ਭਵਾਨੀਗੜ੍ਹ (ਕਾਂਸਲ) - ਪੰਜਾਬ ’ਚ 2022 ’ਚ ਮੁੜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਸਰਕਾਰ ਦਾ ਗਠਨ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਅਤੇ ਲੋਕ ਨਿਰਮਾਣ ਕੈਬਨਿਟ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੇ ਨੇੜਲੇ ਪਿੰਡ ਮਾਝਾ ਵਿਖੇ ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ 2 ਦਰਜ਼ਨ ਤੋਂ ਵੱਧ ਪਰਿਵਾਰਾਂ ਨੂੰ ਕਾਂਗਰਸ ਪਾਰਟੀ ’ਚ ਸ਼ਾਮਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਕਾਂਗਰਸ ਸਰਕਾਰ ਨੇ ਸੂਬੇ ਅੰਦਰ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਲ-ਨਾਲ ਰਿਕਾਰਡ ਤੋੜ ਵਿਕਾਸ ਦੇ ਕੰਮ ਕਰਵਾਕੇ ਇਕ ਨਵਾ ਇਤਿਹਾਸ ਰੱਚਿਆ ਹੈ। ਕੈਪਟਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਵਿਕਾਸ ਪੱਖੀ ਨੀਤੀਆਂ ਅਤੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਦੇ ਕੀਤੇ ਉਪਰਾਲਿਆਂ ਅਤੇ ਹੋਰ ਕੰਮਾਂ ਨੂੰ ਦੇਖਦੇ ਹੋਏ ਅੱਜ ਵੱਖ-ਵੱਖ ਪਾਰਟੀਆਂ ਦਾ ਸਾਥ ਛੱਡ ਕੇ ਲੋਕ ਵੱਡੀ ਗਿਣਤੀ ’ਚ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼
ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦੇ ਮੁਖੀਆਂ ਨੂੰ ਸਿਰੋਪਿਓ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਵਿਸ਼ਵਾਸ ਨੂੰ ਹਮੇਸ਼ਾ ਬਣਾਏ ਰੱਖੇਗੀ ਅਤੇ ਉਨ੍ਹਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੀ ਉਤਰੇਗੀ। ਇਸ ਮੌਕੇ ਵਰਿੰਦਰ ਪੰਨਵਾਂ ਚੇਅਰਮੈਨ ਬਲਾਕ ਸੰਮਤੀ, ਹਰਪ੍ਰੀਤ ਸਿੰਘ ਸਰਪੰਚ ਮਾਝਾ, ਕੁਲਵਿੰਦਰ ਸਿੰਘ ਮਾਝਾ ਅਤੇ ਮਹੇਸ਼ ਕੁਮਾਰ ਮਾਝੀ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਜੂਨ ਦੇ ਮਹੀਨੇ ਆਉਣ ਵਾਲੇ ਵਰਤ ਅਤੇ ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ
ਗਰਮੀ ਦੇ ਸ਼ੁਰੂ ਹੁੰਦਿਆਂ ਹੀ 'ਘੜੇ' ਬਣਦੇ ਨੇ ਰਸੋਈ ਘਰਾਂ ਦਾ ਸ਼ਿੰਗਾਰ
NEXT STORY