Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    5:14:54 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਪਟਨ ਨੇ ਮੋਦੀ ਨਾਲ ਮੀਟਿੰਗ ਦੌਰਾਨ ਲਾਕ ਡਾਊਨ ਵਧਾਉਣ ਦਾ ਕੀਤਾ ਸਮਰਥਨ

PUNJAB News Punjabi(ਪੰਜਾਬ)

ਕੈਪਟਨ ਨੇ ਮੋਦੀ ਨਾਲ ਮੀਟਿੰਗ ਦੌਰਾਨ ਲਾਕ ਡਾਊਨ ਵਧਾਉਣ ਦਾ ਕੀਤਾ ਸਮਰਥਨ

  • Edited By Shivani Attri,
  • Updated: 11 May, 2020 09:26 PM
Chandigarh
captain amrinder singh video conferencing narendra modi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗਈ ਮੀਟਿੰਗ ਦੌਰਾਨ 'ਲਾਕ ਡਾਊਨ' 'ਚ ਵਾਧਾ ਕਰਨ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਮੌਕੇ ਸੂਬਿਆਂ ਦੇ ਵਿੱਤੀ ਅਤੇ ਆਰਥਿਕ ਸਸ਼ਕਤੀਕਰਨ ਨੂੰ ਧਿਆਨ 'ਚ ਰੱਖਦੇ ਹੋਏ ਸਾਵਧਾਨੀ ਨਾਲ ਰਣਨੀਤੀ ਉਲੀਕੀ ਜਾਵੇ ਤਾਂ ਕਿ ਮਨੁੱਖੀ ਜ਼ਿੰਦਗੀਆਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨਿਰਬਾਹ ਨੂੰ ਵੀ ਸੁਰੱਖਿਅਤ ਬਣਾਇਆ ਜਾ ਸਕੇ। ਕੋਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸਖਤੀ ਨਾਲ ਲਾਕ ਡਾਊਨ ਜਾਰੀ ਕਰਨ ਦਾ ਸਪਸ਼ਟ ਤੌਰ 'ਤੇ ਪੱਖ ਪੂਰਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਓ ਕਾਨਫਰੰਸ ਜ਼ਰੀਏ ਗੱਲਬਾਤ ਦੌਰਾਨ ਕਿਹਾ ਕਿ ਸਾਵਧਾਨੀ ਨਾਲ ਘੜੀ ਜਾਣ ਵਾਲੀ ਰਣਨੀਤੀ ਦੇ ਹਿੱਸੇ ਵਜੋਂ ਸੂਬਿਆਂ ਨੂੰ ਹੇਠਲੇ ਪੱਧਰ 'ਤੇ ਯੋਜਨਾਬੰਦੀ ਲਈ ਵਧੇਰੇ ਖੁੱਲ੍ਹ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਅਰਥਚਾਰੇ ਦੀ ਪੁਨਰ ਸੁਰਜੀਤੀ ਲਈ ਸਪਸ਼ਟ ਢੰਗ-ਤਰੀਕਿਆਂ ਨੂੰ ਵੀ ਇਸ ਰਣਨੀਤੀ ਦਾ ਹਿੱਸਾ ਬਣਾਇਆ ਜਾਵੇ।

ਕੈਪਟਨ ਨੇ ਕਿਹਾ ਕਿ ਲਾਕ ਡਾਊਨ 'ਚੋਂ ਬਾਹਰ ਨਿਕਲਣ ਦੀ ਰਣਨੀਤੀ ਸੂਬਿਆਂ ਨੂੰ ਵਿੱਤੀ ਅਤੇ ਆਰਥਿਕ ਤੌਰ 'ਤੇ ਵਧੇਰੇ ਸ਼ਕਤੀਆਂ ਦੇਣ ਲਈ ਵਿਚਾਰਦੇ ਹੋਏ ਇਸ 'ਤੇ ਕੇਂਦਰਿਤ ਕੀਤਾ ਜਾਵੇ ਕਿਉਂਕਿ ਆਮ ਆਦਮੀ ਦੀ ਰੋਜ਼ੀ-ਰੋਟੀ ਅਤੇ ਸਮਾਜਿਕ ਸਿਹਤ 'ਤੇ ਅਸਰ ਪਾਉਣ ਵਾਲੀ ਸਿੱਧੀ ਕਾਰਵਾਈ ਲਈ ਸੂਬੇ ਹੀ ਜ਼ਿੰਮੇਵਾਰ ਹੁੰਦੇ ਹਨ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਸੂਬਿਆਂ ਨੂੰ ਸੂਖਮ ਯੋਜਨਾਬੰਦੀ 'ਚ ਵਧੇਰੇ ਲਚਕਦਾਰ ਪਹੁੰਚ ਅਪਣਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਰੈੱਡ ਜ਼ੋਨ 'ਚ ਢੁੱਕਵੇਂ ਸੁਰੱਖਿਆ ਉਪਾਵਾਂ ਨਾਲ ਚਲਾਉਣ ਦੀ ਵੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਰੈੱਡ, ਓਰੈਂਜ ਅਤੇ ਯੈਲੋ ਜ਼ੋਨ ਬਣਾਉਣ ਦਾ ਫੈਸਲਾ ਵੀ ਸੂਬਿਆਂ 'ਤੇ ਛੱਡ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਸੂਬਿਆਂ ਨੂੰ ਜ਼ਮੀਨੀ ਹਕੀਕਤਾਂ ਬਾਰੇ ਵਧੇਰੇ ਗਿਆਨ ਹੁੰਦਾ ਹੈ।

PunjabKesari

ਕੈਪਟਨ ਵੱਲੋਂ ਮਾਲੀਆ ਗਰਾਂਟ ਦੇਣ ਦੀ ਕੀਤੀ ਗਈ ਮੰਗ
ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਕਾਰਨ ਮਾਲੀ ਘਾਟੇ ਦੀ ਪੂਰਤੀ ਅਤੇ ਖਰਚ ਕੀਤੇ ਫੰਡਾਂ ਲਈ ਸੂਬਿਆਂ ਨੂੰ ਤਿੰਨ ਮਹੀਨਿਆਂ ਵਾਸਤੇ ਮਾਲੀਆ ਗਰਾਂਟ ਦੇਣ ਦੇ ਨਾਲ ਉਨ੍ਹਾਂ (ਸੂਬਿਆਂ) ਨੂੰ ਆਪਣੀਆਂ ਘੱਟੋ-ਘੱਟ 33 ਫੀਸਦੀ ਪ੍ਰਤੀਬੱਧ ਦੇਣਦਾਰੀਆਂ ਲਈ ਤੁਰੰਤ ਵਿੱਤੀ ਸਹਾਇਤਾ ਕਰਨ ਦੀ ਮੰਗ ਕੀਤੀ।

ਕੈਪਟਨ ਵੱਲੋਂ ਟੈਸਟਿੰਗ ਸਮਰਥਾ ਵਧਾਉਣ ਦੀ ਹਦਾਇਤ ਕਰਨ ਦੀ ਮੰਗ
ਮੁੱਖ ਮੰਤਰੀ ਨੇ ਕੋਵਿਡ ਵਿਰੁੱਧ ਜੰਗ ਹੋਰ ਕਾਰਗਰ ਢੰਗ ਨਾਲ ਲੜਨ ਲਈ ਟੈਸਟਿੰਗ ਸਬੰਧੀ ਕੌਮੀ ਰਣਨੀਤੀ ਘੜਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਅਤੇ ਚੰਡੀਗੜ੍ਹ 'ਚ ਕੇਂਦਰ ਸਰਕਾਰ ਦੀਆਂ ਸੰਸਥਾਵਾਂ ਨੂੰ ਟੈਸਟਿੰਗ ਸਮਰਥਾ ਵਧਾਉਣ ਦੀ ਹਦਾਇਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਹੁਣ ਤੱਕ 40962 ਟੈਸਟ ਕੀਤੇ ਹਨ ਅਤੇ ਇਸ ਵੇਲੇ ਟੈਸਟਾਂ ਦੀ ਦਰ ਪ੍ਰਤੀ ਦਿਨ 2500 ਹੈ ਅਤੇ ਸੂਬਾ ਸਰਕਾਰ ਨੇ ਮਹੀਨੇ ਦੇ ਅੰਤ ਤੱਕ ਪ੍ਰਤੀ ਦਿਨ ਟੈਸਟ 6000 ਤੱਕ ਵਧਾਉਣ ਦੀ ਯੋਜਨਾ ਬਣਾਈ ਹੈ।

ਕੇਂਦਰ ਸਰਕਾਰ ਤੁਰੰਤ ਜਾਰੀ ਕਰੇ ਪੰਜਾਬ ਦੇ ਜੀ. ਐੱਸ. ਟੀ. ਦਾ ਬਕਾਇਆ
ਪੰਜਾਬ ਵੱਲੋਂ ਸਾਫ-ਸਫਾਈ ਦੇ ਨਿਯਮਾਂ ਅਤੇ ਸਮਾਜਿਕ ਦੂਰੀ ਨੂੰ ਮੁਕੰਮਲ ਰੂਪ 'ਚ ਅਪਣਾਉਂਦਿਆਂ 115 ਲੱਖ ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਬਦਲੇ ਵਿੱਤੀ ਰਿਆਇਤ ਦਾ ਅਗੇਤਾ ਐਲਾਨ ਕਰਨ ਲਈ ਅਪੀਲ ਕੀਤੀ।
ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਪੰਜਾਬ ਨੂੰ ਪ੍ਰਤੀ ਮਹੀਨਾ 3000 ਕਰੋੜ ਦਾ ਮਾਲੀ ਘਾਟਾ ਸਹਿਣ ਕਰਨਾ ਪੈ ਰਿਹਾ ਹੈ (ਅਪ੍ਰੈਲ ਮਹੀਨੇ ਆਮਦਨੀ ਦਾ ਅੰਦਾਜ਼ਨ ਘਾਟਾ 88 ਫੀਸਦ ਰਿਹਾ) ਅਤੇ ਇਸ ਦੇ ਨਾਲ ਹੀ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਿਟਡ ਨੂੰ ਰੋਜ਼ਾਨਾ 30 ਕਰੋੜ ਦਾ ਘਾਟਾ ਪੈ ਰਿਹਾ ਹੈ (ਜੋ 30 ਫੀਸਦੀ ਬਣਦਾ ਹੈ)। ਉਨ੍ਹਾਂ ਆਪਣੀ ਮੰਗ ਨੂੰ ਦੋਹਰਾਇਆ ਕਿ ਕੇਂਦਰ ਸਰਕਾਰ ਪੰਜਾਬ ਦੇ ਜੀ. ਐੱਸ. ਟੀ ਦੇ ਬਕਾਇਆ 4365.37 ਕਰੋੜ ਰੁਪਏ ਤੁਰੰਤ ਜਾਰੀ ਕਰੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ ਦੀ ਮਹਾਂਮਾਰੀ ਕਾਰਨ ਹਾਲਾਤਾਂ ਵਿੱਚ ਆਈ ਵੱਡੀ ਤਬਦੀਲੀ ਦੀ ਰੌਸ਼ਨੀ ਵਿੱਚ 15ਵੇਂ ਵਿੱਤ ਕਮਿਸ਼ਨ ਨੂੰ ਚਾਲੂ ਸਾਲ ਲਈ ਆਪਣੀ ਰਿਪੋਰਟ ਦੀ ਸਮੀਖਿਆ ਕਰਨ ਦੇ ਨਾਲ-ਨਾਲ ਕੋਵਿਡ-19 ਦੇ ਹੋਣ ਵਾਲੇ ਅਸਰਾਂ ਨੂੰ ਭਾਂਪਦਿਆਂ 5 ਸਾਲਾਂ ਲਈ ਫੰਡਾਂ ਦੀ ਵੰਡ ਦੀ ਸ਼ਿਫਾਰਸ਼ ਨੂੰ 2020 ਦੀ ਬਜਾਏ 1 ਅਪ੍ਰੈਲ, 2021 ਤੋਂ ਸ਼ੁਰੂ ਕਰਨਾ ਚਾਹੀਦਾ ਹੈ, ਜਿਸ ਖਾਤਰ ਕਮਿਸ਼ਨ ਦੀ ਮਿਆਦ ਇਕ ਹੋਰ ਵਰ੍ਹੇ ਲਈ ਵਧਾਉਣੀ ਚਾਹੀਦੀ ਹੈ।

PunjabKesari

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਸੂਬਿਆਂ ਨੂੰ ਆਪਣੀਆਂ ਵਿੱਤੀ ਜ਼ਿੰਮੇਵਾਰੀਆਂ ਨਿਭਾਉਣ ਦੇ ਯੋਗ ਬਣਾਉਣ ਲਈ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ 2005 (ਐੱਫ. ਆਰ. ਬੀ. ਐੱਮ. ਐੱਕਟ) ਤਹਿਤ ਕਰਜ਼ ਹੱਦ ਸੂਬਿਆਂ ਦੇ ਕੁੱਲ ਘਰੇਲੂ ਪੈਦਾਵਾਰ ਦਾ 3 ਫੀਸਦੀ ਤੋਂ ਵਧਾ ਕੇ 4 ਫੀਸਦੀ ਕੀਤਾ ਜਾਵੇ।
ਕੈਪਟਨ ਨੇ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਪੰਜਾਬ ਸਰਕਾਰ ਕੋਵਿਡ ਖਿਲਾਫ ਪੂਰੀ ਮੁਸਤੈਦੀ ਨਾਲ ਲੜ ਰਹੀ ਹੈ, ਜਿਸ ਸਦਕਾ ਮ੍ਰਿਤਕ ਦਰ 1.8 ਤੱਕ ਥੱਲ੍ਹੇ ਆ ਗਈ ਹੈ ਅਤੇ ਕੇਸਾਂ ਦੀ ਗਿਣਤੀ ਦੁੱਗਣੀ ਹੋਣ ਨੂੰ ਠੱਲ੍ਹਣ ਲਈ ਜੇਕਰ ਦੇਸ਼ ਅੰਦਰ 11 ਦਿਨਾਂ ਦੇ ਸਮੇਂ ਦੀ ਦਰ ਹੈ ਤਾਂ ਇਸ ਦੇ ਉਲਟ ਸੂਬੇ ਅੰਦਰ ਇਹ ਸਮਾਂ ਲਗਭਗ 7 ਦਿਨ ਦਾ ਹੈ। ਪਿਛਲੇ 10 ਦਿਨਾਂ ਦੌਰਾਨ ਹੋਰਨਾਂ ਸੂਬਿਆਂ ਤੋਂ ਪਰਤੇ ਲੋਕਾਂ ਕਾਰਨ ਕੇਸਾਂ ਦੀ ਗਿਣਤੀ 'ਚ ਵਾਧੇ ਤੋਂ ਬਾਅਦ ਕੇਸਾਂ ਦੇ ਵਧਣ ਦੀ ਦਰ ਘਟਣ ਲੱਗੀ ਹੈ।

ਚਾਰ ਕੰਟੇਨਮੈਂਟ ਜ਼ੋਨਾਂ ਨਾਲ, ਪੰਜਾਬ ਵਿੱਚ ਮੌਜੂਦਾ ਸਮੇਂ ਕੋਵਿਡ ਦੇ 1823 ਪਾਜ਼ੇਟਿਵ ਕੇਸ (ਭਾਰਤ ਵਿਚਲੇ ਕੁੱਲ ਕੇਸਾਂ ਦਾ 2.75 ਫੀਸਦੀ) ਹਨ ਅਤੇ 32 ਵਿਅਕਤੀਆਂ ਦੀ ਮੌਤ ਹੋਈ ਹੈ (ਭਾਰਤ ਅੰਦਰ ਹੋਈਆਂ ਮੌਤਾਂ ਦਾ 1.40 ਫੀਸਦੀ) ਅਤੇ ਮੌਤਾਂ ਦੀ ਦਰ 1.70 ਬਣਦੀ ਹੈ। ਹੋਰਨਾਂ ਸੂਬਿਆਂ 'ਚ ਫਸੇ ਵਿਅਕਤੀਆਂ ਬਾਰੇ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਹੋਰਨਾਂ ਸੂਬਿਆਂ 'ਚ ਫਸੇ 56000 ਵਿਅਕਤੀਆਂ ਵੱਲੋਂ ਹੁਣ ਤੱਕ ਪੰਜਾਬ ਸਰਕਾਰ ਕੋਲ ਵਾਪਸੀ ਲਈ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਇਸ ਤੋਂ ਇਲਾਵਾ ਸੂਬੇ ਨਾਲ ਸਬੰਧਤ 20 ਹਜ਼ਾਰ ਭਾਰਤੀ ਨਾਗਰਿਕ ਹਨ, ਜੋ ਹੋਰਨਾਂ ਮੁਲਕਾਂ 'ਚੋਂ ਵਾਪਸ ਪਰਤ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਵਾਪਸ ਪਰਤ ਰਹੇ ਲੋਕਾਂ ਦੇ ਇਕਾਂਤਵਾਸ ਅਤੇ ਟੈਸਟਿੰਗ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

  • captain amrinder singh
  • narendra modi
  • video conferencing
  • ਕੈਪਟਨ ਅਮਰਿੰਦਰ ਸਿੰਘ
  • ਲਾਕ ਡਾਊਨ
  • ਸਮਰਥਨ

ਵਿਦਿਆਰਥੀਆਂ ਦੀ ਪ੍ਰੇਸ਼ਾਨੀ ਦੂਰ ਕਰੇਗਾ ਯੂ. ਜੀ. ਸੀ. ਦਾ ਹੈਪਲਲਾਈਨ ਨੰਬਰ

NEXT STORY

Stories You May Like

  • narendra modi samit machchhar video call
    PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ ਮਾਣ ਹੈ
  •  make in india modi stresses on increasing production investment and exports
    'Make In India' ਦੇ 12 ਸਾਲ: ਮੋਦੀ ਨੇ ਉਤਪਾਦਨ, ਨਿਵੇਸ਼ ਅਤੇ ਨਿਰਯਾਤ ਵਧਾਉਣ 'ਤੇ ਦਿੱਤਾ ਜ਼ੋਰ
  • make in india  12 years  narendra modi  investment
    'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ ਜ਼ੋਰ
  • india in un
    UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ
  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • dc aditya holds a review meeting with officials
    DC ਆਦਿਤਿਆ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
  • sdm meeting
    ਐੱਸ.ਡੀ.ਐੱਮ. ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ
  • semiconductor sector growing driven by electronics demand and policy support
    ਇਲੈਕਟ੍ਰਾਨਿਕਸ ਮੰਗ ਅਤੇ ਨੀਤੀਗਤ ਸਮਰਥਨ ਨਾਲ ਵਧ ਰਿਹਾ ਸੈਮੀਕੰਡਕਟਰ ਖੇਤਰ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +