ਅੰਮ੍ਰਿਤਸਰ(ਕਮਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵਿਧਾਨ ਸਭਾ ਹਲਕਾ ਪੂਰਬੀ ਦੇ ਵਾਰਡ-32, 31 ’ਚ ਲਗਾਏ ਕੈਂਪ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣ ਮੈਦਾਨ ’ਚ ਉਤਰਨ ਦਾ ਦਿੱਤਾ ਗਿਆ ਸੱਦਾ ਅਸੀਂ ਮਨਜ਼ੂਰ ਕਰ ਲਿਆ ਹੈ। ਨਵਜੋਤ ਕੌਰ ਨੇ ਕਿਹਾ ਕਿ ਇੰਨਾ ਹੀ ਨਹੀਂ ਜੇਕਰ ਕੈਪਟਨ ਅੰਮ੍ਰਿਤਸਰ ਤੋਂ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜਦੇ ਹਨ ਤਾਂ ਉਹ ਘਰ ਵੀ ਰਹਿਣ ਲਈ ਦੇਣਗੇ ਅਤੇ ਉਸ ਦਾ ਕਿਰਾਇਆ ਵੀ ਦੇਣਗੇ। ਉਨ੍ਹਾਂ ਕਿਹਾ ਕਿ ਕੈਪਟਨ ਨੇ ਐਲਾਨ ਕੀਤਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਜਿੱਤਣ ਨਹੀਂ ਦੇਣਗੇ ਅਤੇ ਉਨ੍ਹਾਂ ਦੇ ਖਿਲਾਫ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਕੈਪਟਨ ਤੋਂ ਵੱਡਾ ਮੁਕਾਬਲੇਬਾਜ਼ ਕੋਈ ਨਹੀਂ ਹੋ ਸਕਦਾ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਇਕ ਸੀਨੀਅਰ IPS ਅਫਸਰ ਦਾ ਤਬਾਦਲਾ
ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਲੋਕਾਂ ਨੂੰ ਗੈਸ ਸਿਲੰਡਰ ਵੰਡੇ ਅਤੇ ਵਾਰਡ ਨੰਬਰ-31 ਉਜਵਲਾ ਸਕੀਮ ਤਹਿਤ ਫਾਰਮ ਭਰੇ। ਉਨ੍ਹਾਂ ਕਿਹਾ ਕਿ ਕੈਪਟਨ ਹੁਣ ਅਰੂਸਾ ਨਾਲ ਹਰ ਕਿਸੇ ਦੀਆਂ ਤਸਵੀਰਾਂ ਸ਼ੇਅਰ ਕਰ ਰਿਹਾ ਹੈ। ਦਰਅਸਲ, ਉਸ ਨੇ ਅਰੂਸਾ ਨਾਲ ਪਾਰਟੀਆਂ ਤੋਂ ਇਲਾਵਾ ਕੁਝ ਨਹੀਂ ਕੀਤਾ। ਉਨ੍ਹਾਂ 2022 ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਬੋਲਦਿਆਂ ਕਿਹਾ ਕਿ ਲੜਾਈ ਮੁੱਦਿਆਂ ਦੀ ਹੈ, ਕੁਰਸੀ ਦੀ ਨਹੀਂ, ਜਿਹੜਾ ਚੋਣ ਮਨੋਰਥ ਪੱਤਰ ਪੂਰਾ ਕਰੇਗਾ, ਉਹੀ ਮੁੱਖ ਮੰਤਰੀ ਬਣੇਗਾ, ਕੋਈ ਚੋਰ ਨਹੀਂ ਬਣੇਗਾ। ਇਸ ਮੌਕੇ ਲਖਵਿੰਦਰ ਸਿੰਘ, ਬਲਦੇਵ ਸਿੰਘ, ਅਮਰਜੀਤ ਸਿੰਘ, ਵਿੱਕੀ ਆਦਿ ਹਾਜ਼ਰ ਸਨ।
ਮੁੱਖ ਮੰਤਰੀ ਚੰਨੀ ਵਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ
NEXT STORY