ਚੰਡੀਗੜ੍ਹ (ਰਮਨਜੀਤ) - ਪੰਜਾਬ ਵਿਧਾਨਸਭਾ ਵਿਚ ਨੇਤਾ ਵਿਰੋਧੀ ਧਿਰ ਸੁਖਪਾਲ ਸਿੰਘ ਖਹਿਰਾ ਨੇ 12ਵੀਂ ਦੀ ਇਤਿਹਾਸ ਦੀ ਕਿਤਾਬ ਦੇ ਸਿਲੇਬਸ ਤੋਂ ਵਿਵਾਦ ਵਿਚ ਉਲਝੀ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਵੱਡਾ ਸਿਆਸੀ ਹਮਲਾ ਕੀਤਾ ਹੈ। ਖਹਿਰਾ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਅਤੇ ਆਰ. ਐੱਸ. ਐੱਸ. ਦੇ ਏਜੰਡੇ ਨੂੰ ਸਹਿਮਤੀ ਹੀ ਇਸ ਦਾ ਸਭ ਤੋਂ ਵੱਡਾ ਕਾਰਨ ਹੈ, ਕਿਉਂਕਿ ਭਾਜਪਾ ਕਦੇ ਵੀ ਨਹੀਂ ਚਾਹੁੰਦੀ ਕਿ ਪੰਜਾਬੀ, ਖਾਸ ਕਰਕੇ ਸਿੱਖ ਆਪਣੇ ਇਤਿਹਾਸ ਨੂੰ ਪੜ੍ਹਾਉਣ। ਇਹੀ ਕਾਰਨ ਹੈ ਕਿ ਸਿੱਖ ਇਤਿਹਾਸ ਨੂੰ ਕਿਤਾਬ 'ਚੋਂ ਬਾਹਰ ਕਰਕੇ ਮਿਥਿਹਾਸ ਨੂੰ ਜਗ੍ਹਾ ਦਿੱਤੀ ਗਈ ਹੈ। ਖਹਿਰਾ ਨੇ ਕਿਹਾ ਕਿ ਦੁਨੀਆ ਭਰ ਵਿਚ ਰਹਿਣ ਵਾਲੇ ਪੰਜਾਬੀਆਂ ਨੂੰ ਇਸ ਗੱਲ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਕਿ ਕਿਉਂਕਿ ਪੰਜਾਬ ਵਿਚ ਹੀ ਪੰਜਾਬੀਆਂ ਦੇ ਇਤਿਹਾਸ ਨਾਲ ਅਜਿਹਾ ਕੀਤਾ ਗਿਆ ਹੈ ਅਤੇ ਇਸ ਦਾ ਜਵਾਬ ਦੇਣ ਲਈ ਕੈਪਟਨ ਸਰਕਾਰ ਨੂੰ ਵ੍ਹਾਈਟ ਪੱਤਰ ਜਾਰੀ ਕਰਨਾ ਚਾਹੀਦਾ ਹੈ।
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਪਹਿਲਾਂ 12ਵੀਂ ਦੀ ਇਤਿਹਾਸ ਦੀ ਕਿਤਾਬ ਵਿਚ ਸਿੱਖ ਅਤੇ ਗੁਰੂਆਂ ਦੇ ਇਤਿਹਾਸ ਦੇ 22 ਅਧਿਆਏ ਸਨ, ਜਿਨ੍ਹਾਂ ਨੂੰ ਨਵੀਂ ਕਿਤਾਬ ਵਿਚ ਸਿਰਫ਼ ਦੋ ਅਧਿਆਏ ਵਿਚ ਸਮੇਟ ਦਿੱਤਾ ਗਿਆ।
ਖਹਿਰਾ ਨੇ ਕਿਹਾ ਕਿ ਜੇਕਰ ਕੈਪਟਨ ਭਰੋਸਾ ਦਿੰਦੇ ਹਨ ਕਿ ਇਤਿਹਾਸ ਦੇ ਸਿਲੇਬਸ ਨਾਲ ਕੋਈ ਛੇੜਛਾੜ ਨਹੀਂ ਹੋਈ ਹੈ ਤਾਂ ਉਹ ਇਸ ਮਾਮਲੇ ਵਿਚ ਛੇਤੀ ਤੋਂ ਛੇਤੀ ਵ੍ਹਾਈਟ ਪੱਤਰ ਪੇਸ਼ ਕਰਕੇ ਸਾਰੇ ਪੰਜਾਬੀਆਂ ਨੂੰ ਇਸ ਦੀ ਸੱਚਾਈ ਦੱਸਣ।
ਉਥੇ ਹੀ, ਸ਼ਾਹਕੋਟ ਉਪ ਚੋਣ ਬਾਰੇ ਵਿਚ ਪੁੱਛਣ 'ਤੇ 'ਆਪ' ਪੰਜਾਬ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਾਹਕੋਟ ਦੇ ਵਾਲੰਟੀਅਰਾਂ ਨਾਲ ਉਨ੍ਹਾਂ ਦੀਆਂ ਚਾਰ-ਪੰਜ ਬੈਠਕਾਂ ਹੋ ਚੁੱਕੀਆਂ ਹਨ ਅਤੇ ਵਾਲੰਟੀਅਰਾਂ ਵੱਲੋਂ ਚੁਣੇ ਗਏ ਉਮੀਦਵਾਰ ਦਾ ਐਲਾਨ 5 ਮਈ ਤੋਂ ਪਹਿਲਾਂ ਕਰ ਦਿੱਤਾ ਜਾਵੇਗਾ।
ਟਰੈਕਟਰ ਹੇਠ ਆਉਣ ਕਾਰਨ ਕਿਸਾਨ ਦੀ ਮੌਤ
NEXT STORY