ਚੰਡੀਗੜ੍ਹ,ਪਟਿਆਲਾ(ਰਾਜੇਸ਼ ਸ਼ਰਮਾ ਪੰਜੌਲਾ)- ਪੰਜਾਬ ਵਿਚ 2022 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਹਰ ਸਿਆਸੀ ਪਾਰਟੀ ਵੱਡੇ ਕਿਸਾਨੀ ‘ਵੋਟ ਬੈਂਕ’ ਨੁੰ ਲੁਭਾਉਣ ’ਚ ਲੱਗੀ ਹੋਈ ਹੈ। ਇਸੇ ਕੜੀ ਵਿਚ ਅੱਜ ਦੇਰ ਸ਼ਾਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਦੇ ਸੁਪਰੀਮ ਸੁਖਬੀਰ ਸਿੰਘ ਬਾਦਲ ਦਰਮਿਆਨ ਟਵਿੱਟਰ ਅਤੇ ਸੋਸ਼ਲ ਮੀਡੀਆ ’ਤੇ ਜੰਗ ਛਿੜ ਗਈ।
ਇਹ ਵੀ ਪੜ੍ਹੋ- ਗੁਰਨਾਮ ਸਿੰਘ ਚਢੂਨੀ ਨੂੰ ਆਪਣੇ ਖੁਦ ਦੇ ਬੂਥ ਤੋਂ ਮਿਲੀ ਇਕ ਵੋਟ : ਕੰਵਰ ਪਾਲ ਗੁੱਜਰ
ਮਸਲਾ ਕੈਪਟਨ ਅਮਰਿੰਦਰ ਸਿੰਘ ਦੀ ਪੋਸਟ ਤੋਂ ਸ਼ੁਰੂ ਹੋਇਆ, ਜਿਸ ਵਿਚ ਉਨ੍ਹਾਂ ਸਿਰਫ ਇਕ ਲਾਈਨ ਵਿਚ ਲਿਖਿਆ ਕਿ ਅਸੀਂ ਬਾਦਲਾਂ ਨੂੰ ਭੁੱਲ ਨਹੀਂ ਸਕਦੇ। ਇਸ ਪੋਸਟ ਵਿਚ ਉਨ੍ਹਾਂ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਪੁਰਾਣੀਆਂ ਵੀਡੀਓ ਸਾਂਝੀਆਂ ਕੀਤੀਆਂ, ਜਿਸ ਵਿਚ ਤਿੰਨੋਂ ਆਗੂ ਤਿੰਨ ਖੇਤੀ ਕਾਨੂੰਨਾਂ ਦੇ ਹੱਕ ਵਿਚ ਬੋਲਦੇ ਨਜ਼ਰੀਂ ਆ ਰਹੇ ਹਨ ਤੇ ਦਾਅਵੇ ਕਰ ਰਹੇ ਹਨ ਕਿ ਇਹ ਕਾਨੂੰਨ ਕਿਸਾਨਾਂ ਦੇ ਹੱਕ ਵਿਚ ਹਨ। ਇਹ ਵੱਖਰੀ ਗੱਲ ਹੈ ਕਿ ਬਾਅਦ ਵਿਚ ਇਨ੍ਹਾਂ ਕਾਨੂੰਨਾਂ ਦੇ ਕਿਸਾਨਾਂ ਵੱਲੋਂ ਕੀਤੇ ਵਿਰੋਧ ਨੂੰ ਵੇਖਦਿਆਂ ਅਕਾਲੀ ਦਲ ਆਪਣੀ ਭਾਜਪਾ ਨਾਲ ਪੁਰਾਣੀ ਸਾਂਝ ਤੋੜਨ ਲਈ ਮਜਬੂਰ ਹੋਇਆ।
ਇਹ ਵੀ ਪੜ੍ਹੋ- SDM ਦੇ ਵਿਵਾਦ ਵਾਲੇ ਆਦੇਸ਼ ’ਤੇ 'ਜਾਗੋ' ਦਾ ਵਿਰੋਧ ਲਿਆਇਆ ਰੰਗ, ਆਦੇਸ਼ ਵਾਪਸ ਹੋਣ ’ਤੇ ਪ੍ਰਗਟਾਈ ਸੰਤੁਸ਼ਟੀ
ਇਸ ਪੋਸਟ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਟੀਮ ਵੀ ਸਰਗਰਮ ਹੋ ਗਈ। ਉਨ੍ਹਾਂ ਨੇ ਵੀ ਝੱਟਪਟ ਕੈਪਟਨ ਅਮਰਿੰਦਰ ਸਿੰਘ ਦੀ ਪੁਰਾਣੀ ਵੀਡੀਓ ਕੱਢ ਕੇ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ। ਇਸ ਵੀਡੀਓ ਵਿਚ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕਰਦੇ ਨਜ਼ਰੀਂ ਪੈ ਰਹੇ ਹਨ। ਇਸ ਵਿਚ ਉਹ ਆਖ ਰਹੇ ਹਨ ਕਿ ਕਿਸਾਨਾਂ ਦਾ ਕਰਜ਼ਾ ਭਾਵੇਂ ਬੈਂਕਾਂ ਦਾ ਹੋਵੇ, ਆੜ੍ਹਤੀਆਂ ਦਾ ਜਾਂ ਸੁਸਾਇਟੀਆਂ ਦਾ, ਸਾਰਾ ਕਰਜ਼ਾ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ’ਤੇ ਮੁਆਫ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕੈਨੇਡਾ ਰਹਿੰਦੀ ਬੇਅੰਤ ਕੌਰ ਦਾ ਪਰਿਵਾਰ ਆਇਆ ਸਾਹਮਣੇ, ਕੀਤੇ ਵੱਡੇ ਖ਼ੁਲਾਸੇ
ਇਥੇ ਇਹ ਵੀ ਵੇਖਣ ਵਾਲੀ ਗੱਲ ਹੈ ਕਿ ਪੰਜਾਬ ਕਾਂਗਰਸ ਵਿਚ ਚੱਲ ਰਿਹਾ ਕਾਟੋ-ਕਲੇਸ਼ ਖਤਮ ਹੋਣ ਤੋਂ ਬਾਅਦ ਹੁਣ ਦੋ ਮੁੱਖ ਸਿਆਸੀ ਧਿਰਾਂ ਕਾਂਗਰਸ ਤੇ ਅਕਾਲੀ ਦਲ ਆਹਮੋ-ਸਾਹਮਣੇ ਹੋ ਗਈਆਂ ਹਨ। ਆਉਂਦੇ ਦਿਨਾਂ ਵਿਚ ਰਾਜਨੀਤੀ ਵਿਚ ਕੀ ਮੁੱਖ ਮੁੱਦੇ ਬਣਦੇ ਹਨ, ਇਹ ਤਾਂ ਲੋਕ ਹੀ ਤੈਅ ਕਰਨਗੇ।
ਗੁਰਨਾਮ ਸਿੰਘ ਚਢੂਨੀ ਨੂੰ ਆਪਣੇ ਖੁਦ ਦੇ ਬੂਥ ਤੋਂ ਮਿਲੀ ਇਕ ਵੋਟ : ਕੰਵਰ ਪਾਲ ਗੁੱਜਰ
NEXT STORY