ਅੰਮ੍ਰਿਤਸਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਸਹਿਰੇ ਦੌਰਾਨ ਵਾਪਰੇ ਵੱਡੇ ਰੇਲ ਹਾਦਸੇ 'ਚ ਮਰਨ ਵਾਲਿਆਂ ਅਤੇ ਜ਼ਖਮੀਂ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਇਸ ਘਟਨਾ 'ਤੇ ਰਾਜਨੀਤੀ ਕਰਨ ਦੀ ਬਜਾਏ ਸਭ ਨੂੰ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਕਾਰਨ ਪੂਰੇ ਦੇਸ਼ ਨੂੰ ਵੱਡਾ ਦੁੱਖ ਪੁੱਜਿਆ ਹੈ। ਕੈਪਟਨ ਨੇ ਇਸ ਦੌਰਾਨ ਐਲਾਨ ਕੀਤਾ ਕਿ ਅੰਮ੍ਰਿਤਸਰ 'ਚ 3 ਦਿਨਾਂ ਤੱਕ ਸਭ ਸਕੂਲ ਅਤੇ ਕਾਲਜ ਬੰਦ ਰਹਿਣਗੇ।
ਇਸ ਮੌਕੇ ਕੈਪਟਨ ਸਮੇਤ ਡੀ. ਜੀ. ਪੀ. ਸੁਰੇਸ਼ ਅਰੋੜਾ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਸਿਵਲ ਹਸਪਤਾਲ ਦਾ ਦੌਰਾ ਕੀਤਾ। ਕੈਪਟਨ ਨੇ ਜ਼ਖਮੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਜਦੋਂ ਮੀਡੀਆ ਨੇ ਪੁੱਛਿਆ ਕਿ ਹਾਦਸੇ ਦੇ ਇੰਨੇ ਘੰਟਿਆਂ ਬਾਅਦ ਉਹ ਅੰਮ੍ਰਿਤਸਰ ਪੁੱਜੇ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਇਜ਼ਰਾਈਲ ਦੌਰੇ 'ਤੇ ਜਾਣ ਵਾਲੇ ਸਨ ਅਤੇ ਜਿਸ ਸਮੇਂ ਉਨ੍ਹਾਂ ਨੂੰ ਹਾਦਸੇ ਦਾ ਪਤਾ ਲੱਗਾ, ਉਸ ਸਮੇਂ ਉਹ ਦਿੱਲੀ 'ਚ ਸਨ। ਕੈਪਟਨ ਨੇ 4 ਹਫਤੇ 'ਚ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼ ਦਿੱਤੇ।
ਸਾਰੀਆਂ ਔਰਤਾਂ ਲਈ ਲਾਜ਼ਮੀ ਹੋਵੇ ਹੈਲਮੇਟ, ਧਰਮ ਦੇ ਆਧਾਰ 'ਤੇ ਨਾ ਹੋਵੇ ਭੇਦਭਾਵ
NEXT STORY