ਜਲੰਧਰ- ਪੰਜਾਬ ਦੇ CM ਕੈਪਟਨ ਅਮਰਿੰਦਰ ਸਿੰਘ ਨੇ ਲਾਕਡਾਊਨ ਦੇ ਐਲਾਨ ਤੋਂ ਬਾਅਦ ਲਾਈਵ ਹੋ ਕੇ ਲੋਕਾਂ ਨਾਲ ਦਿਲ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਲੋਕਾਂ ਨੂੰ ਸਖਤੀ ਪਸੰਦ ਨਹੀਂ ਪਰ ਕੋਵਿਡ-19 ਦੇ ਮਾਮਲਿਆਂ ਦੇ ਵਧਣ ਕਰਕੇ ਅਸੀਂ ਜੋ ਕੱਲ ਤੋਂ ਪਾਬੰਦੀਆਂ ਲਗਾਉਣ ਜਾ ਰਹੇ ਹਾਂ ਉਸ ਨਾਲ ਤੁਹਾਨੂੰ ਮੁਸ਼ਕਿਲ ਹੋ ਸਕਦੀ ਹੈ। ਇਹ ਸਾਰੀਆਂ ਪਾਬੰਧੀਆਂ ਤੁਹਾਡੀ ਹੀ ਭਲਾਈ ਕਰਕੇ ਹਨ। ਸਾਡੇ ਲਈ ਇਹ ਫ਼ੈਸਲੇ ਲੈਣੇ ਬਹੁਤ ਜ਼ਰੂਰੀ ਸਨ ਕਿਉਂਕਿ ਸਾਨੂੰ ਤੁਹਾਡੀ ਪਰਵਾਹ ਹੈ ਅਤੇ ਅਸੀਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੀ ਹਰ ਮੁੰਮਕਿਨ ਕੋਸ਼ਿਸ਼ ਕਰ ਰਹੇ ਹਾਂ। ਤੁਹਾਨੂੰ ਸਾਰਿਆਂ ਨੂੰ ਅਪੀਲ ਹੈ ਕਿ ਕੋਰੋਨਾ ਵਾਇਰਸ ਤੋਂ ਆਪਣਾ ਅਤੇ ਆਪਣਿਆਂ ਦਾ ਬਚਾਅ ਕਰਨ ਲਈ ਨਿਯਮਾਂ ਦੀ ਪਾਲਣਾ ਕਰੋ।
ਇਹ ਵੀ ਪੜ੍ਹੋ- ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸੋਮਵਾਰ ਨੂੰ ਸਖ਼ਤ ਪਾਬੰਦੀਆਂ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਜੋ ਕਿ ਕੱਲ੍ਹ ਤੋਂ ਲਾਗੂ ਹੋਣਗੀਆਂ। ਇਨ੍ਹਾਂ ਪਾਬੰਦੀਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ। ਨਿੱਜੀ ਲੈਬਜ਼ ਦੁਆਰਾ ਕੀਤੀ ਜਾਂਦੀ ਆਰ.ਟੀ.-ਪੀ.ਸੀ.ਆਰ ਅਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਅਤੇ 300 ਰੁਪਏ ਕਰ ਦਿੱਤੀ ਗਈ ਹੈ ਤੇ ਘਰੋਂ ਸੈਂਪਲ ਲੈਣ ਲਈ ਵਾਧੂ ਕੀਮਤ ਵਸੂਲੀ ਜਾਵੇਗੀ। ਇਹ ਕਦਮ ਟੈਸਟਿੰਗ ਦੀ ਗਿਣਤੀ ਵਧਾਉਣ ਲਈ ਚੁੱਕੇ ਗਏ ਹਨ।
ਇਹ ਵੀ ਪੜ੍ਹੋ- 6 ਕੌਂਸਲਰਾਂ ਨੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ
ਪੂਰੇ ਸੂਬੇ ਵਿਚ ਵਿਆਹਾਂ/ਸਸਕਾਰ ਸਮੇਤ 20 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠਾਂ ਉੱਤੇ ਪਾਬੰਦੀ ਲਾ ਦਿੱਤੀ ਗਈ ਹੈ ਅਤੇ 10 ਤੋਂ ਵੱਧ ਵਿਅਕਤੀਆਂ ਦੇ ਸਾਰੇ ਇਕੱਠਾਂ, ਸਿਰਫ ਸਸਕਾਰ ਨੂੰ ਛੱਡ ਕੇ, ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਕਰਾਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹ ਨਵੀਆਂ ਪਾਬੰਦੀਆਂ, ਜਿਨ੍ਹਾਂ ਵਿਚ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰਾਂ ਨੂੰ ਐਤਵਾਰ ਦੇ ਦਿਨ ਬੰਦ ਕਰਨਾ ਸ਼ਾਮਲ ਹੈ। ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ। ਮੁੱਖ ਮੰਤਰੀ ਨੇ ਪੁਲਸ ਵਿਭਾਗ ਨੂੰ ਇਹ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰਨ ਅਤੇ ਲੋੜ ਪੈਣ ਉੱਤੇ ਸਿਵਲ ਸੁਸਾਇਟੀ ਸੰਗਠਨਾਂ ਦੀ ਮਦਦ ਲੈਣ ਦੇ ਵੀ ਹੁਕਮ ਦਿੱਤੇ। ਸਮੁੱਚੇ ਹਫ਼ਤਾਵਾਰੀ ਬਾਜ਼ਾਰ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
NEXT STORY