ਮੋਹਾਲੀ (ਕੁਲਦੀਪ) : ਕਿਸਾਨ ਮੋਰਚਾ ਭਾਜਪਾ ਵਲੋਂ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ 'ਚ ਮੁੱਖ ਮੰਤਰੀ ਨੂੰ ਚੋਣ ਵਾਅਦੇ-ਕਰਜ਼ਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ ਯਾਦ ਕਰਵਾਉਂਦੇ ਹੋਏ ਕਿਹਾ ਗਿਆ ਕਿ ਮੁੱਖ ਮੰਤਰੀ ਆਪਣੇ ਚੋਣ ਵਾਅਦੇ ਤੋਂ ਭੱਜਦੇ ਹੋਏ ਨਜ਼ਰ ਆ ਰਹੇ ਹਨ ਅਤੇ ਅਜੇ ਤੱਕ ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਹੋਏ ਹਨ ਅਤੇ ਨਾ ਹੀ ਕਿਸਾਨਾਂ ਨੂੰ ਕਰਜ਼ਾ ਮੁਆਫੀ ਸਬੰਧੀ ਕੋਈ ਲਿਖਤੀ ਪੱਤਰ ਮਿਲੇ ਹਨ। ਉਨ੍ਹਾਂ ਨੇ ਚੋਣ ਮੈਨੀਫੈਸਟੋ 'ਚ ਰੂਰਲ ਇੰਫਰਾਸਟਰਕਚਰ ਡਿਵੈਲਪਮੈਂਟ ਫੰਡ ਬਣਾਉਣ ਦੇ ਕੀਤੇ ਗਏ ਵਾਅਦੇ ਨੂੰ ਵੀ ਪੂਰਾ ਕਰਨ ਦੀ ਮੰਗ ਰੱਖੀ। ਇਸ ਮੌਕੇ ਮੋਹਾਲੀ ਤੋਂ ਭਾਜਪਾ ਕੌਂਸਲਰ ਅਰੁਣ ਸ਼ਰਮਾ, ਜਤਿੰਦਰ ਸਿੰਘ, ਸਰਬਜੀਤ ਸਿੰਘ ਬੈਦਵਾਨ, ਜਨਰਲ ਸਕੱਤਰ, ਹਰਦੀਪ ਸਿੰਘ, ਹਰਵਿੰਦਰ ਸਿੰਘ, ਪਵਨ ਕੁਮਾਰ, ਸੌਦਾਗਰ ਸਿੰਘ ਆਦਿ ਵੀ ਮੌਜੂਦ ਸਨ।
ਸੜਕ ਬੈਠਣ ਕਾਰਨ ਪਲਟੀ ਸਕੂਲ ਬੱਸ, ਵਾਲ-ਵਾਲ ਬਚੇ ਕਈ ਘਰਾ ਦੇ ਚਿਰਾਗ
NEXT STORY