Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    7:35:26 PM

  • punjab weather heavy raining yellow alert

    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ...

  • jalandhar boy arjun rajput will now play in the indian cricket team

    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ...

  • punjabi in england khemkarn

    ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ...

  • two best friends die in road accident in punjab

    ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੱਧ ਪ੍ਰਦੇਸ਼ ਦੀ ਬਾਸਮਤੀ ਲਈ 'ਜੀ. ਆਈ. ਟੈਗ' ਸਬੰਧੀ ਕੈਪਟਨ ਦੀ ਮੋਦੀ ਨੂੰ ਚਿੱਠੀ

PUNJAB News Punjabi(ਪੰਜਾਬ)

ਮੱਧ ਪ੍ਰਦੇਸ਼ ਦੀ ਬਾਸਮਤੀ ਲਈ 'ਜੀ. ਆਈ. ਟੈਗ' ਸਬੰਧੀ ਕੈਪਟਨ ਦੀ ਮੋਦੀ ਨੂੰ ਚਿੱਠੀ

  • Edited By Babita,
  • Updated: 05 Aug, 2020 03:49 PM
Chandigarh
captain amrinder singh wrote letter to pm modi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ, ਜਿਸ 'ਚ ਪੰਜਾਬ ਅਤੇ ਹੋਰ ਸੂਬਿਆਂ ਦੇ ਵਡੇਰੇ ਹਿੱਤ 'ਚ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਭੂਗੋਲਿਕ ਸੰਕੇਤਕ ਦਰਜਾ ਦੇਣ (ਜੀਓਗ੍ਰਾਫੀਕਲ ਇੰਡੀਕੇਸ਼ਨ ਟੈਗ) ਦੀ ਮਨਜ਼ੂਰੀ ਨਾ ਦੇਣ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਗਈ ਹੈ। ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਕੁਝ ਜ਼ਿਲ੍ਹਿਆਂ ਨੂੰ ਪਹਿਲਾਂ ਹੀ ਬਾਸਮਤੀ ਲਈ ਜੀ. ਆਈ. ਟੈਗ ਮਿਲਿਆ ਹੋਇਆ ਹੈ।

ਇਹ ਵੀ ਪੜ੍ਹੋ : 'ਮੈਥਾਨਾਲ' ਬਣਦਾ ਹੈ ਸ਼ਰਾਬੀਆਂ ਦੀ ਮੌਤ ਦਾ ਅਸਲ ਕਾਰਣ

ਮੁੱਖ ਮੰਤਰੀ ਨੇ ਕਿਹਾ ਕਿ ਆਲ ਇੰਡੀਆ ਰਾਈਸ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਮੱਧ ਪ੍ਰਦੇਸ਼ ਦੇ ਕਿਸੇ ਵੀ ਦਾਅਵੇ ਨੂੰ ਵਿਚਾਰਨ ਦਾ ਜ਼ੋਰਦਾਰ ਵਿਰੋਧ ਕਰਦਿਆਂ ਅਜਿਹਾ ਕਰਨ ਨਾਲ ਭਾਰਤ ਦੀ ਬਰਾਮਦ ਸਮਰੱਥਾ 'ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ, ਹਰੇਕ ਸਾਲ 33,000 ਕਰੋੜ ਰੁਪਏ ਦਾ ਬਾਸਮਤੀ ਬਰਾਮਦ ਕਰਦਾ ਹੈ ਪਰ ਭਾਰਤੀ ਬਾਸਮਤੀ ਦੀ ਰਜਿਸਟ੍ਰੇਸ਼ਨ 'ਚ ਕਿਸੇ ਤਰ੍ਹਾਂ ਦੀ ਛੇੜਛਾੜ ਨਾਲ ਬਾਸਮਤੀ ਦੀਆਂ ਵਿਸ਼ੇਸ਼ਤਾਵਾਂ ਅਤੇ ਗੁਣਵੱਤਾ ਪੈਮਾਨੇ ਦੇ ਰੂਪ 'ਚ ਕੌਮਾਂਤਰੀ ਮਾਰਕਿਟ 'ਚ ਪਾਕਿਸਤਾਨ ਨੂੰ ਫਾਇਦਾ ਹੋ ਸਕਦਾ ਹੈ। 

ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਧਰਮਸੋਤ ਦੀ ਚਿਤਾਵਨੀ, 'ਲੋਕਾਂ ਦੀ ਜਾਨ ਨਾਲ ਖੇਡਣ ਵਾਲੇ ਬਾਜ਼ ਆਉਣ ਨਹੀਂ ਤਾਂ...'

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ 'ਚ ਮੁੱਖ ਮੰਤਰੀ ਨੇ ਜੀ. ਆਈ. ਟੈਗ ਦੇ ਆਰਥਿਕ ਅਤੇ ਸਮਾਜਿਕ ਮਹੱਤਤਾ ਨਾਲ ਜੁੜੇ ਮੁੱਦੇ ਵੱਲ ਉਨ੍ਹਾਂ ਦਾ ਧਿਆਨ ਦਿਵਾਉਂਦਿਆਂ ਕਿਹਾ ਕਿ ਮੱਧ ਪ੍ਰਦੇਸ਼ ਦੀ ਬਾਸਮਤੀ ਨੂੰ ਜੀ. ਆਈ. ਟੈਗ ਦੇਣ ਨਾਲ ਸੂਬੇ ਦੇ ਖੇਤੀਬਾੜੀ ਖੇਤਰ ਅਤੇ ਭਾਰਤ ਦੇ ਬਾਸਮਤੀ ਬਰਾਮਦਕਾਰਾਂ 'ਤੇ ਬੁਰਾ ਪ੍ਰਭਾਵ ਪਵੇਗਾ। ਮੱਧ ਪ੍ਰਦੇਸ਼ ਨੇ ਬਾਸਮਤੀ ਲਈ ਜੀ. ਆਈ. ਟੈਗ ਲਈ ਆਪਣੇ 13 ਜ਼ਿਲ੍ਹਿਆਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਇਸ ਮਾਮਲੇ ਦੇ ਮੌਜੂਦਾ ਸਰੂਪ 'ਚ ਕਿਸੇ ਤਰ੍ਹਾਂ ਦੀ ਛੇੜਛਾੜ ਨਾ ਕਰਨ ਦੇਣ ਲਈ ਸਬੰਧਿਤ ਅਥਾਰਟੀਆਂ ਨੂੰ ਨਿਰਦੇਸ਼ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਭਾਰਤ ਦੇ ਬਾਸਮਤੀ ਬਰਾਮਦਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਅਜਿਹਾ ਕੀਤਾ ਜਾਣਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ : ਡਾਕਟਰ, ਪੁਲਸ ਤੇ ਆਸ਼ਾ ਵਰਕਰਾਂ ਦੀ ਕਰਤੂਤ 'ਤੇ ਯਕੀਨ ਨਹੀਂ ਹੋਵੇਗਾ, ਇੰਝ ਤੋਰ ਰੱਖਿਆ ਸੀ 'ਧੰਦਾ'

ਮੁੱਖ ਮੰਤਰੀ ਨੇ ਕਿਹਾ ਕਿ ਜੀਓਗ੍ਰਾਫੀਕਲ ਇੰਡੀਕੇਸ਼ਨਜ਼ ਆਫ ਗੁੱਡਜ਼ (ਰਜਿਸਟ੍ਰੇਸ਼ਨ ਐਂਡ ਪ੍ਰੋਟੈਕਸ਼ਨ) ਐਕਟ 1999 ਦੇ ਮੁਤਾਬਕ ਜੀ. ਆਈ. ਟੈਗ ਖੇਤੀਬਾੜੀ ਵਸਤਾਂ ਲਈ ਜਾਰੀ ਕੀਤਾ ਜਾ ਸਕਦਾ ਹੈ, ਜੋ ਮੂਲ ਤੌਰ 'ਤੇ ਇਕ ਮੁਲਕ ਦੇ ਪ੍ਰਦੇਸ਼ ਜਾਂ ਖਿੱਤੇ ਜਾਂ ਰਾਜ ਦੇ ਖੇਤਰ ਨਾਲ ਸਬੰਧਿਤ ਹੋਵੇ, ਜਿੱਥੇ ਅਜਿਹੀਆਂ ਵਸਤਾਂ ਦੀ ਗੁਣਵੱਤਾ, ਪ੍ਰਸਿੱਧੀ ਜਾਂ ਹੋਰ ਵਿਸ਼ੇਸ਼ਤਾਵਾਂ ਇਸ ਦੇ ਭੌਤਿਕ ਉਤਪਤੀ ਦੀ ਵਿਸ਼ੇਸ਼ਤਾ ਨੂੰ ਦਰਸਾਉਂਦੀਆਂ ਹੋਣ। ਬਾਸਮਤੀ ਲਈ ਜੀ. ਆਈ. ਟੈਗ ਬਾਸਮਤੀ ਦੇ ਰਵਾਇਤੀ ਤੌਰ 'ਤੇ ਪੈਦਾਵਾਰ ਵਾਲੇ ਖੇਤਰਾਂ ਨੂੰ ਵਿਸ਼ੇਸ਼ ਮਹਿਕ, ਗੁਣਵੱਤਾ ਅਤੇ ਅਨਾਜ ਦੇ ਸਵਾਦ 'ਤੇ ਦਿੱਤਾ ਗਿਆ ਹੈ, ਜੋ ਇੰਡੋ-ਗੰਗੇਟਿਕ ਮੈਦਾਨੀ ਇਲਾਕਿਆਂ ਦੇ ਹੇਠਲੇ ਖੇਤਰਾਂ 'ਚ ਮੂਲ ਤੌਰ 'ਤੇ ਪਾਈ ਜਾਂਦੀ ਹੈ ਅਤੇ ਇਸ ਇਲਾਕੇ ਦੀ ਬਾਸਮਤੀ ਦੀ ਵਿਸ਼ਵ ਭਰ 'ਚ ਨਿਵੇਕਲੀ ਪਛਾਣ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੱਧ ਪ੍ਰਦੇਸ਼ ਬਾਸਮਤੀ ਦੀ ਪੈਦਾਵਾਰ ਲਈ ਵਿਸ਼ੇਸ਼ ਜ਼ੋਨ 'ਚ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੱਧ ਪ੍ਰਦੇਸ਼ ਨੂੰ ਬਾਸਮਤੀ ਦੀ ਪੈਦਾਵਾਰ ਵਾਲੇ ਮੂਲ ਖੇਤਰ 'ਚ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਸਮਤੀ ਦੀ ਟੈਗਿੰਗ ਲਈ ਮੱਧ ਪ੍ਰਦੇਸ਼ ਦੇ ਕਿਸੇ ਵੀ ਇਲਾਕੇ ਨੂੰ ਸ਼ਾਮਲ ਕਰਨ ਦਾ ਕਦਮ ਜੀ. ਆਈ. ਟੈਗਿੰਗ ਦੀ ਪ੍ਰਕਿਰਿਆ ਅਤੇ ਕਾਨੂੰਨਾਂ ਦੀ ਸਿੱਧੀ ਉਲੰਘਣਾ ਹੋਵੇਗੀ ਅਤੇ ਜੀ. ਆਈ. ਟੈਗਿੰਗ ਇਲਾਕਿਆਂ ਦੀ ਉਲੰਘਣ ਦੀ ਕੋਈ ਵੀ ਕੋਸ਼ਿਸ਼ ਨਾ ਸਿਰਫ ਭਾਰਤ ਦੇ ਵਿਸ਼ੇਸ਼ ਇਲਾਕੇ 'ਚ ਮਹਿਕਦਾਰ ਬਾਸਮਤੀ ਪੈਦਾਵਾਰ ਦੇ ਦਰਜੇ ਨੂੰ ਸੱਟ ਮਾਰੇਗੀ, ਸਗੋਂ ਭਾਰਤੀ ਸੰਦਰਭ 'ਚ ਜੀ. ਆਈ. ਟੈਗਿੰਗ ਦੇ ਮੰਤਵ ਨੂੰ ਵੀ ਢਾਹ ਲਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮੱਧ ਪ੍ਰਦੇਸ਼ ਨੇ ਇਸ ਤੋਂ ਪਹਿਲਾਂ ਵੀ ਸਾਲ 2017-18 'ਚ ਬਾਸਮਤੀ ਦੀ ਪੈਦਾਵਾਰ ਲਈ ਜੀ. ਆਈ. ਟੈਗ ਲਈ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਜੀਓਗ੍ਰਾਫੀਕਲ ਇੰਡੀਕੇਸ਼ਨ ਆਫ ਗੁੱਡਜ਼ (ਰਜਿਸਟ੍ਰੇਸ਼ਨ ਐਂਡ ਪ੍ਰੋਟੈਕਸ਼ਨ) ਐਕਟ 1999 ਤਹਿਤ ਗਠਿਤ ਜੀਓਗ੍ਰਾਫੀਕਲ ਇੰਡੀਕੇਸ਼ਨ ਦੇ ਰਜਿਸਟਰਾਰ ਨੇ ਮਾਮਲੇ ਦੀ ਪੜਤਾਲ ਕਰਨ ਉਪਰੰਤ ਮੱਧ ਪ੍ਰਦੇਸ਼ ਦੀ ਮੰਗ ਰੱਦ ਕਰ ਦਿੱਤੀ ਸੀ। ਇਸ ਸਬੰਧ 'ਚ ਭਾਰਤ ਸਰਕਾਰ ਦੇ 'ਦਾ ਇੰਟਲੈਕਚੁਅਲ ਪ੍ਰਾਪਰਟੀ ਐਪੇਲੇਟ ਬੋਰਡ' ਨੇ ਵੀ ਮੱਧ ਪ੍ਰਦੇਸ਼ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਸੀ।

ਬਾਅਦ 'ਚ ਮੱਧ ਪ੍ਰਦੇਸ਼ ਨੇ ਇਨ੍ਹਾਂ ਫੈਸਲਿਆਂ ਨੂੰ ਮਦਰਾਸ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ ਪਰ ਕੋਈ ਰਾਹਤ ਨਹੀਂ ਮਿਲੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਸਮਤੀ ਲਈ ਜੀ. ਆਈ. ਟੈਗ ਬਾਰੇ ਮੱਧ ਪ੍ਰਦੇਸ਼ ਦੇ ਦਾਅਵੇ ਨੂੰ ਘੋਖਣ ਲਈ ਭਾਰਤ ਸਰਕਾਰ ਨੇ ਉੱਘੇ ਖੇਤੀ ਵਿਗਿਆਨੀਆਂ ਦੀ ਇਕ ਕਮੇਟੀ ਦਾ ਗਠਨ ਵੀ ਕੀਤਾ ਸੀ, ਜਿਸ ਨੇ ਲੰਮੀ-ਚੌੜੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਸੀ।

 


 

  • Captain Amrinder Singh
  • Narendra Modi
  • Letter
  • Madhya Pardesh
  • Basmati
  • ਕੈਪਟਨ ਅਮਰਿੰਦਰ ਸਿੰਘ
  • ਨਰਿੰਦਰ ਮੋਦੀ
  • ਪੱਤਰ
  • ਮੱਧ ਪ੍ਰਦੇਸ਼
  • ਬਾਸਮਤੀ

ਦਲਜੀਤ ਸਿੰਘ ਲਾਲਪੁਰਾ ਵਲੋਂ ਢੀਂਡਸਾ ਦੇ ਅਕਾਲੀ ਦਲ ਨਾਲ ਖੜਣ ਦਾ ਐਲਾਨ

NEXT STORY

Stories You May Like

  • constable dies in road accident  another person critically injured
    ਮੱਧ ਪ੍ਰਦੇਸ਼ 'ਚ ਸੜਕ ਹਾਦਸੇ ਦੌਰਾਨ ਕਾਂਸਟੇਬਲ ਦੀ ਮੌਤ, ਇੱਕ ਹੋਰ ਗੰਭੀਰ
  • driver killed  18 injured after bus accident in mp
    ਮੱਧ ਪ੍ਰਦੇਸ਼ 'ਚ ਵੱਡਾ ਹਾਦਸਾ, ਬੱਸ-ਟਰੱਕ ਦੀ ਟੱਕਰ 'ਚ ਡਰਾਈਵਰ ਦੀ ਮੌਤ ਤੇ 18 ਹੋਰ ਜ਼ਖਮੀ
  • narendra modi  yogi adityanath  birthday  congratulations
    PM ਮੋਦੀ ਨੇ ਉੱਤਰ ਪ੍ਰਦੇਸ਼ ਦੇ CM ਯੋਗੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ
  • kewal singh dhillon s reply to the captain amarinder singh
    ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ ਤਾਂ... (ਵੀਡੀਓ)
  • tarun chugh will be in rajya sabha
    ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ ਜ਼ਿੰਮੇਵਾਰੀ! ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਐਲਾਨਿਆ ਉਮੀਦਵਾਰ
  • captain amarinder singh to remain in the bjp  former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • captain amarinder singh  congress  bhupinder hooda  punjab
    ਕੈਪਟਨ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਸਾਬਕਾ CM ਭੁਪਿੰਦਰ ਹੁੱਡਾ ਦਾ ਵੱਡਾ ਬਿਆਨ
  • bikram singh majithia copy of fir akali dal
    ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ. ਦੀ ਕਾਪੀ ਆਈ ਸਾਹਮਣੇ
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
Trending
Ek Nazar
person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in ludhiana
      ਲੁਧਿਆਣਾ ਦੇ ਮੰਦਰ 'ਚ ਦਿਨ-ਦਿਹਾੜੇ ਹੋਈ ਚੋਰੀ!
    • accident happened to a family from punjab who went to manikaran
      ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
    • high speed car  collision  death of young man
      ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ
    • voting will be held in three municipal councils of gurdaspur tomorrow
      ਭਲਕੇ ਗੁਰਦਾਸਪੁਰ ਦੀਆਂ ਤਿੰਨ ਨਗਰ ਕੌਂਸਲਾਂ 'ਚ ਪੈਣਗੀਆਂ ਵੋਟਾਂ, 58 ਵਾਰਡਾਂ 'ਚ...
    • shiromani akali leader brutally murdered near home in hoshiarpur
      ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
    • death certificate mistake
      ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਿਆ ਪੁੱਤ, ਮਿਲਿਆ ਆਪਣਾ ਡੈੱਥ ਸਰਟੀਫ਼ਿਕੇਟ
    • youth accused in attempted sacrilege case at sri darbar sahib presented in court
      ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਅਦਾਲਤ 'ਚ ਪੇਸ਼,...
    • railway gate to remain closed
      ਲਗਾਤਾਰ 4 ਦਿਨ ਬੰਦ ਰਹੇਗਾ ਫਾਟਕ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ
    • dark storm  girl  s death
      ਕਹਿਰ ਬਣ ਕੇ ਆਇਆ ਹਨ੍ਹੇਰੀ ਤੂਫਾਨ, 21 ਸਾਲਾ ਕੁੜੀ ਦੀ ਹੋਈ ਮੌਤ
    • shots fired at bms showroom in jalandhar
      ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +