ਜਲੰਧਰ— ਕੋਰੋਨਾ ਵਾਇਰਸ ਦੇ ਕਾਰਨ ਲੱਗੇ 'ਲਾਕ ਡਾਊਨ' ਦੌਰਾਨ ਪੰਜਾਬ 'ਚ ਬਣੇ ਮੌਜੂਦਾ ਹਾਲਾਤ ਬਾਰੇ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਬੜੀ ਮੁਸ਼ਕਿਲ ਨਾਲ ਪੰਜਾਬ ਦੇ ਆਰਥਿਕ ਹਾਲਾਤ ਸੁਧਰੇ ਸਨ। ਪੰਜਾਬ ਆਪਣੇ ਪੈਰਾਂ 'ਤੇ ਖੜ੍ਹਾ ਹੋ ਰਿਹਾ ਸੀ। ਲਾਕ ਡਾਊਨ ਕਾਰਨ ਸਾਰੀ ਇੰਡਸਟਰੀ ਬੰਦ ਪਈ ਹੈ। ਸਰਕਾਰ ਕੋਲ ਰੈਵੇਨਿਊ ਦਾ ਕੋਈ ਜ਼ਰੀਆ ਨਹੀਂ ਹੈ। ਇਸ ਸਬੰਧੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ 5 ਹਜ਼ਾਰ ਕਰੋੜ ਰੁਪਇਆ ਜੀ. ਐੈੱਸ. ਟੀ. ਕੇਂਦਰ ਸਰਕਾਰ ਵੱਲ ਪਿਆ ਹੈ। ਜੋ ਕਿ ਆਉਣ ਵਾਲਾ ਹੈ ਪਰ ਮੇਰੀ ਪਹਿਲ ਪੰਜਾਬੀਆਂ ਨੂੰ ਬਚਾਉਣਾ ਹੈ। ਇਕਾਨਮੀ ਦੂਜੇ ਨੰਬਰ 'ਤੇ ਹੈ। ਪੰਜਾਬ ਦੀ ਇੰਡਸਟਰੀ ਨੂੰ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਆਪਣੀ ਲੇਬਰ ਦਾ ਧਿਆਨ ਰੱਖੋ ਅਤੇ ਸੋਸ਼ਲ ਡਿਸਟੈਂਸ ਰੱਖਦੇ ਹੋਏ ਇੰਡਸਟਰੀ ਚਲਾਓ। ਕਈ ਇੰਡਸਟਰੀਆਂ ਬਿਨਾਂ ਕੰਮ ਦੇ ਆਪਣੀ ਲੇਬਰ ਨੂੰ ਤਨਖਾਹ ਦੇ ਰਹੀਆਂ ਹਨ।
ਇਹ ਵੀ ਪੜ੍ਹੋ: ਭਾਈ ਨਿਰਮਲ ਸਿੰਘ ਦੀ ਆਖਰੀ ਫੋਨ ਕਾਲ ਆਈ ਸਾਹਮਣੇ, ਰਿਕਾਰਡਿੰਗ ਹੋਈ ਵਾਇਰਲ (ਵੀਡੀਓ)
ਇਹ ਵੀ ਪੜ੍ਹੋ: ਫਗਵਾੜਾ ਦੇ ਵਾਸੀ ਦੀ ਅਮਰੀਕਾ 'ਚ 'ਕੋਰੋਨਾ ਵਾਇਰਸ' ਨਾਲ ਮੌਤ
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖਬਰ, 'ਕੋਵਾ ਐਪ' ਰਾਹੀਂ ਲਵੋ ਜ਼ਰੂਰੀ ਵਸਤਾਂ ਦੀ ਸਪਲਾਈ
ਕੇਂਦਰ ਸਰਕਾਰ ਤੋਂ ਕੋਈ ਪ੍ਰੇਸ਼ਾਨੀ ਨਹੀਂ
ਕੇਂਦਰ ਸਰਕਾਰ ਤੋਂ ਸਾਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆ ਰਹੀ ਹੈ। ਕੇਂਦਰ ਸਰਕਾਰ ਸਾਡੀ ਹਰ ਤਰ੍ਹਾਂ ਨਾਲ ਮਦਦ ਕਰ ਰਹੀ ਹੈ। ਪੰਜਾਬ 'ਚ ਵੱਖ-ਵੱਖ ਸਿਆਸੀ ਪਾਰਟੀਆਂ ਹਨ ਅਤੇ ਹਰੇਕ ਪਾਰਟੀ ਸੂਬਾ ਸਰਕਾਰ ਦੀ ਮਦਦ ਕਰ ਰਹੀ ਹੈ ਅਤੇ ਸਾਰੀਆਂ ਪਾਰਟੀਆਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਦਮ ਚੁੱਕਣੇ ਚਾਹੀਦੇ ਹਨ। ਦੂਜੀਆਂ ਪਾਰਟੀਆਂ ਵਲੋਂ ਸਾਂਝੀ ਮੀਟਿੰਗ ਬੁਲਾਏ ਜਾਣ ਦੇ ਸਵਾਲ 'ਤੇ ਕੈਪਟਨ ਨੇ ਕਿਹਾ ਕਿ ਇਸ ਨਾਲ ਕੀ ਫਰਕ ਪਵੇਗਾ। ਸਾਰੀਆਂ ਪਾਰਟੀਆਂ ਨੂੰ ਆਪਣੇ-ਆਪਣੇ ਤਰੀਕੇ ਨਾਲ ਮਨੁੱਖਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਵੀ ਜਲਦ ਆਪਣੇ ਮੰਤਰੀ ਮੰਡਲ ਦੀ ਮੀਟਿੰਗ ਬੁਲਾ ਰਹੀ ਹੈ। ਕਿਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ ਹੈ। ਜਿਨ੍ਹਾਂ ਲੋਕਾਂ ਨੂੰ ਮਦਦ ਦੀ ਲੋੜ ਹੈ ਉਨ੍ਹਾਂ ਨੂੰ ਮਦਦ ਮੁਹੱਈਆ ਕਰਵਾਈ ਜਾਵੇ। ਆਲ ਪਾਰਟੀ ਮੀਟਿੰਗ ਬੁਲਾਏ ਜਾਣ ਦਾ ਕੋਈ ਫਾਇਦਾ ਨਹੀਂ ਹੋਵੇਗਾ।
ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ, ਗੁ. ਸ਼ਹੀਦ ਗੰਜ ਅਤੇ ਨਾਲ ਲੱਗਦੇ ਗੁਰਦੁਆਰਿਆਂ 'ਚੋਂ ਉੱਡੀਆਂ ਰੌਣਕਾਂ
ਇਹ ਵੀ ਪੜ੍ਹੋ: ਸਸਕਾਰ ਤੋਂ 16 ਦਿਨ ਬਾਅਦ ਵੀ ਨਹੀਂ ਚੁਗੇ ਗਏ ਕੋਰੋਨਾ ਨਾਲ ਮਰੇ ਬਲਦੇਵ ਸਿੰਘ ਦੇ ਫੁੱਲ
ਖਾਂਸੀ, ਜ਼ੁਕਾਮ ਵਾਲੇ ਮਰੀਜ਼ਾਂ ਨੂੰ ਡਾਕਟਰਾਂ ਨੇ ਅਣਡਿੱਠ ਕੀਤਾ ਤਾਂ ਹਸਪਤਾਲਾਂ ਦੇ ਲਾਇਸੈਂਸ ਖਤਮ ਕਰ ਦੇਵਾਂਗੇ
ਹਸਪਤਾਲਾਂ 'ਚ ਖਾਂਸੀ, ਜ਼ੁਕਾਮ ਅਤੇ ਗਲਾ ਦਰਦ ਦੇ ਮਰੀਜ਼ਾਂ ਦਾ ਚੈੱਕਅਪ ਨਾ ਹੋਣ 'ਤੇ ਅਤੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਸਿਵਲ ਹਸਪਤਾਲਾਂ 'ਚ ਜਾਣ ਦੀ ਸਲਾਹ ਦਿੱਤੇ ਜਾਣ ਸਬੰਧੀ ਕੈਪਟਨ ਨੇ ਕਿਹਾ ਕਿ ਡਾਕਟਰਾਂ ਦੀ ਇਹ ਡਿਊਟੀ ਬਣਦੀ ਹੈ ਕਿ ਉਨ੍ਹਾਂ ਕੋਲ ਆਉਣ ਵਾਲੇ ਹਰੇਕ ਮਰੀਜ਼ ਨੂੰ ਉਹ ਅਟੈਂਡ ਕਰਨ। ਜੇਕਰ ਡਾਕਟਰ ਅਜਿਹੇ ਮਰੀਜ਼ਾਂ ਨੂੰ ਅਣਡਿੱਠ ਕਰਦੇ ਹਨ, ਉਨ੍ਹਾਂ ਨੂੰ ਅਟੈਂਡ ਨਹੀਂ ਕਰਦੇ ਹਨ ਤਾਂ ਪੰਜਾਬ ਦਾ ਸਿਹਤ ਵਿਭਾਗ ਉਨ੍ਹਾਂ ਹਸਪਤਾਲਾਂ ਦਾ ਲਾਇਸੈਂਸ ਰੱਦ ਕਰ ਸਕਦਾ ਹੈ।
ਇਹ ਵੀ ਪੜ੍ਹੋ: ਭਾਈ ਨਿਰਮਲ ਸਿੰਘ ਦੀ ਧੀ ਕੋਰੋਨਾ ਪਾਜ਼ੀਟਿਵ!
ਪੰਜਾਬ ਸਰਕਾਰ ਨਹੀਂ ਚਾਹੁੰਦੀ ਡਾਕਟਰਾਂ ਦੀ ਕੋਈ ਕੈਜ਼ੂਐਲਿਟੀ ਹੋਵੇ
ਸਿਵਲ ਹਸਪਤਾਲਾਂ 'ਚ ਡਾਕਟਰਾਂ, ਨਰਸਾਂ ਲਈ ਨਿੱਜੀ ਸੁਰੱਖਿਆ ਉਪਕਰਨਾਂ, ਮਾਸਕ, ਗਲਵਸ ਆਦਿ ਦੀ ਭਾਰੀ ਕਮੀ ਹੈ। ਡਾਕਟਰਾਂ ਨੂੰ ਖੁਦ ਬੀਮਾਰੀ ਹੋਣ ਦਾ ਸ਼ੱਕ ਹੈ। ਇਸ ਸਬੰਧੀ ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਕੀਮਤ 'ਤੇ ਆਪਣੇ ਡਾਕਟਰਾਂ ਦੀ ਸਿਹਤ ਦਾ ਧਿਆਨ ਰੱਖੇਗੀ। ਸ਼ੁਰੂ 'ਚ ਨਿੱਜੀ ਸੁਰੱਖਿਆ ਉਪਕਰਨ ਅਤੇ ਹੋਰ ਸਾਮਾਨ ਦੀ ਦਿੱਕਤ ਆਈ ਸੀ, ਜਿਸ ਨੂੰ ਦੂਰ ਕਰਨ ਲਈ ਸੂਬਾ ਸਰਕਾਰ ਕਦਮ ਚੁੱਕ ਰਹੀ ਹੈ। ਕੁਝ ਉਪਕਰਨ ਤਿਆਰ ਕਰਵਾਏ ਗਏ ਹਨ ਅਤੇ ਉਨ੍ਹਾਂ ਨੂੰ ਟੈਸਟ ਕਰਨ ਲਈ ਬੇਂਗਲੁਰੂ ਭੇਜਿਆ ਗਿਆ ਹੈ। ਉਨ੍ਹਾਂ ਦੀ ਅਪਰੂਵਲ ਆ ਗਈ ਅਤੇ ਵੱਡੇ ਪੱਧਰ 'ਤੇ ਇਸ ਦੀ ਪ੍ਰੋਡਕਸ਼ਨ ਸ਼ੁਰੂ ਕਰਵਾ ਦਿੱਤੀ ਹੈ।
ਇਹ ਵੀ ਪੜ੍ਹੋ: ਫਰੀਦਕੋਟ 'ਚ ਕੋਰੋਨਾ ਵਾਇਰਸ ਦੀ ਦਸਤਕ, 35 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ
ਸਬਜ਼ੀਆਂ ਦੀ ਕੀਮਤ ਪਾਉਣ ਲਈ ਕਮੇਟੀ ਦਾ ਗਠਨ, ਕਿਸਾਨਾਂ ਦੀ ਵੀ ਹੈ ਚਿੰਤਾ
ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਕੋਰੋਨਾ ਵਾਇਰਸ ਕਾਰਨ ਲਾਏ ਗਏ ਲਾਕਡਾਊਨ ਕਾਰਨ ਕਿਸਾਨ ਡਰੇ ਹੋਏ ਹਨ। ਕਣਕ ਦੀ ਫਸਲ ਪੱਕ ਕੇ ਤਿਆਰ ਹੋ ਚੁੱਕੀ ਹੈ। ਕਿਸਾਨਾਂ ਨੂੰ ਇਸ ਫਸਲ ਤੋਂ ਬਹੁਤ ਆਸ ਹੁੰਦੀ ਹੈ। ਕਈ ਤਰ੍ਹਾਂ ਦੇ ਕਿਸਾਨਾਂ 'ਤੇ ਕਰਜ਼ੇ ਹੁੰਦੇ ਹਨ ਅਤੇ ਫਸਲ ਨਾਲ ਹੀ ਉਹ ਆਪਣੇ ਕਰਜ਼ੇ ਉਤਾਰਦੇ ਹਨ। ਕਿਸਾਨਾਂ ਨੂੰ ਚਿੰਤਾ ਹੈ ਕਿ ਕੀ ਹੁਣ ਉਨ੍ਹਾਂ ਦੀ ਫਸਲ ਵਿਕੇਗੀ। ਕਣਕ ਦੀ ਕਟਾਈ ਅਤੇ ਮੰਡੀਕਰਨ ਦੇ ਕੀ ਪ੍ਰਬੰਧ ਹਨ। ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਇਕ ਕਿਸਾਨ ਹਨ। ਪੰਜਾਬ ਹਮੇਸ਼ਾ ਅੰਨਦਾਤਾ ਰਿਹਾ ਹੈ ਅਤੇ ਉਨ੍ਹਾਂ ਦੀ ਚਿੰਤਾ ਸਰਕਾਰ ਦੀ ਆਪਣੀ ਚਿੰਤਾ ਹੈ। ਕਣਕ ਦੀ ਕਟਾਈ ਅਤੇ ਮੰਡੀਕਰਨ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਦੇ ਕੰਬਾਈਨ ਹਾਰਵੈਸਟਰ ਦੂਜੇ ਸੂਬਿਆਂ 'ਚ ਜਾ ਕੇ ਕਣਕ ਦੀ ਕਟਾਈ ਕਰਦੇ ਹਨ ਅਤੇ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਦੂਜੇ ਸੂਬਿਆਂ 'ਚ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ ਜਿੱਥੇ ਉਹ ਜਾਣਾ ਚਾਹੁੰਦੇ ਹਨ। 15 ਅਪ੍ਰੈਲ ਤੋਂ ਬਾਅਦ ਮੰਡੀਕਰਨ ਸ਼ੁਰੂ ਹੋ ਜਾਵੇਗਾ। ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਏਗਾ। ਕਿਸੇ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਚੰਡੀਗੜ੍ਹ ਨੇੜੇ ਕਿਸਾਨਾਂ ਨੇ ਸਰ੍ਹੋਂ ਦੀ ਕਟਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ ਵੱਧ ਰਹੀ ਕੋਰੋਨਾ ਪੀੜਤਾਂ ਦੀ ਗਿਣਤੀ, ਜਾਣੋ ਕੀ ਨੇ ਤਾਜ਼ਾ ਹਾਲਾਤ
ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਫੈਲਾਉਣ ਲਈ ਐੱਨ. ਆਰ. ਆਈਜ਼ ਨੂੰ ਦੋਸ਼ੀ ਠਹਿਰਾਉਣਾ ਗਲਤ : ਕੈਪਟਨ
ਅੰਮ੍ਰਿਤਸਰ ਜੇਲ੍ਹ 'ਚ ਸਜ਼ਾ ਭੁਗਤ ਰਹੇ 'ਦਵਿੰਦਰ ਪਾਲ ਭੁੱਲਰ' ਪੈਰੋਲ 'ਤੇ ਰਿਹਾਅ
NEXT STORY