ਜਲੰਧਰ (ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਨੇ ਫਿਲੌਰ ਅਤੇ ਗੋਰਾਇਆ ਦੇ ਵਿਕਾਸ ਕੰਮਾਂ ਲਈ 3 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕੀਤੀ ਹੈ। ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵਿਕਰਮਜੀਤ ਸਿੰਘ ਚੌਧਰੀ ਨੇ ਫਿਲੌਰ ਦੇ ਕੌਂਸਲਰਾਂ ਨਾਲ ਮੀਟਿੰਗ 'ਚ ਉਕਤ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇੱਛਾ ਹੈ ਕਿ ਦੋਵਾਂ ਖੇਤਰਾਂ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਚੌ. ਸੰਤੋਖ ਸਿੰਘ ਨੇ ਬਾਅਦ 'ਚ ਗੋਰਾਇਆ ਦੇ ਕੌਂਸਲਰਾਂ ਨਾਲ ਵੀ ਮੁਲਾਕਾਤ ਕੀਤੀ, ਜਿਸ 'ਚ ਸ਼ਹਿਰ 'ਚ ਵਿਕਾਸ ਕੰਮਾਂ 'ਤੇ ਗੰਭੀਰਤਾ ਨਾਲ ਚਰਚਾ ਹੋਈ।
ਇਸ ਮੌਕੇ ਸੰਬੋਧਨ ਕਰਦਿਆਂ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦਾ ਸੰਪੂਰਨ ਵਿਕਾਸ ਕਰਵਾਉਣਾ ਚਾਹੁੰਦੀ ਹੈ ਅਤੇ ਇਕ ਸੁਚਾਰੂ ਯੋਜਨਾ ਦੇ ਤਹਿਤ ਵਿਕਾਸ ਕੰਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਅਗਲੇ 3 ਸਾਲਾਂ 'ਚ ਵਿਕਾਸ ਕੰਮ ਸਿਖਰਾਂ 'ਤੇ ਹੁੰਦੇ ਹੋਏ ਦਿਖਾਈ ਦੇਣਗੇ ਕਿਉਂ ਪਿਛਲੇ 10 ਸਾਲਾਂ 'ਚ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਨੂੰ ਆਰਥਕ ਤੌਰ 'ਤੇ ਤਹਿਸ-ਨਿਹਸ ਕਰ ਦਿੱਤਾ ਸੀ।
ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਆਪਣੇ ਪਹਿਲੇ 2 ਸਾਲ ਤਾਂ ਸੂਬੇ ਦੀ ਅਰਥ ਵਿਵਸਥਾ ਨੂੰ ਸੁਧਾਰਨ 'ਚ ਹੀ ਲੱਗ ਗਏ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਦੇ ਸਿਆਸਤ 'ਚ ਸਰਗਰਮ ਤੌਰ 'ਤੇ ਅੱਗੇ ਆਉਣ ਨਾਲ ਦੇਸ਼ ਭਰ 'ਚ ਕਾਂਗਰਸ ਵਰਕਰਾਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਿਯੰਕਾ 'ਚ ਲੋਕ ਸਵ. ਇੰਦਰਾ ਗਾਂਧੀ ਦਾ ਅਕਸ ਦੇਖਦੇ ਹਨ। ਉਨ੍ਹਾਂ ਕਿਹਾ ਕਿ ਨਾ ਸਿਰਫ ਯੂ. ਪੀ., ਸਗੋਂ ਪੂਰੇ ਦੇਸ਼ 'ਚ ਕਾਂਗਰਸ ਦੇ ਪੱਖ 'ਚ ਲਹਿਰ ਚੱਲ ਰਹੀ ਹੈ, ਜੋ ਆਉਣ ਵਾਲੇ ਦਿਨਾਂ 'ਚ ਤੂਫਾਨ ਦਾ ਰੂਪ ਧਾਰਨ ਕਰ ਜਾਵੇਗੀ। ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਜਿੱਤ ਹਾਸਲ ਕਰੇਗੀ ਕਿਉਂਕਿ ਜਨਤਾ ਕੇਂਦਰ 'ਚ ਹੁਣ ਕਾਂਗਰਸ ਸਰਕਾਰ ਨੂੰ ਦੇਖਣਾ ਚਾਹੁੰਦੀ ਹੈ।
ਫੌਜ ਦੇ ਜਵਾਨਾਂ ਦੀ ਸਿੱਧੂ ਮੂਸੇਵਾਲਾ ਨੂੰ ਧਮਕੀ (ਵੀਡੀਓ)
NEXT STORY