ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਉਪ ਪ੍ਰਧਾਨ ਰਾਹੁਲ ਗਾਂਧਈ ਅਤੇ ਪ੍ਰਿਯੰਕਾ ਗਾਂਧੀ ਨਾਲ ਮੰਗਲਵਾਰ ਨੂੰ ਮੁਲਾਕਾਤ ਕੀਤੀ। ਇਸ ਮੀਟਿੰਗ ਤੋਂ ਬਾਅਦ ਕੈਪਟਨ ਦਾ ਨਵਜੋਤ ਸਿੰਘ ਸਿੱਧੂ 'ਤੇ ਬਿਆਨ ਸਾਹਮਣੇ ਆਇਆ ਹੈ। ਕੈਪਟਨ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਅੱਜ ਜਾਂ ਫਿਰ ਕੱਲ੍ਹ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ ਅਤੇ ਪਾਰਟੀ ਨੇ ਅੰਮ੍ਰਿਤਸਰ ਈਸਟ ਸੀਟ ਸਿੱਧੂ ਪਰਿਵਾਰ ਲਈ ਹੀ ਰੱਖੀ ਹੈ। ਕੈਪਟਨ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਸਿੱਧੂ ਵਿਧਾਨ ਸਭਾ ਚੋਣਾਂ ਲੜਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਹੀ ਇਸ ਲੋਕ ਸਭਾ ਸੀਟ ਲਈ ਕਾਂਗਰਸੀ ਉਮੀਦਵਾਰ ਦੇ ਨਾਂ 'ਤੇ ਜਾਣਕਾਰੀ ਦਿੱਤੀ ਜਾਵੇਗੀ।
'ਆਪ' ਦੇ ਪੰਜਾਬ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਸੰਬੰਧੀ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ
NEXT STORY