ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਾਰਾਜ਼ਗੀ ਦਾ ਫ਼ਾਇਦਾ ਚੁੱਕਣ ਦੀ ਫ਼ਿਰਾਕ 'ਚ ਦਿਖਾਈ ਦੇ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ 'ਚ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਅੱਜ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਸਕਦੇ ਹੈ।
ਇਹ ਵੀ ਪੜ੍ਹੋ : ਚੰਨੀ ਵਜ਼ਾਰਤ ਦੀ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ ਵੱਡਾ ਫ਼ੈਸਲਾ
ਇਸ ਗੱਲ ਦੀ ਵੀ ਚਰਚਾ ਹੈ ਕਿ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਬਾਅਦ ਵੱਡਾ ਸਿਆਸੀ ਧਮਾਕਾ ਹੋਣ ਦੇ ਕਿਆਸ ਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਦੁਬਈ ਵੀ ਕਰਦਾ ਹੈ ਗੁਰਦਾਸਪੁਰੀਏ 'ਜੋਗਿੰਦਰ ਸਲਾਰੀਆ' 'ਤੇ ਮਾਣ, ਦਿੱਤਾ ਗੋਲਡਨ ਵੀਜ਼ਾ
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਤਖ਼ਤਾ ਪਲਟ ਕਾਰਨ ਕੈਪਟਨ ਲਗਾਤਾਰ ਕਾਂਗਰਸ ਨਾਲ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਵੱਲੋਂ ਤਾਂ ਇੱਥੋਂ ਤੱਕ ਵੀ ਕਿਹਾ ਗਿਆ ਸੀ ਕਿ ਜੇਕਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਲਾਇਆ ਗਿਆ ਤਾਂ ਉਹ ਖੁੱਲ੍ਹੇ ਤੌਰ 'ਤੇ ਇਸ ਦਾ ਵਿਰੋਧ ਕਰਨਗੇ।
ਇਹ ਵੀ ਪੜ੍ਹੋ : 'ਆਪ' ਸੁਪਰੀਮੋ ਕੇਜਰੀਵਾਲ 29 ਸਤੰਬਰ ਨੂੰ ਆਉਣਗੇ ਪੰਜਾਬ, ਅਗਲੀ ਗਾਰੰਟੀ ਦਾ ਕਰਨਗੇ ਐਲਾਨ
ਕੈਪਟਨ ਨੇ ਅਸਤੀਫ਼ਾ ਦੇਣ ਮਗਰੋਂ ਇਹ ਗੱਲ ਵੀ ਕਹੀ ਸੀ ਕਿ ਉਨ੍ਹਾਂ ਲਈ ਸਿਆਸੀ ਬਦਲ ਖੁੱਲ੍ਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
'ਆਪ' ਸੁਪਰੀਮੋ ਕੇਜਰੀਵਾਲ 29 ਸਤੰਬਰ ਨੂੰ ਆਉਣਗੇ ਪੰਜਾਬ, ਅਗਲੀ ਗਾਰੰਟੀ ਦਾ ਕਰਨਗੇ ਐਲਾਨ
NEXT STORY