ਜਲੰਧਰ (ਵੈਬ ਡੈਸਕ) — ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲਿਆਂ ਦੇ ਸਿਵਲ ਸਰਜਨਾਂ ਅਤੇ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਰਾਬਤਾ ਕਾਇਮ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਉਥੇ ਹੀ ਇਸ ਸਬੰਧੀ ਹੁਣ ਮੁੱਖ ਮੰਤਰੀ ਫੇਸਬੁੱਕ 'ਤੇ ਲਾਈਵ ਹੋ ਕੇ ਸਿੱਧਾ ਜਨਤਾ ਦੇ ਸਵਾਲਾਂ ਦੇ ਜਵਾਬ ਦੇਣਗੇ।
ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਹੈ। ਉਨ੍ਹਾਂ ਫੇਸਬੁੱਕ 'ਤੇ ਪੋਸਟ ਪਾ ਕੇ ਕਿਹਾ ਕਿ ਮੈਂ, ਕੱਲ੍ਹ ਯਾਨੀ 16 ਮਈ ਨੂੰ ਫੇਸਬੁੱਕ 'ਤੇ ਲਾਈਵ ਹੋਵਾਂਗਾ ਅਤੇ ਇਸ ਦੌਰਾਨ ਤੁਸੀਂ ਮੈਨੂੰ ਕੋਵਿਡ-19 ਸਬੰਧੀ ਕਿਸੇ ਵੀ ਤਰ੍ਹਾਂ ਦਾ ਸਵਾਲ-ਪੁੱਛ ਸਕਦੇ ਹੋ, ਜਿਸ ਦਾ ਜਵਾਬ ਮੈਂ ਤੁਹਾਨੂੰ ਆਪਣੇ ਲਾਈਵ ਸੈਸ਼ਨ 'ਚ ਹੀ ਦਵਾਂਗਾ। ਤੁਸੀਂ #AskCaptain ਇਹ ਹੈਸ਼ਟੈਗ ਵਰਤ ਕੇ ਮੈਨੂੰ ਆਪਣੇ ਸਵਾਲ ਭੇਜ ਵੀ ਸਕਦੇ ਹੋ। ਇਸ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਮੈਨੂੰ ਤੁਹਾਡੇ ਸਵਾਲਾਂ ਦੀ ਉਡੀਕ ਰਹੇਗੀ... ਇਸ ਦਾ ਹਿੱਸਾ ਜ਼ਰੂਰ ਬਣਿਓ।
ਜਾਣੋ ਕੀ ਹੈ ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ 'ਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 44,79,933 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 3,00,284 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 16,82,960 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 78998 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 2589 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 2 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਹਾਈਕੋਰਟ ਨੇ ਪ੍ਰਸ਼ਾਸਨ ਤੋਂ ਪੁੱਛਿਆ, ਕਿਸ ਆਧਾਰ ’ਤੇ ਦਿੱਤੀ ਕਰਫਿਊ ’ਚ ਢਿੱਲ?
NEXT STORY