ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਟਿਆਲਾ ਅਤੇ ਅੰਮ੍ਰਿਤਸਰ ਤੋਂ ਚੋਣਾਂ ਲੜ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਖ਼ਿਲਾਫ਼ ਕੇਜਰੀਵਾਲ, ਸੁਖਬੀਰ ਬਾਦਲ ਤਾਂ ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਲਈ ਵੋਟਾਂ ਮੰਗਣ ਪਹੁੰਚ ਚੁੱਕੇ ਹਨ ਪਰ ਕੈਪਟਨ ਅਤੇ ਸਿੱਧੂ ਨੇ ਫਿਲਹਾਲ ਇਕ-ਦੂਜੇ ਦੇ ਖ਼ਿਲਾਫ਼ ਪ੍ਰਚਾਰ ਨਹੀਂ ਕੀਤਾ।
ਇਹ ਵੀ ਪੜ੍ਹੋ : CM ਚੰਨੀ ਦੇ ਅੰਦਾਜ਼ ਨੇ ਮੋਹ ਲਿਆ ਲੋਕਾਂ ਦਾ ਮਨ, ਸਟੇਜ ਤੋਂ ਛਾਲ ਮਾਰ ਭੀੜ 'ਚ ਜਾ ਕੇ ਪਾਇਆ ਭੰਗੜਾ (ਵੀਡੀਓ)
ਇੱਥੇ ਇਹ ਦੱਸਣਾ ਉਚਿਤ ਹੋਵੇਗਾ ਕਿ ਕੈਪਟਨ ਅਤੇ ਸਿੱਧੂ ਕਾਂਗਰਸ ਦੇ ਅੰਦਰ ਅਤੇ ਬਾਹਰ ਰਹਿਣ ਦੌਰਾਨ ਇਕ-ਦੂਜੇ ਦੇ ਖ਼ਿਲਾਫ਼ ਜੰਮ ਕੇ ਭੜਾਸ ਕੱਢਦੇ ਰਹੇ ਹਨ। ਇਨ੍ਹਾਂ 'ਚੋਂ ਜੇਕਰ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਿੱਧੂ ਨੂੰ ਪਟਿਆਲਾ ਤੋਂ ਚੋਣਾਂ ਲੜਨ ਦੀ ਚੁਣੌਤੀ ਦਿੰਦੇ ਹੋਏ ਜ਼ਮਾਨਤ ਜ਼ਬਤ ਕਰਵਾਉਣ ਦੀ ਚਿਤਾਵਨੀ ਦਿੱਤੀ ਸੀ ਪਰ ਕੈਪਟਨ ਅਤੇ ਸਿੱਧੂ ਇਕ-ਦੂਜੇ ਦੇ ਖ਼ਿਲਾਫ਼ ਚੋਣਾਂ ਲੜਨ ਲਈ ਪਟਿਆਲਾ ਅਤੇ ਅੰਮ੍ਰਿਤਸਰ ਨਹੀਂ ਗਏ ਹਾਲਾਂਕਿ ਕੈਪਟਨ ਅਤੇ ਸਿੱਧੂ ਇਕ-ਦੂਜੇ ਦੀ ਹਾਰ ਦਾ ਦਾਅਵਾ ਜ਼ਰੂਰ ਕਰ ਰਹੇ ਹਨ।
ਇਹ ਵੀ ਪੜ੍ਹੋ : ਫਗਵਾੜਾ 'ਚ ਵੱਡੀ ਵਾਰਦਾਤ, ਸੰਘਣੀ ਆਬਾਦੀ ਵਾਲੇ ਇਲਾਕੇ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਇਨ੍ਹਾਂ 'ਚ ਕੈਪਟਨ ਤਾਂ ਇੱਥੇ ਤੱਕ ਕਹਿ ਚੁੱਕੇ ਹਨ ਕਿ ਸਿੱਧੂ ਜਿੱਥੇ ਲੜੇਗਾ, ਉਹ ਉਸ ਨੂੰ ਹਰਾਉਣ ਲਈ ਪੂਰਾ ਜ਼ੋਰ ਲਗਾਉਣਗੇ ਪਰ ਹੁਣ ਤੱਕ ਕੈਪਟਨ ਅਤੇ ਸਿੱਧੂ ਨੇ ਪਟਿਆਲਾ ਅਤੇ ਅੰਮ੍ਰਿਤਸਰ ਜਾ ਕੇ ਇਕ-ਦੂਜੇ ਖ਼ਿਲਾਫ਼ ਪ੍ਰਚਾਰ ਨਹੀਂ ਕੀਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਿਆ
NEXT STORY