ਚੰਡੀਗੜ੍ਹ (ਵਰੁਣ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਭਵਨ ਵਿਖੇ ਕਸ਼ਮੀਰੀ ਵਿਦਿਆਰਥੀਆਂ ਨਾਲ ਮੁਲਾਕਾਤ ਉਨ੍ਹਾਂ ਨਾਲ ਈਦ ਦਾ ਤਿਉਹਾਰ ਮਨਾਇਆ। ਇਸ ਦੇ ਲਈ ਕੈਪਟਨ ਨੇ ਕਰੀਬ 80 ਕਸ਼ਮੀਰੀ ਵਿਦਿਆਰਥੀਆਂ ਨੂੰ ਦੁਪਹਿਰ ਦੇ ਖਾਣੇ ਦਾ ਸੱਦਾ ਦਿੱਤਾ। ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਆਏ ਕਸ਼ਮੀਰੀ ਵਿਦਿਆਰਥੀਆਂ ਨੇ ਈਦ ਮੌਕੇ ਆਪਣੇ ਘਰਾਂ ਤੋਂ ਦੂਰ ਹੋ ਕੇ ਤਿਉਹਾਰ ਮਨਾਇਆ ਕਿਉਂਕਿ ਕਸ਼ਮੀਰ 'ਚ ਪੈਦਾ ਹੋਏ ਤਣਾਅ ਕਾਰਨ ਲੱਗੀਆਂ ਪਾਬੰਦੀਆਂ ਕਾਰਨ ਉਹ ਕਸ਼ਮੀਰ ਨਹੀਂ ਜਾ ਸਕੇ ਸਨ।

ਦੱਸ ਦੇਈਏ ਕਿ ਧਾਰਾ-370 ਹਟਾਉਣ ਤੋਂ ਬਾਅਦ ਜੰਮੂ-ਕਸ਼ਮੀਰ 'ਚ ਹਾਲਾਤ ਕਾਫੀ ਤਣਾਅਪੂਰਨ ਹੋ ਗਏ ਹਨ। ਪੰਜਾਬ ਦੇ ਕਈ ਕਾਲਜਾਂ 'ਚ ਜੰਮੂ-ਕਸ਼ਮੀਰ ਦੇ ਬੱਚੇ ਵੀ ਪੜ੍ਹਾਈ ਕਰਦੇ ਹਨ, ਜਿਸ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਵਲੋਂ ਇਨ੍ਹਾਂ ਕਸ਼ਮੀਰੀ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦਾ ਵੀ ਨੁਕਸਾਨ ਨਾ ਪੁੱਜਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। ਮੁੱਖ ਮੰਤਰੀ ਵਲੋਂ ਧਾਰਾ-370 ਹਟਾਏ ਜਾਣ ਤੋਂ ਬਾਅਦ ਪੰਜਾਬ 'ਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਜਲੰਧਰ 'ਚ ਧੂਮਧਾਮ ਨਾਲ ਮਨਾਇਆ ਗਿਆ ਈਦ ਦਾ ਤਿਉਹਾਰ
NEXT STORY