾਤ ਦੀ ਪ੍ਰੀਖਿਆ ਕੀਤੀ ਪਾਸ!
ਅਜਿਹੇ ਵਿਚ ਮੁੱਖ ਮੰਤਰੀ ਦੀ ਕੋਸ਼ਿਸ਼ ਰਾਣਾ ਗੁਰਜੀਤ ਨੂੰ ਦੁਬਾਰਾ ਮੰਤਰੀ ਮੰਡਲ ਵਿਚ ਸ਼ਾਮਲ ਕਰਨ ਦੀ ਹੈ ਤਾਂ ਕਿ ਉਨ੍ਹਾਂ ਦੀ ਨਾਰਾਜ਼ਗੀ ਨੂੰ ਦੂਰ ਕੀਤਾ ਜਾ ਸਕੇ। ਉੱਧਰ, ਮੁੱਖ ਮੰਤਰੀ ਨੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਲਾਡੀ, ਫਤਹਿਜੰਗ ਸਿੰਘ ਬਾਜਵਾ ਨਾਲ ਵੀ ਮੁਲਾਕਾਤ ਕੀਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕੀ ਕਿਸਾਨ ਸੰਘਰਸ਼ ਨੂੰ ਢਾਹ ਲਾ ਰਿਹਾ ਹੈ, ਸਮੁੱਚੀਆਂ ਰਾਜਸੀ ਧਿਰਾਂ ਦਾ ਵਿਰੋਧ?
NEXT STORY