ਚੰਡੀਗੜ੍ਹ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਜੇਕਰ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਹੁਕਮ ਅਤੇ ਸੰਦੇਸ਼ 'ਤੇ ਚੱਲੀਏ ਤਾਂ ਵੱਖਰੀ ਹੀ ਦੁਨੀਆ ਦੇਖਣ ਨੂੰ ਮਿਲੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਿਖਾਏ ਰਸਤੇ ਅਤੇ ਵਿਚਾਰਧਾਰਾ ਅਨੁਸਾਰ ਚੱਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਕੋਰੋਨਾ ਦੌਰ 'ਚ ਅੰਤਰਰਾਸ਼ਟਰੀ ਮੁਸਾਫ਼ਰਾਂ ਨੂੰ ਦਿੱਤੀ ਇਹ ਰਾਹਤ
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਇਜਲਾਸ 'ਚ ਸ਼ਾਮਲ ਹੋਣ ਤੋਂ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਤੋਂ ਪਹਿਲਾਂ ਸਾਬਕਾ ਚੀਫ਼ ਜਸਟਿਸ ਜੇ. ਐੱਸ. ਖਹਿਰਾ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਲੈ ਕੇ ਸੰਬੋਧਨ ਕੀਤਾ ਗਿਆ।
ਇਹ ਵੀ ਪੜ੍ਹੋ : ਹਵਸ ਦੀ ਭੁੱਖ ਨੇ ਦਰਿੰਦਾ ਬਣਾਇਆ 2 ਬੱਚਿਆਂ ਦਾ ਪਿਓ, ਸ਼ਰਮ ਦੀਆਂ ਹੱਦਾਂ ਟੱਪਦਿਆਂ ਨਾਬਾਲਗਾ ਨੂੰ ਕੀਤਾ ਗਰਭਵਤੀ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਲਈ ਕੁਰਬਾਨੀ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਤਰਨਤਾਰਨ ’ਚ ਬੇਸ਼ਰਮੀ ਦੀ ਹੱਦ ਪਾਰ: ਸਟਾਫ ਨੇ ਨਵ-ਜਨਮੇ ਬੱਚੇ ਦਾ 2 ਘੰਟੇ ਬਾਅਦ ਕਰਵਾ ਦਿੱਤਾ 2 ਲੱਖ ’ਚ ਸੌਦਾ
NEXT STORY