ਚੰਡੀਗੜ੍ਹ(ਰਮਨਜੀਤ)- ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਲੋਂ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਕੂਚ ਕਰ ਰਹੇ ਕਿਸਾਨਾਂ ’ਤੇ ਪੁਲਸ ਵਲੋਂ ਕੀਤੇ ਲਾਠੀਚਾਰਜ ਅਤੇ ਪਾਣੀ ਦੀਆਂ ਵਾਛੜਾਂ ਕਰਨ ਨੂੰ ‘ਆਪ’ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੰਨਦਾਤਾ ’ਤੇ ਅੱਤਆਚਾਰ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ- ਇਟਲੀ 'ਚ ਸੜਕ ਹਾਦਸੇ ਤੋਂ ਬਾਅਦ 8 ਮਹੀਨਿਆਂ ਤੋਂ ਕੋਮਾ 'ਚ ਗਏ ਨੌਜਵਾਨ ਦੇ ਮਾਤਾ-ਪਿਤਾ ਨੇ ਸਰਕਾਰਾਂ ਨੂੰ ਲਾਈ ਗੁਹਾਰ
ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਇੱਕ ਸਾਂਝੇ ਏਜੰਡੇ ਦੇ ਤਹਿਤ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨ ’ਤੇ ਤੁਲੇ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਲੰਬੇ ਸਮੇਂ ਤੋਂ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਕੇ ਗ਼ਰੀਬ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਦਾ ਯਤਨ ਕਰ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਕੈਪਟਨ ਨੇ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਤਾਂ ਕੀ ਮਾਰਨਾ ਸੀ, ਉਨ੍ਹਾਂ ਦੀ ਪੁਲਸ ਵਲੋਂ ਮੋਹਾਲੀ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਪਾਣੀ ਦੀਆਂ ਵਾਛੜਾਂ ਮਾਰੀਆਂ ਗਈਆਂ ਹਨ, ਜੋ ਅਤਿ ਨਿੰਦਣਯੋਗ ਹੈ।
ਇਹ ਵੀ ਪੜ੍ਹੋ- ਬੇਅਦਬੀ ਦੀਆਂ ਘਟਨਾਵਾਂ ਦੇ ਲਗਾਤਾਰ ਵਾਪਰਨ ਪਿਛੇ ਇਕ ਵੱਡੀ ਸਾਜ਼ਿਸ, ਜਿਸ ਨੂੰ ਨਹੀਂ ਕੀਤਾ ਜਾਵੇਗਾ ਬਰਦਾਸਤ: ਅਜਨਾਲਾ
ਉਨ੍ਹਾਂ ਕਿਹਾ ਕਿ ਆਪਣੀ ਕੁਰਸੀ ਬਚਾਉਣ ਲਈ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦਰਬਾਰ ਵਿਚ ਡੇਰੇ ਲਾ ਕੇ ਬੈਠੇ ਕੈਪਟਨ ਅਮਰਿੰਦਰ ਸਿੰਘ ਹੁਣ ਤਕ ਕਿਸਾਨਾਂ ਦੀ ਆਵਾਜ਼ ਮੋਦੀ ਤੱਕ ਪਹੁੰਚਾਉਣ ਲਈ ਦਿੱਲੀ ਕਿਉਂ ਨਹੀਂ ਗਏ। ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਤੁਰੰਤ ਦਿੱਲੀ ਜਾ ਕੇ ਨਰਿੰਦਰ ਮੋਦੀ ਨਾਲ ਗੱਲ ਕਰਕੇ ਕਾਲੇ ਕਾਨੂੰਨ ਵਾਪਸ ਕਰਵਾਉਣੇ ਚਾਹੀਦੇ ਹਨ।
ਪਤਨੀ ਤੋਂ ਤੰਗ ਪਤੀ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
NEXT STORY