ਬਟਾਲਾ, (ਗੋਰਾਇਆ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਕੈਬਨਿਟ ਵਿਚ ਵਾਧਾ ਕਰਦੇ ਸਮੇਂ ਜ਼ਿਲਾ ਗੁਰਦਾਸਪੁਰ ਦੇ ਤਿੰਨ ਕੈਬਨਿਟ ਮੰਤਰੀ ਬਣਾਉਣ ਅਤੇ ਪੂਰੇ ਮਾਝਾ ਬੈਲਟ ਅੰਦਰ 6 ਮੰਤਰੀਆਂ ਨੂੰ ਲੈ ਕੇ ਮਾਝੇ ਦੇ ਲੋਕਾਂ ਦਾ ਮਾਣ ਵਧਾਇਆ ਹੈ, ਉਥੇ ਜ਼ਿਲਾ ਗੁਰਦਾਸਪੁਰ ਅੰਦਰ ਨਵੇਂ ਬਣੇ ਕੈਬਨਿਟ ਮੰਤਰੀਆਂ ਅਰੁਣਾ ਚੌਧਰੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਆਉਣ ਨਾਲ ਜ਼ਿਲਾ ਗੁਰਦਾਸਪੁਰ ਸਰਹੱਦੀ ਬੈਲਟ 'ਤੇ ਹੈ, ਦਾ ਵਿਕਾਸ ਜੰਗੀ ਪੱਧਰ 'ਤੇ ਸ਼ੁਰੂ ਹੋਵੇਗਾ। ਇਹ ਵਿਚਾਰ ਹਲਕਾ ਬਟਾਲਾ ਦੇ ਪੰਚਾਂ-ਸਰਪੰਚਾਂ ਤੇ ਕਾਂਗਰਸ ਵਰਕਰਾਂ ਦੀ ਮੀਟਿੰਗ ਜੋ ਭੱਠਾ ਅਠਵਾਲ ਵਿਖੇ ਹੋਈ ਹੈ, ਨੂੰ ਸੰਬੋਧਨ ਕਰਨ ਉਪਰੰਤ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਪਲਵਿੰਦਰ ਸਿੰਘ ਅਠਵਾਲ ਨੇ ਗੱਲਬਾਤ ਦੌਰਾਨ ਸਾਂਝੇ ਕੀਤੇ।
ਉਨ੍ਹਾਂ ਕਿਹਾ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਤੋਂ ਪਹਿਲਾਂ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਉਣ ਦਾ ਜੋ ਫੈਸਲਾ ਲਿਆ ਗਿਆ ਹੈ, ਉਸ ਨਾਲ ਪਿੰਡਾਂ ਵਿਚ ਚੰਗੀ ਸੋਚ ਤੇ ਸਾਫ਼-ਸੁਥਰੇ ਅਕਸ, ਪਾਰਟੀ ਲਈ ਦਿਨ-ਰਾਤ ਕੰਮ ਕਰਨ ਵਾਲੇ ਲੋਕਾਂ ਨੂੰ ਪੂਰਾ ਮੌਕਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਦੇ ਸੁਪਰੀਮੋ ਅਸ਼ਵਨੀ ਸੇਖੜੀ ਦਾ ਮੁੱਖ ਮਕਸਦ ਹਲਕੇ ਦੇ ਸਰਬਪੱਖੀ ਵਿਕਾਸ ਕਾਰਜ ਕਰਵਾਉਣੇ ਤੇ ਲੋਕਾਂ ਨੂੰ ਘਰ-ਘਰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਜ਼ਿਲਾ ਜਨਰਲ ਸਕੱਤਰ ਡਾ. ਹਰਭਜਨ ਸਿੰਘ, ਸੁਖਰਾਜ ਸਿੰਘ ਕਾਂਗਰਸੀ ਆਗੂ, ਅਮਰੀਕ ਸਿੰਘ, ਚੰਨਣ ਸਿੰਘ, ਜਸਵੰਤ ਸਿੰਘ, ਜਰਨੈਲ ਸਿੰਘ, ਲਾਲ ਚੰਦ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਸਰਪੰਚ ਹੀਰਾ ਸਿੰਘ, ਹਰਦੇਵ ਸਿੰਘ, ਸਰਪੰਚ ਜੋਗਿੰਦਰ ਸਿੰਘ, ਸਰਪੰਚ ਗੁਰਨਾਮ ਸਿੰਘ, ਅਨੂਪ ਸਿੰਘ ਆਦਿ ਹਾਜ਼ਰ ਸਨ।
ਸਿਆਸੀ ਤੇ ਸੱਤਾਧਾਰੀ ਆਗੂਆਂ ਦੀ ਮਰਜ਼ੀ ਦੁਆਲੇ ਘੁੰਮਦੀ ਹੈ ਪੰਚਾਇਤਾਂ ਦੀ ਕਾਰਗੁਜ਼ਾਰੀ
NEXT STORY