ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਦਿੱਲੀ ਜਾਣ ਦਾ ਪ੍ਰੋਗਰਾਮ ਹੈ, ਜਿਸ ਕਾਰਨ ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ਹੋਣ ਦੀ ਫਿਰ ਤੋਂ ਘੁਸਰ-ਮੁਸਰ ਹੋਣ ਲੱਗੀ ਹੈ। ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ 9 ਅਗਸਤ ਨੂੰ ਦਿੱਲੀ ਜਾ ਸਕਦੇ ਹਨ। ਦਿੱਲੀ ’ਚ ਉਨ੍ਹਾਂ ਦਾ 2 ਦਿਨ ਰੁਕਣ ਦਾ ਪ੍ਰੋਗਰਾਮ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬੰਬੀਹਾ ਗਰੁੱਪ ਮਗਰੋਂ 'ਵਿੱਕੀ ਮਿੱਡੂਖੇੜਾ' ਦੇ ਕਤਲ ਬਾਰੇ ਹੁਣ ਬਿਸ਼ਨੋਈ ਗਰੁੱਪ ਨੇ ਪਾਈ ਪੋਸਟ
ਅਧਿਕਾਰਕ ਤੌਰ ’ਤੇ ਇਹ ਪਤਾ ਨਹੀਂ ਲੱਗ ਸਕਿਆ ਕਿ ਕੈਪਟਨ ਅਮਰਿੰਦਰ ਸਿੰਘ ਕਿਸ ਕੰਮ ਸਬੰਧੀ ਦਿੱਲੀ ਜਾ ਰਹੇ ਹਨ ਪਰ ਪੰਜਾਬ ਦੇ ਮੰਤਰੀਆਂ ’ਚ ਕੈਪਟਨ ਦੇ ਦਿੱਲੀ ਜਾਣ ਕਾਰਨ ਜ਼ਰੂਰ ਬੇਚੈਨੀ ਪਾਈ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰੀ ਕੰਮ ਸਬੰਧੀ ਵੀ ਕੇਂਦਰੀ ਮੰਤਰਾਲਿਆ ਨਾਲ ਸੰਪਰਕ ਕਰ ਸਕਦੇ ਹਨ। ਪੰਜਾਬ ’ਚ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਹੀ ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ਕਰਨ ਦੀ ਚਰਚਾ ਚੱਲਦੀ ਰਹਿੰਦੀ ਸੀ ਪਰ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮੰਤਰੀ ਮੰਡਲ ’ਚ ਫੇਰਬਦਲ ਕੁੱਝ ਦਿਨ ਬਾਅਦ ਹੋਵੇਗਾ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਹਿਮਾਚਲ 'ਚ ਵਿਦਿਆਰਥੀਆਂ ਦੇ 'ਕੋਰੋਨਾ' ਪਾਜ਼ੇਟਿਵ ਆਉਣ ਮਗਰੋਂ ਅਲਰਟ 'ਤੇ ਪੰਜਾਬ ਸਰਕਾਰ
ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ’ਚ ਫੇਰਬਦਲ ਕਰਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭਰੋਸੇ ’ਚ ਲੈਣਾ ਚਾਹੁੰਦੇ ਹਨ, ਸੋਨੀਆ ਗਾਂਧੀ ਵੱਲੋਂ ਨਵੇਂ ਮੰਤਰੀਆਂ ਦੀ ਸੂਚੀ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਹੀ ਮੰਤਰੀ ਮੰਡਲ ’ਚ ਫੇਰਬਦਲ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਦੀ ਕੋਸ਼ਿਸ਼ ਹੈ ਕਿ ਮੰਤਰੀ ਮੰਡਲ ’ਚ ਫੇਰਬਦਲ ਕਰਦੇ ਸਮੇਂ ਕੁੱਝ ਦਲਿਤ ਤੇ ਹਿੰਦੂ ਮੰਤਰੀਆਂ ਨੂੰ ਜ਼ਿਆਦਾ ਪ੍ਰਤੀਨਿਧਤਾ ਦਿੱਤੀ ਜਾਵੇ ਤੇ ਉਨ੍ਹਾਂ ਦੇ ਰੁਤਬੇ ਨੂੰ ਵਧਾਇਆ ਜਾਵੇ ਤਾਂ ਕਿ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ’ਚ ਇਸ ਦਾ ਲਾਭ ਮਿਲ ਸਕੇ।
ਇਹ ਵੀ ਪੜ੍ਹੋ : ਡੀ. ਜੇ. 'ਤੇ ਅਰਧ ਨਗਨ ਹੋ ਕੇ ਨੱਚ ਰਹੇ ਨੌਜਵਾਨਾਂ ਦਾ ਘਟੀਆ ਕਾਰਾ, CCTV 'ਚ ਕੈਦ ਹੋਈ ਹੁੱਲੜਬਾਜ਼ੀ (ਤਸਵੀਰਾਂ)
ਅਜੇ ਤੱਕ ਇਹ ਤੈਅ ਨਹੀਂ ਹੋਇਆ ਕਿ ਕਿੰਨੇ ਨਵੇਂ ਮੰਤਰੀ ਬਣਨਗੇ ਤੇ ਕਿੰਨੇ ਹਟਾਏ ਜਾਣਗੇ ਤੇ ਕਿੰਨੇ ਮੰਤਰੀਆਂ ਦੇ ਵਿਭਾਗਾਂ ’ਚ ਫੇਰਬਦਲ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਜਦੋਂ ਤੱਕ ਸੋਨੀਆ ਗਾਂਧੀ ਨਾਲ ਮੁਲਾਕਾਤ ਨਹੀਂ ਕਰ ਲੈਂਦੇ, ਤਦ ਤੱਕ ਕੁੱਝ ਵੀ ਨਹੀਂ ਕਿਹਾ ਜਾ ਸਕਦਾ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਜਲਦਬਾਜ਼ੀ ’ਚ ਕੋਈ ਵੀ ਕਦਮ ਨਹੀਂ ਚੁੱਕਣਾ ਚਾਹੁੰਦੇ। ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਉਹ ਬਹੁਤ ਸੋਚ-ਸਮਝ ਕੇ ਹੀ ਕਦਮ ਚੁੱਕ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਹਿਮ ਖ਼ਬਰ : ਹਿਮਾਚਲ 'ਚ ਵਿਦਿਆਰਥੀਆਂ ਦੇ 'ਕੋਰੋਨਾ' ਪਾਜ਼ੇਟਿਵ ਆਉਣ ਮਗਰੋਂ ਅਲਰਟ 'ਤੇ ਪੰਜਾਬ ਸਰਕਾਰ
NEXT STORY