ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖਰੜ 'ਚ ਪਿੱਪਲ ਦੇ ਦਰੱਖਤ ਹੇਠ ਆਪਣੀ ਪਹਿਲੀ 'ਚੌਪਾਲ' ਲਾਈ ਗਈ, ਜਿੱਥੇ ਕੈਪਟਨ ਨੇ ਨੌਜਵਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਆਪਣੇ ਸਿਆਸੀ ਭਵਿੱਖ 'ਤੇ ਵੀ ਚਰਚਾ ਕੀਤੀ। ਇਸ ਦੌਰਾਨ ਕੈਪਟਨ ਨੇ ਕਿਹਾ ਕਿ ਜੇਕਰ ਉਹ ਸਿਆਸਤ 'ਚ ਨਾ ਹੁੰਦੇ ਤਾਂ ਫਿਰ ਫੌਜ ਤੋਂ ਸੇਵਾਮੁਕਤ ਹੋ ਚੁੱਕੇ ਹੁੰਦੇ। ਇਹ ਪੁੱਛੇ ਜਾਣ 'ਤੇ ਕਿ ਸਰਕਾਰ ਨੌਕਰੀਆਂ ਕਿਉਂ ਨਹੀਂ ਦੇ ਰਹੀ ਹੈ ਤਾਂ ਕੈਪਟਨ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਸੀਮਤ ਹਨ ਅਤੇ ਨਵੀਆਂ ਨੌਕਰੀਆਂ ਪੈਦਾ ਕਰਨ ਦੀ ਗੁੰਜਾਇਸ਼ ਵੀ ਸੀਮਤ ਹੈ ਪਰ ਸਰਕਾਰ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣ।
ਕੈਪਟਨ ਨੇ ਕਿਹਾ ਕਿ 'ਟਵਿੱਟਰ ਚੌਪਾਲ' ਦਾ ਹਿੱਸਾ ਬਣ ਕੇ ਉਨ੍ਹਾਂ ਨੂੰ ਬਹੁਤ ਵਧੀਆ ਲੱਗਾ ਹੈ। ਕੈਪਟਨ ਨੇ ਕਿਹਾ ਕਿ ਨੌਜਵਾਨਾਂ ਨੇ ਉਨ੍ਹਾਂ ਕੋਲੋਂ ਪੰਜਾਬ ਸੂਬੇ ਨਾਲ ਸਬੰਧਿਤ ਸਵਾਲ ਪੁੱਛੇ ਹਨ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਬੜੀ ਖੁਸ਼ੀ ਹੈ ਕਿ ਪੰਜਾਬ ਦੇ ਨੌਜਵਾਨ ਹਰ ਇੱਕ ਪੱਖ ਤੋਂ ਸੁਚੇਤ ਅਤੇ ਜ਼ਿੰਮੇਵਾਰ ਹਨ।
ਅਕਾਲੀ ਤੇ ਕਾਂਗਰਸੀ ਇੱਕੋ ਥਾਲੀ ਦੇ ਚੱਟੇ-ਵੱਟੇ : ਭਗਵੰਤ ਮਾਨ
NEXT STORY