ਮੋਹਾਲੀ (ਜੱਸੋਵਾਲ) : ਅੱਜ ਗਾਂਧੀ ਜੈਯੰਤੀ ਦੇ ਮੌਕੇ 'ਤੇ ਕਿਸਾਨ ਵਿਕਾਸ ਚੈਂਬਰ 'ਚ ਕਰਵਾਏ ਜਾ ਰਹੇ ਸਮਾਰੋਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਰੱਕਤ ਕੀਤੀ। ਇਸ ਮੌਕੇ ਉਨ੍ਹਾਂ ਨੇ 'ਮਹਾਤਮਾ ਗਾਂਧੀ ਸਰਬੱਤ ਯੋਜਨਾ' ਦੀ ਸ਼ੁਰੂਆਤ ਕੀਤੀ ਅਤੇ 'ਘਰ-ਘਰ ਰੋਜ਼ਗਾਰ' ਤਹਿਤ ਨਿਯੁਕਤੀ ਪੱਤਰ ਵੀ ਵੰਡੇ। ਇਸ ਮੌਕੇ ਕੈਪਟਨ ਨੇ ਕਿਹਾ ਕਿ ਸਾਨੂੰ ਅਜੇ ਸੱਤਾ 'ਚ ਆਇਆਂ 18 ਮਹੀਨੇ ਹੀ ਹੋਏ ਹਨ ਅਤੇ ਅਜੇ ਸਾਢੇ 3 ਸਾਲ ਪਏ ਹੋਏ ਹਨ, ਇਸ ਲਈ ਜੋ ਵੀ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਹਨ, ਉਨ੍ਹਾਂ ਨੂੰ 5 ਸਾਲਾਂ 'ਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਕਰਜ਼ਾ ਮੁਆਫੀ ਦੌਰਾਨ 3 ਲੱਖ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਹੈ ਅਤੇ 50,000 ਇਸ ਮਹੀਨੇ ਕਰ ਦੇਣਗੇ।
ਉਨ੍ਹਾਂ ਕਿਹਾ ਕਿ 600 ਤੋਂ ਜ਼ਿਆਦਾ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਮਾਰਟਫੋਨ ਦਾ ਵਾਅਦਾ ਵੀ ਇਸੇ ਸਾਲ ਪੂਰਾ ਕੀਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਗਤੀਵਿਧੀਆਂ ਹੋਣ ਪਰ ਪੰਜਾਬ 'ਚ ਅਮਨ-ਕਾਨੂੰਨ ਦੇ ਮਾਹੌਲ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਗੜਬੜ ਕਰਨ ਦੀ ਕੋਸ਼ਿਸ਼ ਕਰਗਾ ਤਾਂ ਉਸ ਲਈ ਪੁਲਸ ਕੋਲ ਪੁਖਤਾ ਪ੍ਰਬੰਧ ਹਨ।
ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਸਮੇਤ 6 ਵਿਰੁੱਧ ਮਾਮਲਾ ਦਰਜ
NEXT STORY