ਚੰਡੀਗੜ੍ਹ : ਸੂਬੇ 'ਚ ਪਹਿਲੀ ਵਾਰ ਸਲਾਨਾ ਬਜਟ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਰਟੀ ਦੇ ਸਾਰੇ ਵਿਧਾਇਕਾਂ ਨਾਲ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਬਜਟ ਨੂੰ ਲੈ ਕੇ ਮੰਥਨ ਚੱਲ ਰਿਹਾ ਹੈ ਅਤੇ ਸਾਰੇ ਵਿਧਾਇਕਾਂ ਤੋਂ ਇਸ ਬਾਰੇ ਸੁਝਾਅ ਲਏ ਜਾ ਰਹੇ ਹਨ। ਹਾਲਾਂਕਿ ਅਧਿਕਾਰੀਆਂ ਦਾ ਇਹ ਮੰਨਣਾ ਹੈ ਕਿ ਇਸ ਦਾ ਮਕਸਦ ਮੀਟਿੰਗ 'ਚ ਪਾਰਟੀ ਦੇ ਸਾਰੇ ਨੁਮਾਇੰਦਿਆਂ ਨੂੰ ਸ਼ਾਮਲ ਕਰਨਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਸਿਆਸੀ ਕਦਮ ਉਨ੍ਹਾਂ ਵਿਧਾਇਕਾਂ ਨੂੰ ਖੁਸ਼ ਕਰਨ ਲਈ ਚੁੱਕਿਆ ਗਿਆ ਹੈ, ਜਿਨ੍ਹਾਂ ਨੇ ਕਰਜ਼ਾ ਮੁਆਫੀ ਸਕੀਮ ਤੋਂ ਆਪਣੀ ਬੇਦਖਲੀ ਬਾਰੇ ਨਾਰਾਜ਼ਗੀ ਪ੍ਰਗਟ ਕੀਤੀ ਸੀ। ਇਹ ਵੀ ਪਤਾ ਲੱਗਿਆ ਹੈ ਕਿ ਕਾਂਗਰਸੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਦੋ ਬੈਚਾਂ 'ਚ ਬੁਲਾਇਆ ਗਿਆ ਹੈ ਅਤੇ ਉਨਾਂ ਦੀ ਸਲਾਹ ਵੀ ਮੰਗੀ ਜਾ ਰਹੀ ਹੈ। ਸੂਤਰਾਂ ਮੁਤਾਬਕ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਮੀਟਿੰਗ 'ਚ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਸੂਬੇ ਦੀ ਵਿੱਤੀ ਹਾਲਤ ਬਾਰੇ ਦੱਸਿਆ ਜਾਵੇਗਾ। ਇਸ ਮੀਟਿੰਗ 'ਚ ਵਿਧਾਇਕ ਆਪੋ-ਆਪਣੇ ਇਲਾਕਿਆਂ 'ਚ ਰੁਕੇ ਹੋਏ ਪ੍ਰਾਜੈਕਟਾਂ ਅਤੇ ਸਕੀਮਾਂ ਦੀ ਫੀਡਬੈਕ ਵੀ ਨਾਲ ਲੈ ਕੇ ਆ ਰਹੇ ਹਨ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਉਹ ਇਸ ਬਾਰੇ ਦੱਸਣਗੇ ਕਿ ਜੀ. ਐੱਸ. ਟੀ. ਕਾਰਨ ਸੂਬੇ ਦੀ ਆਰਥਿਕ ਸਥਿਤੀ 'ਤੇ ਕੀ ਅਸਰ ਪਿਆ ਹੈ।
ਟਰੱਕ ਮਾਲਕ ਨੇ ਕੀਤੀ ਆਤਮ-ਹੱਤਿਆ ਦੀ ਕੋਸ਼ਿਸ਼
NEXT STORY