ਚੰਡੀਗੜ੍ਹ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਹ ਇਕ ਸੱਚੇ ਰਾਜਨੇਤਾ ਸਨ, ਜਿਨ੍ਹਾਂ ਨੇ ਮੂਹਰੇ ਹੋ ਕੇ ਦੇਸ਼ ਦੀ ਅਗਵਾਈ ਕੀਤੀ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਜਾਰੀ ਹੋਈ ਵੱਡੀ ਚਿਤਾਵਨੀ, ਇਨ੍ਹਾਂ 21 ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
ਕੈਪਟਨ ਨੇ ਲਿਖਿਆ ਕਿ ਉਨ੍ਹਾਂ ਦੀ ਦੂਰਅੰਦੇਸ਼ੀ, ਸਿਆਣਪ, ਨਿਮਰਤਾ ਅਤੇ ਦੇਸ਼ ਦੇ ਵਿਕਾਸ ਲਈ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਕੈਪਟਨ ਨੇ ਲਿਖਿਆ ਕਿ ਮੈਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਆਰਥਿਕ ਮੁੱਦਿਆਂ 'ਤੇ ਉਨ੍ਹਾਂ ਤੋਂ ਮਾਰਗ ਦਰਸ਼ਨ ਲੈਣ ਨੂੰ ਹਮੇਸ਼ਾ ਯਾਦ ਕਰਾਂਗਾ। ਉਨ੍ਹਾਂ ਦੇ ਪਰਿਵਾਰ ਅਤੇ ਸਨੇਹੀਆਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਇਸ ਮੌਕੇ ਕੈਪਟਨ ਨੇ ਡਾ. ਮਨਮੋਹਨ ਸਿੰਘ ਨਾਲ ਆਪਣੀ ਇਕ ਪੁਰਾਣੀ ਤਸਵੀਰ ਵੀ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਵੱਡੀ ਖ਼ਬਰ, ਤੁਸੀਂ ਵੀ ਨਾ ਕਰ ਲਿਓ ਇਹ ਗਲਤੀ
92 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
ਤੁਹਾਨੂੰ ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦਿੱਲੀ ਸਥਿਤ ਏਮਸ 'ਚ ਦਿਹਾਂਤ ਹੋ ਗਿਆ ਸੀ। ਉਹ 92 ਸਾਲਾਂ ਦੇ ਸਨ। ਉਨ੍ਹਾਂ ਰਾਤ 9:51 ਵਜੇ ਆਖ਼ਰੀ ਸਾਹ ਲਏ। ਉਹ ਵੀਰਵਾਰ ਸ਼ਾਮ ਅਚਾਨਕ ਬੇਸੁੱਧ ਹੋ ਗਏ, ਜਿਸ ਮਗਰੋਂ ਉਨ੍ਹਾਂ ਨੂੰ ਰਾਤੀਂ 8:06 ਵਜੇ ਏਮਸ ਦੇ ਐਮਰਜੈਂਸੀ ਵਿਭਾਗ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਹ ਪਿਛਲੇ ਕੁੱਝ ਸਮੇਂ ਤੋਂ ਉਮਰ ਨਾਲ ਜੁੜੀਆਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ। ਸੂਤਰਾਂ ਮੁਤਾਬਕ ਸਰਕਾਰ ਨੇ ਦੇਸ਼ ’ਚ 7 ਦਿਨ ਦਾ ਸੋਗ ਐਲਾਨ ਦਿੱਤਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਰਾਜਸੀ ਸਨਮਾਨਾਂ ਨਾਲ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਪੈ ਰਹੇ ਮੀਂਹ ਨੇ ਠਾਰੇ ਲੋਕ, ਹੋਰ ਜ਼ੋਰ ਫੜੇਗੀ ਠੰਡ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
NEXT STORY