ਜਲੰਧਰ/ਨਵੀਂ ਦਿੱਲੀ— ਦਿੱਲੀ ਦੇ ਵਿਗਿਆਨ ਭਵਨ 'ਚ ਆਯੋਜਿਤ 10ਵੀਂ ਭਾਰਤੀ ਵਿਦਿਆਰਥੀ ਸੰਸਦ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 'ਆਦਰਸ਼ ਮੁੱਖ ਮੰਤਰੀ 2019' ਦੇ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਇਹ ਐਵਾਰਡ ਕੈਪਟਨ ਅਮਰਿੰਦਰ ਸਿੰਘ ਨੂੰ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੂੰ ਇਹ ਐਵਾਰਡ ਉੱਤਮ ਵਿਦਿਅਕ, ਖੋਜ ਅਤੇ ਚੰਗੀ ਸਿੱਖਿਆ ਨੀਤੀ ਕਰਕੇ ਦਿੱਤਾ ਗਿਆ ਹੈ।
ਇਹ ਜਾਣਕਾਰੀ ਪੰਜਾਬ ਕਾਂਗਰਸ ਨੇ ਆਪਣੇ ਅਧਿਕਾਰਕ ਟਵਿੱਟਰ ਅਕਾਉਂਟ 'ਤੇ ਟਵੀਟ ਕਰਕੇ ਵੀ ਦਿੱਤੀ।
ਇਸ ਮੌਕੇ ਪ੍ਰੋਗਰਾਮ 'ਚ ਕੇਂਦਰੀ ਖੇਡ ਮੰਤਰੀ ਕਿਰਨ ਰਿਜੀਜੂ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਇਹ 3 ਰੋਜ਼ਾ ਪ੍ਰੋਗਰਾਮ 20 ਤੋਂ 23 ਫਰਵਰੀ ਤੱਕ ਇੰਡੀਅਨ ਸਟੂਡੈਂਟਸ ਪਾਰਲੀਮੈਂਟ ਫਾਊਂਡੇਸ਼ਨ, ਐੱਮ. ਆਈ. ਟੀ. ਸਕੂਲ ਆਫ ਗਵਰਨਮੈਂਟ ਅਤੇ ਐੱਮ. ਆਈ. ਟੀ. ਵਰਲਡ ਪੀਸ ਯੂਨੀਵਰਸਿਟੀ (ਪੁਣੇ) ਵੱਲੋਂ ਆਯੋਜਿਤ ਕੀਤਾ ਗਿਆ ਸੀ।
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਨੇ ਫੂਕਿਆ ਸਿੱਖਿਆ ਮੰਤਰੀ ਦਾ ਪੁਤਲਾ
NEXT STORY