ਚੰਡੀਗੜ੍ਹ : ਪੰਜਾਬ 'ਚ ਪਾਣੀਆਂ ਦੇ ਮੁੱਦੇ ਸਬੰਧੀ ਪੰਜਾਬ ਭਵਨ ਵਿਖੇ ਆਲ ਪਾਰਟੀ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਈ, ਜਿਸ 'ਚ ਵੱਖ-ਵੱਖ ਦਲਾਂ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਹਰਿਆਣਾ ਨੂੰ ਪਾਣੀ ਦੇਣ ਦੇ ਮਾਮਲੇ 'ਤੇ ਕੈਪਟਨ ਨੇ ਕਿਹਾ ਕਿ ਪਹਿਲਾਂ ਹਾਲਾਤ ਹੋਰ ਸਨ ਪਰ ਹੁਣ ਪੰਜਾਬ ਦਾ ਪਾਣੀ ਘੱਟਦਾ ਜਾ ਰਿਹਾ ਹੈ ਅਤੇ ਜੇਕਰ ਪਾਣੀ ਸਾਡੇ ਕੋਲ ਹੀ ਨਹੀਂ ਹੈ ਤਾਂ ਅਸੀਂ ਗੁਆਂਢੀਆਂ ਨੂੰ ਕਿਵੇਂ ਦੇ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਸ ਦੇ ਲਈ ਇਕ ਨਵੇਂ ਟ੍ਰਿਬੀਊਨਲ ਦਾ ਗਠਨ ਹੋਣਾ ਚਾਹੀਦਾ ਹੈ। ਰਾਜਸਥਾਨ ਕੋਲੋਂ ਪਾਣੀ ਦੇ ਪੈਸੇ ਵਸੂਲਣ 'ਤੇ ਕੈਪਟਨ ਨੇ ਕਿਹਾ ਕਿ ਕੇਂਦਰ ਨੇ ਸਾਫ ਕੀਤਾ ਸੀ ਕਿ ਪਾਣੀ ਦਾ ਚਾਰਜ ਨਹੀਂ ਵਸੂਲਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਐੱਸ. ਵਾਈ. ਐੱਲ. 'ਤੇ ਵੀ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ ਅਤੇ ਹੁਣ ਉਹ ਦੇਖਣਗੇ ਕਿ ਸੁਪਰੀਮ ਕੋਰਟ 'ਚ ਕੀ ਜਵਾਬ ਦੇਣਾ ਹੈ। ਕੈਪਟਨ ਨੇ ਕਿਹਾ ਕਿ ਇਸ ਬਾਰੇ ਕਾਂਗਰਸ ਪਾਰਟੀ ਦਾ ਇਕ ਵਫਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵੀ ਕਰੇਗਾ।
ਢੱਡਰੀਆਂ ਵਾਲੇ ਖਿਲਾਫ ਸਿੱਖ ਜਥੇਬੰਦੀਆਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ
NEXT STORY