ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਦਿੱਲੀ ਪੁੱਜ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਕੈਪਟਨ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਵੀ ਮੁਲਾਕਾਤ ਕਰਨ ਦੇ ਚਰਚੇ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ 'ਡੇਂਗੂ' ਦੇ 94 ਨਵੇਂ ਮਾਮਲੇ ਆਏ ਸਾਹਮਣੇ, 31 ਮਰੀਜ਼ਾਂ ਦੀ ਪੁਸ਼ਟੀ
ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਸਬੰਧੀ ਮੀਟਿੰਗ 'ਚ ਗੱਲਬਾਤ ਕਰ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮੌਕੇ ਲਖੀਮਪੁਰ ਖੀਰੀ ਘਟਨਾ ਬਾਰੇ ਵੀ ਵਿਚਾਰ-ਚਰਚਾ ਕੀਤੇ ਜਾਣ ਦੇ ਆਸਾਰ ਹਨ।
ਇਹ ਵੀ ਪੜ੍ਹੋ : ਨਾਭਾ 'ਚ ਖ਼ੌਫ਼ਨਾਕ ਵਾਰਦਾਤ, ਤਲਵਾਰਾਂ ਨਾਲ ਵੱਢ ਮੌਤ ਦੇ ਘਾਟ ਉਤਾਰਿਆ ਨੌਜਵਾਨ
ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਕਾਂਗਰਸ 'ਚ ਨਹੀਂ ਜਾਣਗੇ ਅਤੇ ਭਾਜਪਾ 'ਚ ਵੀ ਸ਼ਾਮਲ ਨਹੀਂ ਹੋਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
13 ਸਾਲਾ ਧੀ ਨਾਲ ਜੇ.ਈ. ਕਰਦਾ ਸੀ ਅਸ਼ਲੀਲ ਹਰਕਤਾਂ, ਸ਼ਰਮਿੰਦਗੀ 'ਚ ਪਿਓ ਨੇ ਲਿਆ ਫਾਹਾ
NEXT STORY