ਚੰਡੀਗੜ੍ਹ : ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇਨ੍ਹਾਂ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਤਾਂ ਜ਼ਰੂਰ ਦਿੱਤੀ ਪਰ ਇਸ ਦੇ ਨਾਲ-ਨਾਲ ਕੈਪਟਨ ਨੇ ਸ਼ਹੀਦਾਂ ਦੀਆਂ ਜਾਤਾਂ ਨੂੰ ਵੀ ਹਾਈਲਾਈਟ ਕਰ ਦਿੱਤਾ। ਕੈਪਟਨ ਨੇ ਆਪਣੇ ਫੇਸਬੁੱਕ ਪੇਜ਼ 'ਤੇ ਲਿਖਿਆ, ''ਸ਼ਹੀਦ ਭਗਤ ਸਿੰਘ, ਸ਼ਿਵਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਮੈਂ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ।'' ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਇਨ੍ਹਾਂ ਸ਼ਹੀਦਾਂ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਨਾਂ 'ਤੇ ਹੀ ਯਾਦ ਕੀਤਾ ਜਾਂਦਾ ਹੈ ਪਰ ਕੈਪਟਨ ਸਾਹਿਬ ਨੇ ਇਨ੍ਹਾਂ ਦੇ ਨਾਵਾਂ ਨਾਲ ਇਨ੍ਹਾਂ ਦੀਆਂ ਜਾਤਾਂ ਵੀ ਜੋੜ ਦਿੱਤੀਆਂ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਅੱਜ ਦੇ ਦਿਨ ਨੂੰ 'ਯੁਵੀ ਸ਼ਕਤੀਕਰਨ ਦਿਵਸ' ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ ਅਤੇ ਨਸ਼ਾ ਰੋਕਥਾਮ ਅਫਸਰਾਂ ਨੂੰ ਸਹੁੰ ਚੁਕਾਉਣ ਲਈ ਇਕ ਸੂਬਾ ਪੱਧਰੀ ਸਮਾਰੋਹ ਖਟਕੜ ਕਲਾਂ ਵਿਖੇ ਲਾਂਚ ਕੀਤਾ ਜਾਵੇਗਾ।
ਐੱਸ. ਐੱਸ. ਏ.-ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਮਾਮਲਾ ਵਿਚਾਰ ਅਧੀਨ
NEXT STORY