ਲੁਧਿਆਣਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਦੇ ਖਿਲਾਫ ਬੇਨਾਮੀ ਜਾਇਦਾਦ ਮਾਮਲੇ 'ਚ ਸੁਣਵਾਈ 21 ਜਨਵਰੀ ਤੱਕ ਮੁਲਤਵੀ ਹੋ ਗਈ ਹੈ। ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਐੱਸ. ਕੇ. ਗੋਇਲ ਨੇ ਆਮਦਨ ਟੈਕਸ ਵਿਭਾਗ ਨੂੰ ਅਗਲੀ ਪੇਸ਼ 'ਤੇ ਆਪਣੇ ਗਵਾਹ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਐਡੀਸ਼ਨਲ ਸੈਸ਼ਨ ਜੱਜ ਰਾਜੀਵ ਕੁਮਾਰ ਬੇਰੀ ਦੀ ਅਦਾਲਤ ਨੇ ਕੈਪਟਨ ਅਤੇ ਉਨ੍ਹਾਂ ਦੇ ਬੇਟੇ ਵਲੋਂ ਦਾਇਰ ਪਟੀਸ਼ਨਾਂ 'ਤੇ ਫੈਸਲਾ ਦਿੰਦੇ ਹੋਏ ਹੇਠਲੀ ਅਦਾਲਤ ਨੂੰ ਆਮਦਨ ਟੈਕਸ ਵਿਭਾਗ ਦੀਆਂ ਸ਼ਿਕਾਇਤਾਂ 'ਤੇ ਦੁਬਾਰਾ ਬਹਿਸ ਸੁਣ ਕੇ ਦੁਬਾਰਾ ਫੈਸਲਾ ਦੇਣ ਲਈ ਕਿਹਾ ਸੀ ਅਤੇ ਹੇਠਲੀ ਅਦਾਲਤ ਵਲੋਂ ਤਲਬ ਕਰਨ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ। ਆਮਦਨ ਟੈਕਸ ਵਿਭਾਗ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ 'ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀ ਵਿਦੇਸ਼ਾਂ 'ਚ ਕਈ ਚੱਲ ਅਤੇ ਅਚੱਲ ਜਾਇਦਾਦਾਂ ਹਨ।
ਮੋਦੀ 'ਤੇ ਚੱਲਿਆ 'ਪੱਪੂ ਦਾ ਚੱਪੂ', 'ਸਿੱਧੂ' ਦੀ 'ਤਾਲੀ'!
NEXT STORY