ਜਲੰਧਰ/ਨਵੀਂ ਦਿੱਲੀ (ਧਵਨ) : ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਪੁਲਸ ਦੇ ਐੱਸ. ਪੀ. ਸਲਵਿੰਦਰ ਸਿੰਘ ਨੂੰ ਭਾਵੇਂ ਪਠਾਨਕੋਟ ਅੱਤਵਾਦੀ ਹਮਲੇ ਦੇ ਮਾਮਲੇ 'ਚ ਐੱਨ. ਆਈ. ਏ. ਕੋਲੋਂ ਕਲੀਨ ਚਿੱਟ ਮਿਲ ਗਈ ਹੋਵੇ ਪਰ ਉਹ ਇਸ ਪੁਲਸ ਅਧਿਕਾਰੀ ਖਿਲਾਫ ਜਾਂਚ ਕਰਵਾ ਕੇ ਕਾਰਵਾਈ ਕਰਨਗੇ। ਪਠਾਨਕੋਟ ਅੱਤਵਾਦੀ ਹਮਲੇ ਦੇ ਬਾਅਦ ਐੱਸ. ਪੀ. ਸਲਵਿੰਦਰ ਸਿੰਘ 'ਤੇ ਕਈ ਤਰ੍ਹਾਂ ਦੇ ਸਵਾਲ ਉਠਦੇ ਰਹੇ ਹਨ। ਹੁਣ ਸੂਬੇ 'ਚ ਸੱਤਾ ਬਦਲਣ ਦੇ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਲਵਿੰਦਰ ਸਿੰਘ ਦੇ ਮਾਮਲੇ 'ਚ ਸਖਤ ਸਟੈਂਡ ਲੈਣ ਜਾ ਰਹੀ ਹੈ।
ਈ. ਵੀ. ਐੱਮ. ਮਸ਼ੀਨਾਂ ਨਾਲ ਛੇੜਛਾੜ ਸਬੰਧੀ ਉਨ੍ਹਾਂ ਕਿਹਾ ਕਿ ਜੇ ਈ. ਵੀ. ਐੱਮ. ਨਾਲ ਛੇੜਛਾੜ ਹੁੰਦੀ ਤਾਂ ਉਹ ਸੱਤਾ 'ਚ ਨਾ ਹੁੰਦੇ। ਉਨ੍ਹਾਂ ਦਾ ਇਹ ਰੁਖ਼ ਕਾਂਗਰਸ ਦੇ ਰੁਖ਼ ਤੋਂ ਉਲਟ ਹੈ, ਜਿਸ ਦਾ ਕਹਿਣਾ ਸੀ ਕਿ ਮਸ਼ੀਨਾਂ ਨਾਲ ਛੇੜਛਾੜ ਹੋ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਈ. ਵੀ. ਐੱਮਜ਼ ਨਾਲ ਛੇੜਛਾੜ ਕੀਤੀ ਗਈ ਹੁੰਦੀ ਤਾਂ ਮੈਂ ਇਥੇ ਨਾ ਹੁੰਦਾ, ਇਥੇ ਅਕਾਲੀ ਹੁੰਦੇ। ਕਾਂਗਰਸ ਹੋਰ ਵਿਰੋਧੀ ਪਾਰਟੀਆਂ ਨਾਲ ਮਿਲ ਕੇ ਦੋਸ਼ ਲਾ ਰਹੀ ਹੈ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਹੋਈ, ਜਿਸ ਕਾਰਨ ਉੱਤਰ ਪ੍ਰਦੇਸ਼ ਤੇ ਉੱਤਰਾਖੰਡ 'ਚ ਭਾਜਪਾ ਨੂੰ ਵਿਧਾਨ ਸਭਾ ਚੋਣਾਂ ਜਿੱਤਣ 'ਚ ਮਦਦ ਮਿਲੀ।
ਪ੍ਰਵਾਸੀ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
NEXT STORY